Thursday, April 25, 2024

ਰਜਨੀ ਕੌਰ ਦਾ ਦੂਜੀ ਓਪਨ ਇੰਟਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ’ਚ ਪਹਿਲਾ ਸਥਾਨ

ਬਠਿੰਡਾ, 8 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਦੀ 12 ਵੀਂ ਜਮਾਤ ਦੀ ਵਿਦਿਆਰਥਣ PUNJ0801201902ਰਜਨੀ ਕੌਰ ਨੇ ਅੰਮ੍ਰਿਤਸਰ ਵਿਖੇ ਦੂਜੀ ਓਪਨ ਇੰਟਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ 2018 ’ਚ ਪਹਿਲਾ ਸਥਾਨ ਹਾਸਲ ਕਰਕੇ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮੈਡਮ ਸੁਨੀਤਾ ਰਾਣੀ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ’ਚ 7 ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ, ਜਿਸ ’ਚ ਹੋਣਹਾਰ ਵਿਦਿਆਰਥਣ ਰਜਨੀ ਨੇ ਪਹਿਲਾ ਸਥਾਨ ਹਾਸਲ ਕਰ ਗੋਲਡ ਮੈਡਲ ਪ੍ਰਾਪਤ ਕੀਤਾ।ਕੋਚ ਸੰਜੀਵ ਕੁਮਾਰ, ਲੈਕਚਰਾਰ ਰਾਜੇਸ਼ ਗੋਇਲ, ਪਰਮਜੀਤ ਕੌਰ ਪੀ ਟੀ ਆਈ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।ਜੇਤੂ ਖਿਡਾਰਣ ਨੂੰ ਸਕੂਲ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਇਸੇ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੇ 64 ਵੀਆਂ ਨੈਸ਼ਨਲ ਸਕੂਲ ਖੇਡਾਂ ਜੋ ਕਿ ਤੇਲੰਗਨਾ ਵਿਖੇ ਹੋਈਆਂ ’ਚ ਦੇਸ਼ ਭਰ ’ਚੋਂ ਤੀਜਾ ਸਥਾਨ ਹਾਸਲ ਕਰਕੇ ਜਿਲ੍ਹੇ ਅਤੇ ਸਕੂਲ ਸਮੇਤ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਦੋਨਾਂ ਵਿਦਿਆਰਥਣਾ ਨੂੰ 26 ਜਨਵਰੀ ਜਿਲ੍ਹਾ ਪੱਧਰੀ ਸਮਾਗਮ ਮੌਕੇ ਸਨਮਾਨਿਤ ਕੀਤਾ ਜਾਵੇਗਾ।ਜੇਤੂ ਖਿਡਾਰਣਾ ਨੂੰ ਸਮੂਹ ਸਟਾਫ ਨੇ ਵਧਾਈ ਦਿੰਦਿਆਂ ਭਵਿੱਖ ’ਚ ਵੀ ਇਸੇ ਤਰ੍ਹਾਂ ਬੁਲੰਦੀਆਂ ਨੂੰ ਛੋਹਣ ਦੀ ਕਾਮਨਾ ਕੀਤੀ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply