Friday, March 29, 2024

ਉੜੀਸਾ `ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੇ ਗੁਰਮਤਿ ਸਮਾਗਮ 19-20 ਨੂੰ – ਜੌੜਾਸਿੰਘਾ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ SGPC Logoਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਅਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 19 ਤੇ 20 ਜਨਵਰੀ 2019 ਨੂੰ ਉੜੀਸਾ ਦੇ ਸ਼ਹਿਰ ਕੱਟਕ ਵਿਖੇ ਨਗਰ ਕੀਰਤਨ ਤੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੀ ਜੌੜਾਸਿੰਘਾ ਨੇ ਇਸ ਸਬੰਧੀ ਜਾਣਕਾਰੀ ਦੇਂਦਿਆ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਸਹਿਯੋਗ ਨਾਲ 19 ਜਨਵਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਬਾਉਲੀ ਸਾਹਿਬ ਜਗਨਨਾਥ ਪੁਰੀ (ਉੜੀਸਾ) ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਭੁਵਨੇਸ਼ਵਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਨਾਨਕ ਦਾਤਣ ਸਾਹਿਬ, ਕੱਟਕ (ਉੜੀਸਾ) ਵਿਖੇ ਪੁੱਜੇਗਾ।
ਧਰਮ ਪ੍ਰਚਾਰ ਕਮੇਟੀ ਸਕੱਤਰ ਨੇ ਦੱਸਿਆ ਕਿ 20 ਜਨਵਰੀ ਨੂੰ ਇਕ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਾਤਣ ਸਾਹਿਬ ਕੱਟਕ ਵਿਖੇ ਕਰਵਾਇਆ ਜਾਵੇਗਾ।ਇਨ੍ਹਾਂ ਸਮਾਗਮਾਂ `ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਪ੍ਰਧਾਨ ਸ਼੍ਰੋਮਣੀ ਕਮੇਟੀ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਤੇ ਹਜੂਰੀ ਰਾਗੀ ਭਾਈ ਲਖਵਿੰਦਰ ਸਿੰਘ, ਭਾਈ ਸੁਖਜਿੰਦਰ ਸਿੰਘ ਅਤੇ ਹੋਰ ਬਹੁਤ ਸਾਰੇ ਧਾਰਮਿਕ, ਸਮਾਜਿਕ ਸਖਸ਼ੀਅਤਾਂ ਅਤੇ ਸੰਤ ਮਹਾਂਪੁਰਸ਼ ਉਚੇਚੇ ਤੌਰ `ਤੇ ਸ਼ਿਰਕਤ ਕਰ ਰਹੇ ਹਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply