Thursday, April 25, 2024

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 Kamaldeep S Sangha DCਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
    ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਵਿਚ ਕਈ ਪੁਲੀਆਂ ਅਤੇ ਸੜਕਾਂ ਬਿਨਾਂ ਰੇਲਿੰਗ ਦੇ ਹਨ। ਇਸ ਤੋਂ ਇਲਾਵਾ ਕੁਝ ਲੋਕਾਂ/ਠੇਕੇਦਾਰਾਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ ’ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 15 ਮਾਰਚ 2019 ਤੱਕ ਲਾਗੂ ਰਹੇਗਾ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply