Friday, March 29, 2024

ਪੰਜਗਰਾਈਆਂ ਵਿਖੇ ਸੰਤ ਬਾਬਾ ਰਣਜੀਤ ਸਿੰਘ ਵਿਰੱਕਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਸੰਦੌੜ, 14 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਰਣਜੀਤ ਸਿੰਘ PUNJ1401201803ਵਿਰੱਕਤ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਤ ਬਾਬਾ ਬਲਕਾਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਸਾਹਿਬ ਫਤਿਹਗੜ੍ਹ ਪੰਜਗਰਾਈਆਂ ਦੀ ਅਗਵਾਈ ਵਿੱਚ ਚੱਲ ਰਹੇ ਤਿੰਨ ਦਿਨਾ ਸਮਾਗਮ ਦੇ ਅਖੀਰਲੇ ਦਿਨ ਸਮੂਹ ਨਗਰ ਨਿਵਾਸੀਆ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਇਸ ਸਬੰਧੀ ਭਾਈ ਬਲਦੇਵ ਸਿੰਘ ਗਿੱਲ ਅਤੇ ਹਰਵਿੰਦਰ ਸਿੰਘ ਧਾਲੀਵਾਲ ਅਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਨੇ  ਦੱਸਿਆ  ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਹਿਬਾਨ ਦੀ ਅਗਵਾਈ ਵਿੱਚ ਨਗਰ ਕੀਰਤਨ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਸਾਹਿਬ ਤੋਂ ਆਰੰਭ ਹੋ ਕੇ ਨਗਰ ਪੰਜਗਰਾਈਆਂ ਦੀਆਂ ਪਰਕਰਮਾਂ ਕਰਦਾ ਹੋਇਆ ਗੁਰਦੁਆਰਾ ਤਲਾਅ ਸਾਹਿਬ ਪਿੰਡ ਬਾਪਲਾ ਵਿਖੇ ਪੜਾਅ ਕਰਨ ਉਪਰੰਤ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਫਤਿਹਗੜ੍ਹ ਪੰਜਗਰਾਈਆਂ ਪਹੰਚਿਆਂ।
ਇਸ ਮੌਕੇ ਵੱਖ-ਵੱਖ ਢਾਡੀ ਜਥਿਆਂ, ਕਵੀਸ਼ਰਾਂ ਨੇ ਧਾਰਮਿਕ ਵਾਰਾਂ ਦੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨਗਰ ਦੇ ਵਿੱਚ ਵੱਖ-ਵੱਖ ਪੜਾਵਾਂ `ਤੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵਧ ਚੜ੍ਹ ਕੇ ਸਵਾਗਤ ਕੀਤਾ ਗਿਆ।ਇਸ ਮੌਕੇ ਨਗਰ ਦੇ ਨੌਜਵਾਨ, ਗ੍ਰਾਮ ਪੰਚਾਇਤ, ਸਮੂਹ ਕਲੱਬਾਂ ਅਤੇ ਵੱਡੀ ਗਿਣਤੀ `ਚ ਸੇਵਾਦਾਰਾਂ ਨੇ ਸੇਵਾ ਕੀਤੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply