Thursday, April 18, 2024

ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਲੋਹੜੀ ਦਾ ਤਿਉਹਾਰ

PUNJ1101201929ਅੰਮਿ੍ਤਸਰ, 11 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ।ਇਸ ਸਮੇਂ ਲੋਹੜੀ ਦੇ ਗੀਤ ‘ਸੁੰਦਰ ਮੁੰਦਰੀਏ’ ਗਾ ਕੇ ਦੁੱਲਾ ਭੱਟੀ ਦੀ ਯਾਦ ਨੂੰ ਤਾਜਾ ਕੀਤਾ ਗਿਆ। ਨੌਜੁਆਨ ਕਲਾਕਾਰਾਂ ਨੇ ਲੋਹੜੀ ਦੇ ਗੀਤ ਗਾ ਕੇ ਪ੍ਰੌਗਰਾਮ ਨੂੰ ਚਾਰ ਚੰਨ ਲਗਾਏੇ। ਹਾਜ਼ਰ ਅਦੀਬਾਂ ਨੇ ਬਲਦੀ ਲੋਹੜੀ ਦੇ ਕੋਸੇ-ਕੋਸੇ ਨਿੱਘ ’ਚ ਆਪਸੀ ਭਾਈਚਾਰੇ ਅਤੇ ਆਪਸੀ ਰਿਸ਼ਤਿਆਂ ਦੇ ਸਦੀਵੀ ਨਿੱਘ ਦੀ ਕਾਮਨਾ ਕੀਤੀ।ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਅਤੇ ਸਕੱਤਰ ਰਮੇਸ਼ ਯਾਦਵ ਨੇ ਆਏ ਹੋਏ ਅਦੀਬਾਂ ਲੇਖਕਾਂ, ਕਲਾਕਾਰਾਂ ਅਤੇ ਨਾਟ ਪ੍ਰੇਮੀਆਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
 ਇਸ ਮੌਕੇ ਸ੍ਰੀਮਤੀ ਜਤਿੰਦਰ ਕੌਰ, ਸ੍ਰੀਮਤੀ ਅਰਤਿੰਦਰ ਸੰਧੂ, ਭੁਪਿੰਦਰ ਸਿੰਘ ਸੰਧੂ, ਸ਼ਿਵਦੇਵ ਸਿੰਘ, ਅਰਵਿੰਦਰ ਸਿੰਘ ਚਮਕ, ਜਸਵੰਤ ਸਿੰਘ ਜੱਸ, ਕਮਲ ਗਿੱਲ, ਪਵਨਦੀਪ, ਵਿਪਨ ਧਵਨ, ਇੰਦਰਜੀਤ ਸਿੰਘ ਸਹਾਰਨ, ਗੁਰਦੇਵ ਸਿੰਘ ਮਹਿਲਾਂਵਾਲਾ, ਨਰਿੰਦਰ ਸਾਂਘੀ, ਡਾ. ਕਸ਼ਮੀਰ ਸਿੰਘ, ਸਰਬਜੀਤ ਸਿੰੰਘ ਲਾਡਾ, ਆਦਿ ਵੱਡੀ ਗਿਣਤੀ ਵਿੱਚ ਸਰੋਤੇ ਹਾਜ਼ਰ ਸਨ।   
 

Check Also

ਲੇਖਕ ਮੰਚ ਸਮਰਾਲਾ ਵਲੋਂ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਸਮਰਪਿਤ ਸਲਾਨਾ ਸਮਾਗਮ

ਸਮਰਾਲਾ, 18 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ.) ਵਲੋਂ ਡਾਕਟਰ ਭੀਮ ਰਾਓ ਅੰਬੇਦਕਰ …

Leave a Reply