Thursday, March 28, 2024

ਅੰਤਰਰਾਸ਼ਟਰੀ ਤਿੰਨ ਖਿਡਾਰੀਆਂ ਨੂੰ ਸਮਰਪਿਤ ਕੀਤਾ ਮਾਨਸਾ ਦਾ ਕੈਂਚੀਆਂ ਚੌਂਕ

ਏਸ਼ੀਅਨ ਖੇਡਾਂ `ਚ ਗੋਲਡ ਤੇ ਚਾਂਦੀ ਦੇ ਮੈਡਲ ਜੇਤੂ ਨੇ ਮਾਨਸਾ ਜ਼ਿਲ੍ਹੇ ਦੇ ਤਿੰਨੋ ਖਿਡਾਰੀ
ਭੀਖੀ/ਮਾਨਸਾ, 13 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਜਕਾਰਤਾ ਏਸ਼ੀਅਨ ਖੇਡਾਂ ਦੇ ਕਿਸ਼ਤੀ ਚਾਲਨ ਅਤੇ ਕਬੱਡੀ ਮੁਕਾਬਲਿਆਂ ਵਿੱਚ ਸੋਨੇ ਅਤੇ ਚਾਂਦੀ PUNJ1301201907ਦੇ ਤਮਗੇ ਜਿੱਤ ਕੇ ਮਾਨਸਾ ਜਿਲ੍ਹੇ ਦਾ ਨਾਮ ਰੋਸ਼ਨ ਕਰਨ ਵਾਲੇ ਤਿੰਨ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ਦੀ ਯਾਦ ਨੂੰ ਸਮਰਪਿਤ ਕੀਤੇ ਗਏ ਕੈਂਚੀਆਂ ਚੌਂਕ ਦਾ ਉਦਘਾਟਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਕੀਤਾ ਗਿਆ ਇਸ ਚੌਂਕ ਦਾ ਨਿਰਮਾਣ ਜਿਲਾ ਪ੍ਰਸਾਸ਼ਨ ਵਲੋਂ ਬਹੁਮੰਤਵੀ ਖੇਡ ਸੁਧਾਰ ਕਮੇਟੀ ਅਤੇ ਸਰਦਾਰ ਇੰਡਸਟਰੀਜ ਦੇ ਸਹਿਯੋਗ ਨਾਲ ਕੀਤਾ ਗਿਆ ਹੈ।
     ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਹੋਈਆਂ ਏਸ਼ੀਅਨ ਖੇਡਾਂ `ਚ ਕਿਸ਼ਤੀ ਚਾਲਨ ਦੇ ਮੁਕਾਬਲਿਆਂ ਵਿੱਚ ਸੋਨੇ ਦੇ ਤਮਗੇ ਜਿੱਤਣ ਵਾਲੇ ਮਾਨਸਾ ਜਿਲ੍ਹੇ ਦੇ ਵਸਨੀਕ ਸਵਰਨ ਸਿੰਘ ਵਿਰਕ ਤੇ ਸੁਖਮੀਤ ਸਿੰਘ ਸਮਾਘ, ਚਾਂਦੀ ਦਾ ਤਗਮਾ ਜਿੱਤਣ ਵਾਲੀ ਮਹਿਲਾ ਕਬੱਡੀ ਟੀਮ ਦੀ ਮੈਂਬਰ ਮਨਪ੍ਰੀਤ ਕੌਰ ਅਤੇ ਵਰਲਡ ਸ਼ੂਟਿੰਗ ਚੈਂਪੀਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਜੁੜਵਾ ਭਰਾਵਾਂ ਵਿਜੈਵੀਰ ਸਿੱਧੂ ਅਤੇ ਉਦੇਵੀਰ ਸਿੱਧੂ ਦੀ ਸ਼ਾਨਦਾਰ ਪ੍ਰਾਪਤੀ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਮਾਨਸਾ ਕੈਂਚੀਆਂ ਚੌਂਕ ਦਾ ਪੁਨਰ ਨਿਰਮਾਣ ਕਰਕੇ ਤਿੰਨਾਂ ਖਿਡਾਰੀਆਂ ਨੂੰ ਸਮਰਪਿਤ ਕੀਤਾ ਗਿਆ।ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸ਼ਹਿਰ ਵਾਸੀਆਂ ਦੀ ਹਾਜ਼ਰੀ `ਚ ਇਸ ਚੌਂਕ ਦਾ ਉਦਘਾਟਨ ਕਰਕੇ ਖਿਡਾਰੀਆਂ ਨੂੰ ਸਮਰਪਿਤ ਕੀਤਾ।ਖਿਡਾਰੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਯਾਦਗਾਰੀ ਬਣਾਉਣ ਲਈ ਤਿੰਨਾਂ ਖਿਡਾਰੀਆਂ ਦੀਆਂ ਫੋਟੋਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ ਤੇ ਇਹ ਚੌਂਕ ਖਿਡਾਰੀਆਂ ਨੂੰ ਸਮਰਪਿਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਜਿਲਾ ਪ੍ਰਸਾਸ਼ਨ ਦੀ ਅਗਵਾਈ ਹੇਠ ਮਾਨਸਾ ਵਾਸੀਆਂ ਵਲੋਂ ਦਿੱਤੇ ਸ਼ਾਨਦਾਰ ਸਨਮਾਨ ਲਈ ਮਾਨਸਾ ਵਾਸੀਆਂ ਵਲੋਂ ਵੀ ਯੋਗਦਾਨ ਪਾਇਆ ਗਿਆ ਹੈ।ਸਰਦਾਰ ਇੰਡਸਟਰੀਜ਼ ਵਲੋਂ ਚੌਂਕ ਨੂੰ ਸੁੰਦਰ ਬਨਾਉਣ ਲਈ ਇਸ `ਤੇ ਚਾਰ ਲੱਖ ਰੁਪਏ ਖਰਚ ਕੀਤੇ ਗਏ ਹਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply