Saturday, April 20, 2024

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸਾਹਿਬੇ PUNJ1101201909ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਪੂਰੀ ਖਾਲਸਾਈ ਸ਼ਾਨ ਅਤੇ ਪੰਥਕ ਰਵਾਇਤ ਨਾਲ ਇਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ, ਬਸੰਤ ਐਵੀਨਿਊ, ਮਜੀਠਾ ਬਾਈਪਾਸ, ਰਣਜੀਤ ਐਵੀਨਿਊ, ਗੋਲਡਨ ਐਵੀਨਿਊ, ਸੁਲਤਾਨਵਿੰਡ ਰੋਡ, ਪਰਾਗਦਸ, ਭਗਤਾਂਵਾਲਾ, ਫਰੈਂਡਸ ਐਵੀਨਿਊ, ਸ਼ੁਭਮ ਇਨਕਲੇਵ, ਸੁਰ ਸਿੰਘ, ਪਿੱਦੀ, ਸ਼ਹੀਦ ਉਧਮ ਸਿੰਘ ਮੈਮੋਰੀਅਲ ਸਕੂਲ, ਮਝਵਿੰਡ, ਝਬਾਲ, ਅਜਨਾਲਾ, ਨਵਾਂ ਪਿੰਡ, ਤਰਨਤਾਰਨ, ਰਸੂਲਪੁਰ, ਪੱਟੀ, ਸੀ.ਕੇ.ਡੀ ਨਰਸਿੰਗ ਕਾਲਜ ਅਤੇ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਹੋਏ।ਜੀ.ਟੀ ਰੋਡ ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿਘ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਮਹਿਮਾਨਾਂ, ਮੈਂਬਰ ਸਾਹਿਬਾਨ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕ ਸਾਹਿਬਾਨ, ਵਿਦਿਆਰਥੀਆਂ ਅਤੇ ਹੋਰ ਸੰਗਤਾਂ ਨੂੰ ‘ਜੀ ਆਇਆਂ’ ਆਖਿਆ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਧਨਰਾਜ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਲਿਜਾਇਆ ਜਾ ਰਿਹਾ ਇਹ ਨਗਰ ਕੀਰਤਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਹੈ ।
                 PUNJ1101201908 ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਰਾਜਬੀਰ ਸਿੰਘ ਵਲੋਂ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਅਸ਼ੀਰਵਾਦ ਦੇ ਕੇ ਨਗਰ ਕੀਰਤਨ ਆਰੰਭ ਕਰਨ ਲਈ ਕਿਹਾ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿੱਚ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਤੋਂ ਨਗਰ ਕੀਰਤਨ ਦਾ ਆਰੰਭ ਹੋਇਆ।ਪਾਲਕੀ ਸਾਹਿਬ ਦੀ ਅਗਵਾਈ ਵਿੱਚ ਨਿਸ਼ਾਨ ਸਾਹਿਬ, ਪੰਜ ਪਿਆਰੇ, ਰਣਜੀਤ ਨਗਾਰਾ, ਘੋੜਿਆਂ ਉੱਤੇ ਅਤੇ ਖਾਲਸਾਈ ਪਹਿਰਾਵੇ ਵਿੱਚ ਸਜੇ ਵਿਦਿਆਰਥੀ, ਭਾਈ ਵੀਰ ਸਿੰਘ ਗਰੁੱਪ ਅਤੇ ਮਾਈ ਭਾਗੋ ਦੀ ਵੇਸ਼-ਭੂਸ਼ਾ ਵਿੱਚ ਵਿਦਿਆਰਥਣਾਂ ਸਿੱਖ ਵਿਰਸੇ ਦੀ ਸ਼ਾਨੋ-ਸ਼ੌਕਤ ਦਾ ਪ੍ਰਦਰਸ਼ਨ ਕਰ ਰਹੇ ਸਨ।ਵਿਦਿਆਰਥੀਆਂ ਵਲੋਂ ਟਿਪਰੀ, ਡੰਬਲ, ਲੇਜ਼ੀਅਮ, ਬੈਂਡ ਅਤੇ ਖਾਲਸਾਈ ਯੁੱਧ ਕਲਾ ਦਾ ਪ੍ਰਤੀਕ ਗਤਕਾ ਆਦਿ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ । ਸੁੰਦਰ ਯੂਨੀਫਾਰਮ ਵਿੱਚ ਸਜੇ ਵਿਦਿਆਰਥੀ ਅਤੇ ਅਧਿਆਪਕ ਗੁਰਬਾਣੀ ਦਾ ਜਾਪ ਕਰ ਰਹੇ  ਸਨ।ਉਹਨਾਂ ਵੱਲੋਂ ਲਗਾਏ ਜਾ ਰਹੇ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਪੂਰਾ ਆਲਾ-ਦੁਆਲਾ ਗੂੰਜ ਰਿਹਾ  ਸੀ।ਵੱਖ-ਵੱਖ ਸਕੂਲਾਂ ਵੱਲੋਂ ਸਜਾਈਆਂ ਝਾਕੀਆਂ ਸੰਗਤਾਂ ਦੀ ਖਿੱਚ ਦਾ ਕੇਂਦਰ ਸਨ। ੰਗਤਾਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਵਿਦਿਆਰਥੀਆਂ ਅਤੇ ਸੰਗਤਾਂ ਦੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚਾਹ-ਪਾਣੀ ਦੀ ਸੇਵਾ ਕੀਤੀ ਗਈ।ਨਗਰ ਕੀਰਤਨ ਜੀ.ਟੀ ਰੋਡ ਸਕੂਲ ਤੋਂ ਸ਼ੁਰੂ ਹੋ ਕੇ ਰੇਲਵੇ ਸਟੇਸ਼ਨ, ਨਵਾਂ ਪੁਲ, ਹਾਲ ਗੇਟ, ਗੋਲ ਹੱਟੀ ਚੌਂਕ ਤੋਂ ਹੁੰਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਿਥੇ ਨਗਰ ਕੀਰਤਨ ਵਿੱਚ ਸ਼ਾਮਲ ਵਿਦਿਆਰਥੀਆਂ ਲਈ ਵਿਸ਼ੇਸ਼ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ।
                ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਧਨਰਾਜ ਸਿੰਘ  ਨੇ ਨਗਰ ਕੀਰਤਨ ਦੇ ਸਫਲ ਆਯੋਜਨ ਲਈ ਸ਼ਹਿਰ ਦੀ ਪੁਲਿਸ, ਪ੍ਰਸ਼ਾਸਨ ਅਤੇ ਸੰਗਤਾਂ ਦਾ ਉਨ੍ਹਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ  ਕੀਤਾ।ਨਗਰ ਕੀਰਤਨ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ  ਸੱਕਤਰ ਨਰਿੰਦਰ ਸਿੰਘ ਖੁਰਾਣਾ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਹਰਮਿੰਦਰ ਸਿੰਘ, ਸਵਿੰਦਰ ਸਿੰਘ ਕੱਥੁਨੰਗਲ, ਬਲਦੇਵ ਸਿੰਘ ਚੌਹਾਨ, ਮਨਮੋਹਨ ਸਿੰਘ ਸਹਿੰਸਰਾ, ਗੁਰਿੰਦਰ ਸਿੰਘ ਚਾਵਲਾ, ਅਰਿਦਮਨ ਸਿੰਘ ਮਾਹਲ, ਡਾ: ਧਰਮਵੀਰ ਸਿੰਘ, ਅਜੀਤ ਸਿੰਘ ਤੁਲੀ, ਰਜਿੰਦਰ ਸਿੰਘ ਮਰਵਾਹਾ, ਕੁਲਜੀਤ ਸਿੰਘ ਸਾਹਨੀ, ਸ਼੍ਰੀਮਤੀ ਸੁਖਬੀਰ ਕੌਰ ਮਾਹਲ ਅਤੇ ਡਾ: ਅਮਰਪਾਲੀ ਕੌਰ ਨੇ ਸ਼ਿਰਕਤ ਕੀਤੀ ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply