Friday, March 29, 2024

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਖਹਿਰਾ ਵਲੋਂ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਬ੍ਰਹਮਪੁਰਾ ਨਾਲ ਮੁਲਾਕਾਤ

PUNJ1101201919ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਤੋਂ ਬਾਅਦ ਹੁਣ ਨਵੀਂ ਗਠਨ ਕੀਤੀ ਗਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਿਵਾਸ ਸਥਾਨ `ਤੇ ਉਨਾਂ ਨਾਲ ਤਕਰੀਬਨ 2 ਘੰਟੇ ਬੰਦ ਕਮਰਾ ਮੀਟਿੰਗ ਕੀਤੀ ਗਈ।
ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਦੋਹਾਂ ਨੇਤਾਵਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਂਝਾ ਗਠਜੋੜ ਬਣਾਉਣ ਦਾ ਵਿਚਾਰ ਕੀਤਾ ਹੈ।ਇਸ ਤਰ੍ਹਾਂ ਹਰੇਕ ਪਾਰਟੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨਾਲ ਸਹਿਯੋਗ ਅਤੇ ਸੰਬੰਧ ਬਣਾਉਣ ਲਈ ਦਿਲਚਸਪੀ ਰੱਖ ਰਹੀਆਂ ਹਨ ਜੋ ਕਿ ਟਕਸਾਲੀਆਂ ਲਈ ਇੱਕ ਸਕਾਰਾਤਮਕ ਸੰਕੇਤ ਹਨ।ਇਸ ਮੀਟਿੰਗ ਵਿੱਚ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਮੌਜੂਦ ਸਨ।
ਜਿਸ ਤਰ੍ਹਾਂ ਸਾਰੀਆਂ ਪਾਰਟੀਆਂ ਆਉਣ ਵਾਲੀਆਂ 2019 ਦੀਆਂ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨਾਲ ਗਠਜੋੜ ਕਰਨ ਦੀ ਕੋਸ਼ਿਸ਼ਾਂ ਹਨ ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਅਤੇ ਸ੍ਰੋਮਣੀ ਅਕਾਲੀ ਦਲ (ਬਾਦਲ) ਵਿਰੁੱਧ ਇੱਕ ਵੱਡਾ ਪਲਟਵਾਰ ਸਾਬਿਤ ਹੋ ਸਕਦਾ ਹੈ ਅਤੇ ਆਉਣ ਵਾਲੀਆਂ 2019 ਲੋਕ ਸਭਾ, ਸ਼੍ਰੋਮਣੀ ਕਮੇਟੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਨਵਾਂ ਸਿਆਸੀ ਫਰੰਟ ਉਭਰ ਕੇ ਸਾਹਮਣੇ ਆਉਣ ਦੀ ਸੰਭਾਵਨਾ ਬਣ ਰਹੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ “ਡੇਰਾ ਸਿਰਸਾ ਦੇ ਪਖੰਡੀ ਸਾਧ” ਖਿਲਾਫ ਮਾਣਯੋਗ ਅਦਾਲਤ ਨੇ ਬਿਲਕੁੱਲ ਸਹੀ ਫੈਸਲਾ ਸੁਣਾਇਆ ਹੈ ਅਤੇ ਅਜਿਹੇ ਵਿਅਕਤੀ ਜਿਵੇਂ ਕਿ ਬਾਦਲ ਪਰਿਵਾਰ ਅਤੇ ਹੋਰਨਾਂ ਜਿੰਨਾਂ ਇਸ ਪਖੰਡੀ ਸਾਧ ਦੀ ਮਦਦ ਕੀਤੀ ਹੈ ਉਨ੍ਹਾਂ ਦੋਸ਼ੀਆਂ ਵਿਰੁੱਧ ਵੀ ਜਨਤਾ ਅਤੇ ਅਦਾਲਤ ਵਲੋਂ ਜਲਦ ਸਜ਼ਾ ਦਿੱਤੀ ਜਾਵੇਗੀ।
    ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ `ਚ ਪੰਜਾਬ ਰਾਜਨੀਤਕ ਬਦਲਾਅ ਚਾਹੁੰਦਾ ਹੈ ਅਤੇ ਇਹ ਤਾਂ ਹੀ ਮੁਮਕਿਨ ਹੈ,  ਜਦ ਸਾਰੀਆਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਇੱਕੋਂ ਸੋਚ, ਮਕਸਦ, ਭਾਵਨਾਵਾਂ ਅਤੇ ਵਿਚਾਰਾਂ ਨਾਲ ਪੰਜਾਬ ਦੀ ਜਨਤਾ ਦੀ ਭਲਾਈ ਲਈ ਇੱਕੋ ਪਲੇਟਫਾਰਮ ਤੇ ਇਕੱਠੀਆਂ ਹੋ ਜਾਣ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply