Friday, March 29, 2024

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਸ੍ਰੀ ਅਕਾਲ ਤਖਤ ਸਾਹਿਬ ਤੋਂ ਸੱਜਿਆ ਨਗਰ ਕੀਰਤਨ
ਅੰਮ੍ਰਿਤਸਰ 12 ਜਨਵਰੀ (ਪੰਜਾਬ ਪੋਸਟ – ਗੁਰਪੀ੍ਰਤ ਸਿੰਘ) – ਧਰਮ ਅਤੇ ਮਨੁੱਖਤਾ ਦੀ ਰੱਖਿਆ ਖਾਤਰ ਆਪਣਾ ਸਰਬੰਸ ਕੁਰਬਾਨ ਕਰਨ ਵਾਲੇ ਸਾਹਿਬ-PUNJ1201201901ਏ-ਕਮਾਲ, ਨੀਲੇ ਦੇ ਸ਼ਾਹ-ਅਸਵਾਰ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ-ਕੀਰਤਨ ਸਜਾਇਆ ਗਿਆ।ਫੁੱਲਾਂ ਨਾਲ ਸੱਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨੇ ਚੌਰ ਸਾਹਿਬ ਦੀ ਸੇਵਾ ਨਿਭਾਈ।ਨਗਰ ਕੀਰਤਨ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਟਕਸਾਲਾਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਵੱਖ-ਵੱਖ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਤੇ ਸਤਿਨਾਮੁ-ਵਾਹਿਗੁਰੂ ਦਾ ਜਾਪ ਕਰਦੀ ਸੰਗਤ ਸ਼ਾਮਲ ਸੀ।ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਬਜ਼ਾਰ ਬਾਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਕਣਕ ਮੰਡੀ, ਢਾਬ ਵਸਤੀ ਰਾਮ, ਚੌਂਕ ਚਿੰਤਪੁਰਨੀ, ਜੌੜਾ ਪਿੱਪਲ, ਚੌਂਕ ਚਬੂਤਰਾ, ਚੌਂਕ ਜੈ ਸਿੰਘ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਬਾਬਾ ਸਾਹਿਬ, ਚੌਂਕ ਪ੍ਰਾਗਦਾਸ ਤੋਂ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਇਆ।
      ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਜੀ ਦਾ ਸਮੁੱਚਾ ਜੀਵਨ ਹੀ ਹੱਕ, ਸੱਚ, ਨਿਆਂ ਅਤੇ ਧਰਮ ਦੀ ਰਖਵਾਲੀ ਲਈ ਸੇਧਤ ਸੀ।ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਫਲਸਫੇ ਤੋਂ ਸੇਧ ਪ੍ਰਾਪਤ ਕਰਕੇ ਜੀਵਨ ਜਿਉਣ ਦੀ ਸੰਗਤ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਖੰਡੇ-ਬਾਟੇ ਦੀ ਪਾਹੁਲ ਛਕ ਕੇ ਇਕ ਨਰੋਏ ਸਮਾਜ ਦੀ ਸਿਰਜਨਾ ਕਰਨ ਅਤੇ ਦਸਮ ਪਿਤਾ ਵੱਲੋਂ ਦਰਸਾਏ ਮਾਰਗ ਦੇ ਪਾਂਧੀ ਬਣਨ।
ਨਗਰ ਕੀਰਤਨ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ, ਸੁਲੱਖਣ ਸਿੰਘ ਭੰਗਾਲੀ, ਹਰਜਿੰਦਰ ਸਿੰਘ ਕੈਰੋਵਾਲ, ਗੁਰਿੰਦਰ ਸਿੰਘ ਮੈਨੇਜਰ ਤੇ ਮੁਖਤਾਰ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਵਧੀਕ ਮੈਨੇਜਰ ਸੁਖਬੀਰ ਸਿੰਘ, ਸੁਖਰਾਜ ਸਿੰਘ, ਬਘੇਲ ਸਿੰਘ, ਜਗਤਾਰ ਸਿੰਘ ਤੇ ਨਿਸ਼ਾਨ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਪ੍ਰੀਤਪਾਲ ਸਿੰਘ ਐਲ. ਏ., ਇੰਚਾਰਜ ਪ੍ਰੋ. ਸੁਖਦੇਵ ਸਿੰਘ, ਨਿਰਮਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply