Friday, March 29, 2024

ਸ਼ਬਦ ਗੁਰੂ ਯਾਤਰਾ ਗੁ. ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਅਗਲੇ ਪੜਾਅ ਲਈ ਰਵਾਨਾ

PUNJ1001201914ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ।ਸ਼ਬਦ ਗੁਰੂ ਯਾਤਰਾ ਅੱਜ ਚੌਥੇ ਦਿਨ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੁਵਿੰਡ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਭਾਈ ਸਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਮੁੱਖ ਗ੍ਰੰਥੀ ਭਾਈ ਪ੍ਰਗਟ ਸਿੰਘ ਨੇ ਸੰਗਤ ਨੂੰ ਸਰਵਣ ਕਰਵਾਇਆ।ਸ਼ਬਦ ਗੁਰੂ ਯਾਤਰਾ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਹਾਜ਼ਰੀ ਭਰੀ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦਿੱਤੇ। ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਕਰਨਲ ਜੀ.ਐਸ ਸੰਧੂ, ਕੈਪਟਨ ਬਲਵੰਤ ਸਿੰਘ, ਅਮਰਜੀਤ ਸਿੰਘ ਸਰਪੰਚ ਆਦਿ ਮੌਜੂਦ ਸਨ।ਇਸ ਤੋਂ ਪਹਿਲਾਂ ਭਾਈ ਗੁਰਸੇਵਕ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਪਰਮਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਬੀਰ ਸਿੰਘ ਮੀਤ ਸਕੱਤਰ, ਸਾਬਕਾ ਪ੍ਰਚਾਰਕ ਭਾਈ ਸੁਖਵੰਤ ਸਿੰਘ, ਭਾਈ ਕੁਲਵੰਤ ਸਿੰਘ ਗ੍ਰੰਥੀ ਤੇ ਭਾਈ ਚਰਨ ਸਿੰਘ, ਹੀਰਾ ਸਿੰਘ ਮਨਿਹਾਰ, ਮੈਨੇਜਰ ਧਰਮਿੰਦਰ ਸਿੰਘ ਤੇ ਸਤਨਾਮ ਸਿੰਘ, ਕਰਤਾਰ ਸਿੰਘ ਇੰਚਾਰਜ, ਇਕਬਾਲ ਸਿੰਘ ਸੁਪਰਵਾਈਜ਼ਰ, ਰੰਗਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply