Friday, March 29, 2024

ਡੀ.ਏ.ਵੀ ਪਬਲਿਕ ਸਕੂਲ ਨੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵੱਲੋਂ ਲੋਹੜੀ ਦਾ ਤਿਉਹਾਰ ਬੜੀ ਸ਼ਰਧਾ ਅਤੇ PUNJ1201201906ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਵੱਲੋਂ ਇੱਕ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਇਸ ਤਿਉਹਾਰ ਨਾਲ ਸੰਬੰਧਿਤ ਇਤਿਹਾਸਕ ਅਤੇ ਸਭਿਆਚਾਰਕ ਤੱਥਾਂ ਤੋਂ ਸੰਖੇਪ ਰੂਪ ਵਿੱਚ ਜਾਣੂ ਕਰਵਾਇਆ।ਵਿਦਿਆਰਥੀਆਂ ਨੇ ਇਸ ਮੌਕੇ ਲੋਕ ਗੀਤ ਅਤੇ ਗਿੱਧਾ ਪੇਸ਼ ਕਰਕੇ ਇਸ ਦੀ ਰੌਣਕ ਨੂੰ ਚਾਰ ਚੰਨ ਲਾਏ।ਵਿਦਿਆਰਥੀਆਂ ਨੇ ਕੁੜੀਆਂ ਦੇ ਜਨਮ ਤੇ ਵੀ ਲੋਹੜੀ ਨੂੰ ਉਸੇ ਉਤਸ਼ਾਹ ਨਾਲ ਮਨਾਉਣ ਦਾ ਸੰਦੇਸ਼ ਵੀ ਦਿੱਤਾ ਜਿਸ ਉਤਸ਼ਾਹ ਨਾਲ ਲੜਕੇ ਦੇ ਜਨਮ ਤੇ ਲੋਹੜੀ ਮਨਾਈ ਜਾਂਦੀ ਹੈ। ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਇਸ ਮੌਕੇ ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਭੇਜੀ ਅਤੇ ਅਸ਼ੀਰਵਾਦ ਦਿੱਤਾ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇਸ ਸੁੱਭ ਮੌਕੇ ਉਨ੍ਹਾਂ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਇਸ ਤਿਉਹਾਰ ਤੋਂ ਮਿਲਦੀ ਸਿੱਖਿਆ ਨੂੰ ਅਪਨਾਉਣ ਤੇ ਜ਼ੋਰ ਦਿੱਤਾ ਅਤੇ ਇੱਕ ਸਾਦਾ ਜੀਵਨ ਬਤੀਤ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚਾਇਨਾ ਦੀ ਡੋਰ ਨਾ ਵਰਤਣ ਲਈ ਸਲਾਹ ਦਿੱਤੀ ਕਿਉਂਕਿ ਇਹ ਬਹੁਤ ਹੀ ਖਤਰਨਾਕ ਹੈ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply