Thursday, March 28, 2024

ਭਰਾੜੀਵਾਲ ਇਲਾਕੇ ਦੇ ਬਾਕੀ ਰਹਿੰਦੇ ਕੰਮਾਂ ਨੂੰ ਤਿੰਨ ਮਹੀਨਿਆਂ `ਚ ਕੀਤਾ ਜਾਵੇਗਾ ਪੂਰਾ-ਸੋਨੀ

10 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਗਲੀਆਂ- ਨਾਲੀਆਂ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 8 ਜਨਵਰੀ (ਪੰਜਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) –  ਸਿਖਿਆ ਤੇ ਫੂਡ ਪ੍ਰਾਸੈਸਿੰਗ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਵਿਧਾਨ ਸਭਾ ਹਲਕਾ PUNJ0801201915ਕੇਂਦਰੀ ਦੇ ਅਧੀਨ ਪੈਂਦੇ ਵਾਰਡ ਨੰ: 70 ਦੇ ਇਲਾਕੇ ਪਿੰਡ ਭਰਾੜੀਵਾਲ ਦਾ ਦੌਰਾ ਕੀਤਾ ਗਿਆ।ਆਪਣੇ ਦੌਰੇ ਦੌਰਾਨ ਸੋਨੀ ਨੇ ਭਰਾੜੀਵਾਲ ਵਿਖੇ ਰਹਿ ਗਈਆਂ ਗਲੀਆਂ-ਨਾਲੀਆਂ ਪੱਕੀਆਂ ਕਰਨ ਦਾ ਕੰਮ ਟੱਕ ਲਗਾ ਕੇ ਸ਼ੁਰੂ ਕੀਤਾ।
     ਸੋਨੀ ਨੇ ਦੱਸਿਆ ਕਿ ਭਰਾੜੀਵਾਲ ਵਿਖੇ 80 ਫੀਸਦੀ ਤੋਂ ਜਿਆਦਾ ਵਿਕਾਸ ਦੇ ਕੰਮ ਪੂਰੇ ਹੋ ਚੁੱਕੇ ਹਨ ਅਤੇ ਆਉਂਦੇ ਤਿੰਨ ਮਹੀਨਿਆਂ ਦੌਰਾਨ ਸਾਰੇ ਕੰਮਾਂ ਨੂੰ ਮੁਕੰਮਲ ਕਰ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਭਰਾੜੀਵਾਲ ਵਿਖੇ ਕੁੱਝ ਗਲੀਆਂ ਬਨਣ ਵਾਲੀਆਂ ਰਹਿ ਗਈਆਂ ਸਨ, ਜਿੰਨਾਂ ਨੰੂ ਪੱਕਿਆਂ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਕੰਮ ਤੇ 10 ਲੱਖ ਰੁਪਏ ਖਰਚ ਆਉਣਗੇ।ਉਨ੍ਹਾਂ ਦੱਸਿਆ ਕਿ ਸਾਰੀਆਂ ਗਲੀਆਂ ਨਾਲੀਆਂ ਕੰਕਰੀਟ ਦੀਆਂ ਬਣਾਈਆਂ ਜਾਣਗੀਆਂ।ਸੋਨੀ ਨੇ ਉਥੇ ਹਾਜ਼ਰ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਵਿਕਾਸ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਭਰਾੜੀਵਾਲ ਦੇ ਬਾਜ਼ਾਰ ਨੂੰ ਵੀ ਚੌੜਿਆਂ ਕੀਤਾ ਜਾਵੇਗਾ ਅਤੇ ਸੀਵਰੇਜ ਸਿਸਟਮ ਨੂੰ ਠੀਕ ਕੀਤਾ ਜਾਵੇਗਾ।
      ਸਿਖਿਆ ਮੰਤਰੀ ਨੇ ਦੱਸਿਆ ਕਿ ਅੰਮਿ੍ਰਤ ਪ੍ਰਾਜੈਕਟ ਤਹਿਤ ਹਰ ਘਰ ਵਿੱਚ ਪੀਣ ਵਾਲੇ ਪਾਣੀ ਦਾ ਕੁਨੈਕਸ਼ਨ ਮੁਹੱਈਆ ਕਰਵਾਇਆ ਜਾਵੇਗਾ ਅਤੇ ਵਿਕਾਸ ਪੱਖੋਂ ਵਿੱਤੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਭਰਾੜੀਵਾਲ ਦਾ ਦੌਰਾ ਵੀ ਕੀਤਾ ਗਿਆ ਅਤੇ ਲੋਕਾਂ ਨੁੰੂ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।ਸੋਨੀ ਨੇ ਉਸੇ ਹੀ ਸਮੇਂ ਇਨ੍ਹਾਂ ਨੂੰ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੁੂੰ ਨਿਰਦੇਸ਼ ਜਾਰੀ ਕੀਤੇ।
     ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਸ੍ਰੀ ਸੁਨੀਲ ਮਹਾਜਨ ਐਕਸੀਅਨ, ਰਵਿੰਦਰ ਸਿੰਘ ਚੌਧਰ, ਪ੍ਰਵੇਸ਼ ਗੁਲਾਟੀ, ਰਣਜੀਤ ਰਾਣੀ, ਡਾ: ਸੋਨੂੰ, ਹਰਪਾਲ ਸਿੰਘ ਸਮਰਾ, ਗੁਰਮੇਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਪੋਰਟਸ ਡੇਅ 2024’ ਕਰਵਾਇਆ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਲਾਨਾ ਸਪੋਰਟਸ ਡੇਅ-2024 …

Leave a Reply