Friday, March 29, 2024

ਪ੍ਰਧਾਨ ਮੰਤਰੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਮੌਕੇ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ

ਕਿਹਾ, ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਦਾ ਰਾਹ ਵਿਖਾਉਂਦੀਆਂ ਹਨ
ਦਿੱਲੀ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਮੌਕੇ ਅੱਜ ਰਾਸ਼ਟਰੀ ਰਾਜਧਾਨੀ PUNJ1301201901ਵਿੱਚ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ।ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੇ ਬੁਲੰਦ ਆਦਰਸ਼ਾਂ ਅਤੇ ਕਦਰਾਂ ਕੀਮਤਾਂ-ਮਨੁੱਖਤਾ ਦੀ ਨਿਰਸਵਾਰਥ ਸੇਵਾ, ਭਗਤੀ, ਬਹਾਦਰੀ ਅਤੇ ਕੁਰਬਾਨੀ ਦੀ ਪ੍ਰਸ਼ੰਸਾ ਕੀਤੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਦੱਸੇ ਹੋਏ ਰਾਹ `ਤੇ ਚੱਲਣ ਦੀ ਬੇਨਤੀ ਕੀਤੀ।
    ਪ੍ਰਧਾਨ ਮੰਤਰੀ ਆਪਣੇ 7 ਲੋਕ ਕਲਿਆਣ ਮਾਰਗ ਸਥਿਤ ਨਿਵਾਸ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਯਾਦਗਾਰੀ ਸਿੱਕਾ ਜਾਰੀ ਕਰਨ ਤੋਂ ਬਾਅਦ ਇੱਕ ਚੋਣਵੇਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ।ਸ਼੍ਰੀ ਮੋਦੀ ਨੇ ਕਿਹਾ ਕਿ ਗੁਰੁ ਗੋਬਿੰਦ ਸਿੰਘ ਜੀ ਇੱਕ ਮਹਾਨ ਯੋਧੇ, ਚਿੰਤਕ, ਕਵੀ ਅਤੇ ਗੁਰੂ ਸਨ। ਉਨ੍ਹਾਂ ਨੇ ਅਨਿਆਂ ਅਤੇ ਜ਼ੁਲਮ ਖਿਲਾਫ ਲੜਾਈ ਲੜੀ।ਉਨ੍ਹਾਂ ਦੀਆਂ ਲੋਕਾਂ ਨੂੰ ਸਿੱਖਿਆਵਾਂ ਧਰਮ ਅਤੇ ਜਾਤ ਦੇ ਬੰਧਨਾਂ ਨੂੰ ਤੋੜਨ ਉੱਤੇ ਕੇਂਦ੍ਰਿਤ ਸਨ।ਪਿਆਰ, ਸ਼ਾਂਤੀ ਅਤੇ ਕੁਰਬਾਨੀ ਦਾ ਉਨ੍ਹਾਂ ਦਾ ਸੰਦੇਸ਼ ਅੱਜ ਵੀ ਲਾਗੂ ਹੁੰਦਾ ਹੈ।
    ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ, ਉਨ੍ਹਾਂ ਦੀਆਂ ਕਦਰਾਂ ਕੀਮਤਾਂ ਅਤੇ ਸਿੱਖਿਆਵਾਂ ਆਉਣ ਵਾਲੇ ਸਾਲਾਂ ਵਿੱਚ ਵੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਅਤੇ ਮਾਰਗਦਰਸ਼ਕ ਬਣੀਆਂ ਰਹਿਣਗੀਆਂ।ਉਨ੍ਹਾਂ ਹੋਰ ਕਿਹਾ ਕਿ ਯਾਦਗਾਰੀ ਸਿੱਕਾ ਸਾਡੇ ਵਲੋਂ ਉਨ੍ਹਾਂ ਪ੍ਰਤੀ ਸਨਮਾਨ ਅਤੇ ਸ਼ਰਧਾ ਦਰਸਾਉਣ ਦਾ ਇੱਕ ਛੋਟਾ ਜਿਹਾ ਯਤਨ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਦਰਸਾਏ ਗਏ 11 ਨੁਕਾਤੀ ਰਾਹ `ਤੇ ਚੱਲਣ ਅਤੇ ਪ੍ਰਚਾਰ ਕਰਨ।
    ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲਾਂ ਆਪਣੇ ਮਾਸਿਕ ਪ੍ਰੋਗਰਾਮ ਮਨ ਕੀ ਬਾਤ ਵਿੱਚ 30 ਦਸੰਬਰ 2018 ਨੂੰ ਦੇਸ਼ ਦੇ ਲੋਕਾਂ ਨੂੰ ਬੇਨਤੀ ਕੀਤੀ ਸੀ ਕਿ ਉਹ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਰਸਾਏ ਵਫਾਦਾਰੀ ਅਤੇ ਕੁਰਬਾਨੀ ਦੇ ਰਾਹ `ਤੇ ਚੱਲਣ।ਉਨ੍ਹਾਂ ਨੇ 5 ਜਨਵਰੀ 2017 ਨੂੰ ਪਟਨਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਸਮਾਰੋਹ ਵਿੱਚ ਹਿੱਸਾ ਲਿਆ ਸੀ ਅਤੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ ਸੀ।ਮੋਦੀ ਨੇ 15 ਅਗਸਤ 2016 ਨੂੰ ਵੀ ਲਾਲ ਕਿਲੇ ਦੀ ਫਸੀਲ ਤੋਂ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਵਿੱਚ ਅਤੇ ਮੁੜ 18 ਅਕਤੂਬਰ 2016 ਨੂੰ ਲੁਧਿਆਣਾ ਵਿਖੇ ਰਾਸ਼ਟਰੀ ਐਮ.ਐਸ.ਐਮ.ਈ ਪੁਰਸਕਾਰ ਸਮਾਰੋਹ ਵਿੱਚ ਲੋਕਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਆਦਰਸ਼ਾਂ ਅਤੇ ਕਦਰਾਂ ਕੀਮਤਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਸੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply