Friday, April 26, 2024

ਪਿੰਡ ਥਾਂਦੇ ਦੇ ਸਰਪੰਚ ਨੇ ਜਿੱਤਣ `ਤੇ ਆਪਣੇ ਪੰਚਾਂ ਸਮੇਤ ਓਮ ਪ੍ਰਕਾਸ਼ ਸੋਨੀ ਦਾ ਕੀਤਾ ਧੰਨਵਾਦ

PUNJ1001201908ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲਗਾਤਾਰ ਦੋ ਵਾਰ ਪਿੰਡ ਥਾਂਦੇ ਦੇ ਸਰੰਪਚ ਚੁਣੇ ਗਏ ਗੁਰਵਿੰਦਰ ਸਿੰਘ ਗੋਰਾ ਆਪਣੇ ਪੰਚਾਂ ਸਮੇਤ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਦੇ ਗ੍ਰਹਿ ਵਿਖੇ ਪੁੱਜੇ।ਪੰਚਾਇਤੀ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਦੇ ਪੰਚ ਅਤੇ ਮੈਂਬਰਾਂ ਨੇ ਆਪਣੇ ਵਿਰੋਧੀਆਂ ਨੂੰ ਵੱਡੀ ਪੱਧਰ ਤੇ ਪਛਾੜ ਕੇ ਜਿੱਤ ਹਾਸਲ ਕੀਤੀ ਹੈ।ਗੁਰਵਿੰਦਰ ਸਿੰਘ ਗੋਰਾ ਨੇ ਕਿਹਾ ਕਿ ਪਿੰਡ ਦੇ ਲੋਕਾਂ ਵੱਲੋਂ ਜੋ ਮਾਣ ਦਿੱਤਾ ਗਿਆ ਹੈ।ਇਹ ਪਿੰਡ ਵਿੱਚ ਕਰਵਾਏ ਵਿਕਾਸ ਕੰਮਾਂ ਦਾ ਹੀ ਨਤੀਜਾ ਹੈ।ਸਰਪੰਚ ਥਾਂਦੇ ਨੇ ਕਿਹਾ ਕਿ ਉਨ੍ਹਾਂ ਨੇ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ, ਪਾਣੀ ਦਾ ਨਿਕਾਸ, ਗੁਰਦੁਆਰੇ ਵਿੱਚ ਪਾਰਕ ਦਾ ਨਿਰਮਾਣ ਵਿਕਾਸ ਦੇ ਕੰਮ ਕਰਵਾਏ ਹਨ।ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ।      
     ਸੋਨੀ ਨੇ ਆਏ ਹੋਏ ਸਰਪੰਚ, ਪੰਚ ਅਤੇ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਗੋਰਾ ਵੱਲੋਂ ਪਿਛਲੀ ਵਾਰ ਵੀ ਆਪਣੇ ਪਿੰਡ ਦਾ ਕਾਫੀ ਵਿਕਾਸ ਕੀਤਾ ਗਿਆ ਸੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਪਿੰਡ ਵਾਸੀਆਂ ਨੇ ਮੁੜ ਦੁਬਾਰਾ ਚੁਣਿਆ ਹੈ।ਸੋਨੀ ਨੇ ਕਿਹਾ ਕਿ ਪਿੰਡ ਥਾਂਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਸਿਖਿਆ ਮੰਤਰੀ ਨੇ ਦੱਸਿਆ ਕਿ ਪਿੰਡ ਵਿੱਚ ਕਾਫੀ ਵੱਡੀ ਗਿਣਤੀ ਵਿੱਚ ਵਿਕਾਸ ਦੇ ਕਾਰਜ਼ ਚੱਲ ਰਹੇ ਹਨ। ਉਨ੍ਹਾਂ ਨੇ ਆਏ ਹੋਏ ਸਰੰਪਚ ਅਤੇ ਪੰਚਾਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਪਿੰਡ ਦਾ ਵਿਕਾਸ ਕਰਨ ਅਤੇ ਸਰਕਾਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੇ ਫੰਡਾਂ ਦੀ ਕਮੀ ਨਹੀਂ ਆਉਣ ਦੇਵੇਗੀ।ਇਸ ਮੌਕੇ ਬਲਬੀਰ ਸਿੰਘ, ਕੁਲਵੰਤ ਸਿੰਘ, ਦਿਲਬਾਗ ਸਿੰਘ, ਜੱਸ, ਬਲਦੇਵ ਸਿੰਘ, ਸਰਦੂਲ ਸਿੰਘ, ਹਰਜਿੰਦਰ ਸਿੰਘ ਅਤੇ ਸ਼ਾਮ ਸਿੰਘ ਹਾਜ਼ਰ ਸਨ।

 

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply