Friday, March 29, 2024

ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੌ ਸਜਾਏ ਸੱਜਣਗੇ ਤੇ ਦੀਪਮਾਲਾ ਹੋਵੇਗੀ

ਅੰਮ੍ਰਿਤਸਰ 12 ਜਨਵਰੀ (ਪੰਜਾਬ ਪੋਸਟ – ਗੁਰਪੀ੍ਰਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ  ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਸ੍ਰੀ Golden Templeਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹੋਣ ਵਾਲੇ ਗੁਰਮਤਿ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 13 ਜਨਵਰੀ ਨੂੰ ਸਵੇਰੇ 8:30 ਤੋਂ 12:00 ਵਜੇ ਤੱਕ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ। ਰਾਤ 7:00 ਤੋਂ 9:00 ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ।ਰਾਤ 9:00 ਵਜੇ ਕਵੀ ਦਰਬਾਰ ਆਰੰਭ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕਵੀ ਜਨ ਆਪਣੀਆਂ ਕਵਿਤਾਵਾਂ ਰਾਹੀਂ ਗੁਰੂ ਪਾਤਸ਼ਾਹ ਦੇ ਜੀਵਨ ਸਬੰਧੀ ਚਾਨਣਾ ਪਾ ਕੇ ਸੰਗਤ ਨੂੰ ਨਿਹਾਲ ਕਰਨਗੇ। ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਪਰਿਵਾਰਾਂ ਸਮੇਤ ਧਾਰਮਿਕ ਦੀਵਾਨ ਵਿੱਚ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply