Friday, April 19, 2024

ਜਿਲ੍ਹੇ `ਚ ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ Kamaldeep Sangha dcਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿਚ ਕੁੱਝ ਲੋਕ ਹੁੱਕਾ ਬਾਰ ਚਲਾ ਕੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕ ਰਹੇ ਹਨ।ਇਹ ਬਾਰ ਛੋਟੀ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਇਲਾਵਾ ਵੀ ਕਈ ਹਾਨੀਕਾਰਕ ਨਸ਼ੇ ਇੰਨਾਂ ਬਾਰਾਂ ਵਿਚ ਦੇ ਰਹੇ ਹਨ, ਜੋ ਕਿ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹਨ। ਇਸ ਦੇ ਨਾਲ-ਨਾਲ ਇਹ ਬਾਰ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ। ਜਿਲ੍ਹਾ ਮੈਜਿਸਟਰੇਟ ਨੇ ਸਿਵਲ ਸਰਜਨ ਦੀ ਦਲੀਲ ਨਾਲ ਸਹਿਮਤ ਹੁੰਦੇ ਜਿਲ੍ਹੇ ਵਿਚ ਹੁੱਕਾ ਬਾਰ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ। ਆਪਣੇ ਹੁਕਮਾਂ ਵਿਚ ਉਨਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨੌਜਵਾਨਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਧਾਰਾ 144 ਅਧੀਨ ਜਾਰੀ ਕੀਤੇ ਗਏ।ਇਹ ਹੁਕਮ 11 ਮਾਰਚ 2019 ਤੱਕ ਲਾਗੂ ਰਹੇਗਾ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply