Thursday, March 28, 2024

ਸ਼੍ਰੋਮਣੀ ਕਮੇਟੀ ਨੇ `84 ਦੇ ਗਵਾਹਾਂ ਤੇ ਵਕੀਲਾਂ ਦਾ ਸਨਮਾਨ 26 ਜਨਵਰੀ ਤੱਕ ਅੱਗੇ ਪਾਇਆ

SGPCਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਗਵਾਹੀਆਂ ਦੇਣ ਵਾਲੇ ਗਵਾਹਾਂ ਅਤੇ ਕੇਸ ਲੜਨ ਵਾਲੇ ਵਕੀਲਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਣ ਵਾਲਾ ਸਨਮਾਨ ਹੁਣ 26 ਜਨਵਰੀ ਨੂੰ ਹੋਵੇਗਾ।ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਨੇ ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਹੈ।ਉਨ੍ਹਾਂ ਆਖਿਆ ਕਿ ਪਹਿਲਾਂ ਇਹ ਸਨਮਾਨ 22 ਜਨਵਰੀ ਨੂੰ ਰੱਖਿਆ ਗਿਆ ਸੀ, ਲੇਕਿਨ ਕੁੱਝ ਕਾਰਨਾਂ ਕਰਕੇ ਹੁਣ ਇਹ ਸਨਮਾਨ 26 ਜਨਵਰੀ ਨੂੰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਨਮਾਨ ਦਾ ਸਥਾਨ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਹੀ ਹੋਵੇਗਾ ਜਦਕਿ ਸਮਾਂ ਸਵੇਰ ਦੇ 11.00 ਵਜੇ ਦਾ ਹੀ ਰਹੇਗਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply