Friday, March 29, 2024

ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਗੁਰਦੁਆਰਾ ਨਾਨਕ ਸ਼ੀਤਲ ਕੁੰਡ ਦਾ ਰੱਖਿਆ ਨੀਂਹ ਪੱਥਰ

ਗੁਰਦੁਆਰਾ ਸਾਹਿਬ ਦੀ ਬਣੇਗੀ ਵਿਸ਼ਾਲ ਇਮਾਰਤ -ਲੌਂਗੋਵਾਲ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼ੀਤਲ ਕੁੰਡ ਵਿਖੇ ਗੁਰਦੁਆਰਾ PUNJ1101201906ਸਾਹਿਬ ਦੀ ਵਿਸ਼ਾਲ ਇਮਾਰਤ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ।ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਨੀਂਹ ਪੱਥਰ ਰੱਖਿਆ ਗਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖਾਂ ਦੇ ਦਿਲਾਂ ਵਿਚ ਉਨ੍ਹਾਂ ਦਾ ਆਦਰ ਸਤਿਕਾਰ ਹੋਰ ਵਧਿਆ ਹੈ।ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸ਼ਤਾਬਦੀ ਸਮਾਗਮਾਂ ਵਿਚ ਸ਼ਿਰਕਤ ਦਾ ਸੱਦਾ ਵੀ ਦਿੱਤਾ।ਲੌਂਗੋਵਾਲ ਨੇ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਦੀ ਸੁੰਦਰ ਇਮਾਰਤ ਦੀ ਕਾਰਸੇਵਾ ਬਾਬਾ ਮਹਿੰਦਰ ਸਿੰਘ ਜੀ ਯੂ.ਕੇ ਵਾਲਿਆਂ ਵੱਲੋਂ ਕੀਤੀ ਜਾਵੇਗੀ, ਜੋ ਕਿ ਅਤਿ ਅਧੁਨਿਕ ਸਹੂਲਤਾਂ ਨਾਲ ਲੈਸ ਲੰਗਰ ਹਾਲ, ਪਾਰਕਿੰਗ ਅਤੇ ਅਤਿ ਸੁੰਦਰ ਦਰਬਾਰ ਸਾਹਿਬ ਸੰਗਤ ਦੇ ਸਹਿਯੋਗ ਨਾਲ ਉਸਾਰੀ ਕਰਵਾਉਣਗੇ।ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਅਰਦਾਸ ਕੀਤੀ।ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਪਵਿੱਤਰ ਹੋਏ ਇਸ ਸ਼ੀਤਲ ਕੁੰਡ ਦੇ ਸਥਾਨ ’ਤੇ ਖ਼ੂਬਸੂਰਤ ਇਮਾਰਤ ਉਸਾਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਗੁਰਪੁਰਬ ਵੱਡੇ ਪੱਧਰ ’ਤੇ ਮਨਾ ਕੇ ਆਪਣਾ ਫ਼ਰਜ਼ ਪੂਰਾ ਕੀਤਾ।ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਦੀ ਜਗ੍ਹਾ ਪੱਕਾ ਕਨਵੈਨਸ਼ਨ ਹਾਲ ਬਣਾਇਆ ਜਾਵੇਗਾ, ਜਿਸ ਦਾ ਪ੍ਰਬੰਧ ਤਖ਼ਤ ਸ੍ਰੀ ਪਟਨਾ ਸਾਹਿਬ ਕੋਲ ਰਹੇਗਾ।
    ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਮੀਤ ਪ੍ਰਧਾਨ ਗੁਰਮੀਤ ਸਿੰਘ, ਜਨਰਲ ਸਕੱਤਰ ਮਹਿੰਦਰਪਾਲ ਸਿੰਘ ਢਿੱਲੋਂ, ਤਰਲੋਚਨ ਸਿੰਘ, ਕਮਿਕਕਰ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply