Friday, April 19, 2024

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 27 ਜਨਵਰੀ  (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ PUNJ2701201901ਸਜਾਇਆ ਗਿਆ ਜੋ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਪੂਰਣ ਹੋਇਆ। ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਚੌਰ ਸਾਹਿਬ ਦੀ ਸੇਵਾ ਨਿਭਾਈ।ਇਸ ਮੌਕੇ ਧਾਰਮਿਕ ਸਭਾ-ਸੁਸਾਇਟੀਆਂ, ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ, ਗੱਤਕਾ ਪਾਰਟੀਆਂ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼ਿੰਗਾਰਾ ਸਿੰਘ ਲੋਹੀਆਂ, ਖੁਸ਼ਵਿੰਦਰ ਸਿੰਘ ਭਾਟੀਆ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਭਾਈ ਅਮਰਜੀਤ ਸਿੰਘ ਚਾਵਲਾ, ਬਲਦੇਵ ਸਿੰਘ ਚੂੰਘਾ, ਰਤਨ ਸਿੰਘ ਜ਼ਫਰਵਾਲ, ਗੁਰਿੰਦਰਪਾਲ ਸਿੰਘ ਗੋਰਾ, ਜਰਨੈਲ ਸਿੰਘ ਡੋਗਰਾਂਵਾਲਾ, ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਗੁਰਪ੍ਰਤਾਪ ਸਿੰਘ ਟਿੱਕਾ, ਸੁਖਬੀਰ ਸਿੰਘ ਵਾਹਲਾ, ਸਕੱਤਰ ਮਨਜੀਤ ਸਿੰਘ ਬਾਠ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੁਖਤਾਰ ਸਿੰਘ, ਸਿਮਰਜੀਤ ਸਿੰਘ ਕੰਗ, ਕੁਲਵਿੰਦਰ ਸਿੰਘ ਰਮਦਾਸ, ਹਰਜਿੰਦਰ ਸਿੰਘ ਕੈਰੋਵਾਲ, ਸਤਨਾਮ ਸਿੰਘ ਸੁਪਰਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪਰਡੈਂਟ, ਦਰਸ਼ਨ ਸਿੰਘ ਪੀਏ, ਐਡੀਸ਼ਨਲ ਮੈਨੇਜਰ ਸੁਖਬੀਰ ਸਿੰਘ, ਨਰਿੰਦਰ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ ਠੇਕੇਦਾਰ, ਕੁਲਦੀਪ ਸਿੰਘ ਪੰਡੋਰੀ ਆਦਿ ਮੌਜੂਦ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply