Saturday, April 20, 2024

ਜਰੂਰਤਮੰਦ ਵਿਦਿਆਰਥੀਆਂ ਨੂੰ ਬੂਟ ਜੁਰਾਬਾਂ ਵੰਡੀਆ

ਭੀਖੀ/ਮਾਨਸਾ, 15 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਮੋਹਰ ਸਿੰੰਘ ਵਾਲਾ ਵਿਖੇ ਮਾਘੀ ਦੇ ਤਿਉਹਾਰ ਤੇ ਦਸ਼ਮੇਸ ਯੂਵਕ ਸੇਵਾਵਾਂ ਕਲੱਬ PUNJ1501201906ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਜੁਰਾਬਾਂ ਵੰਡੀਆਂ ਗਈਆਂ।ਕਲੱਬ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਲੱਬ ਵੱਲਂ ਪਿੰਡ ਦੇ ਨੋਜਵਾਨਾਂ ਦੇ ਸਹਿਯੋਗ ਨਾਲ ਭਲਾਈ ਕਾਰਜ਼ ਕਰਨ ਦਾ ਨਿਰੰਤਰ ਉਪਰਾਲਾ ਕੀਤਾ ਜਾਦਾ ਹੈ।ਜਿਸ ਤਹਿਤ ਅੱਜ ਠੰਡ ਦੇ ਸਮੇਂ ਲੋੜਵੰਦ ਵਿਦਿਆਰਥੀਆਂ ਨੂੰ ਜੁਰਾਬਾਂ ਅਤੇ ਬੂਟ ਦਿੱਤੇ ਗਏ ਹਨ।ਸਕੂਲ ਪ੍ਰਿੰਸੀਪਲ ਬਲਦਰਸ਼ਨ ਸਿੰਘ ਨੇ ਕਲੱਬ ਦਾ ਧੰਨਵਾਦ ਕਰਦਿਆ ਕਿਹਾ ਕਿ ਸਿੱਖਿਆ ਪ੍ਰਤੀ ਲੋੜਵੰਦ ਵਿਦਿਆਰਥੀਆਂ ਦਾ ਉਤਸ਼ਾਹ ਬਣਾਈ ਰੱਖਣ ਲਈ ਅਜਿਹੇ ਭਲਾਈ ਕਾਰਜ਼ਾਂ ਦਾ ਹੋਣਾ ਅਤਿ ਲਾਜ਼ਮੀ ਹੈ।ਇਸ ਸਮੇਂ ਮੀਤ ਪ੍ਰਧਾਨ ਯੋਧਾ ਸਿੰਘ, ਗੁਰਇਕਬਾਲ ਸਿੰਘ ਬਾਲੀ, ਅਫਤਾਬ ਖਾਂ, ਅਜੈਬ ਸਿੰਘ, ਮਲਕੀਤ ਸਿੰਘ, ਕੁਲਵੰਤ ਸਿੰਘ, ਸਟਾਰ ਯੂਥ ਕਲੱਬ ਪ੍ਰਧਾਨ ਬਹਾਦਰ ਖਾਂ, ਅਵਤਾਰ ਸਿੰਘ, ਡਾਂ ਮੱਖਣ ਸਿੰਘ, ਜਗਤਾਰ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਸਾਬਕਾ ਪੰਚ ਬੌਰੀਆ ਖਾਂ ਅਤੇ ਮਾਸਟਰ ਜਗਜੀਵਨ ਸਿੰਘ ਸਮੇਤ ਸਮੂਹ ਕਲੱਬ ਮੈਂਬਰ ਹਾਜ਼ਰ ਸਨ।
 

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply