Saturday, April 20, 2024

ਜਿਲ੍ਹੇ `ਚ ਹਰ ਮਹੀਨੇ ਲੱਗਣਗੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਵਿਸ਼ੇਸ਼ ਕੈਂਪ – ਰਵਿੰਦਰ ਸਿੰਘ

ਅੰਮ੍ਰਿਤਸਰ,  20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜ ਦੇ ਸਾਰੇ ਵਰਗਾਂ ਦੇ ਸੰਪੂਰਨ ਵਿਕਾਸ ਅਤੇ PUNJ2101201903ਸਮਾਨਤਾ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਵਿਸ਼ੇਸ਼ ਕੈਂਪ ਹੁਣ ਹਰ ਮਹੀਨੇ ਦੀ 20 ਤਰੀਕ ਨੂੰ ਜਿਲ੍ਹੇ ਵਿੱਚ ਲਗਾਇਆ ਜਾਵੇਗਾ।ਇਹ ਐਲਾਨ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਹਰਸ਼ਾ ਛੀਨਾ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਜ਼ਿਲ੍ਹਾ ਪੱਧਰੀ ਕੈਂਪ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਭਲਾਈ ਯੋਜਨਾਵਾਂ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪਾਂ ਰਾਹੀਂ ਲੋਕਾਂ ਨੂੰ ਬਿਨ੍ਹਾਂ ਖੱਜ਼ਲ-ਖੁਆਰੀ ਦੇ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਜਾਵੇਗਾ।
    ਨੌਜਵਾਨ ਆਗੂ ਦਿਲਰਾਜ ਸਿੰਘ ਸਰਕਾਰੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ  ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਉਠਾਉਣ ਲਈ ਅੱਗੇ ਆਉਣ।ਮਨਰੇਗਾ ਯੋਜਨਾ ਬਾਰੇ ਗੱਲ ਕਰਦਿਆਂ ਸਰਕਾਰੀਆ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਯੋਜਨਾ ਗਰੀਬ ਪੱਖੀ ਹੈ ਅਤੇ ਪਿੰਡਾਂ ਦੇ ਵਿਕਾਸ ਵਿੱਚ ਇਸ ਯੋਜਨਾ ਦਾ ਬਹੁਤ ਅਹਿਮ ਯੋਗਦਾਨ ਹੈ।
    ਰਵਿੰਦਰ ਸਿੰਘ ਅਤੇ ਸਰਕਾਰੀਆ ਨੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲੱਗੇ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ।ਇਸੇ ਦੌਰਾਨ ਬਾਜਵਾ ਨੇ ਮਨਰੇਗਾ ਕਾਮਿਆਂ ਨੂੰ ਨਵੇਂ ਜਾਬ ਕਾਰਡ ਵੀ ਤਕਸੀਮ ਕੀਤੇ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply