Friday, March 29, 2024

ਦੁਬਈ ਤੋਂ ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਸਤਨਾਮ ਸਿੰਘ ਦੀ ਮ੍ਰਿਤਕ ਦੇਹ

ਬੀਤੀ 3 ਜਨਵਰੀ ਹੋਈ ਸੀ ਦੁਬਈ `ਚ ਮੌਤ

PUNJ0102201905ਅੰਮ੍ਰਿਤਸਰ , 31 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੁਬਈ `ਚ ਆਪਣੀ ਜਾਨ ਗੁਵਾ ਬੈਠੇ ਨਵਾਂ ਸ਼ਹਿਰ ਜਿਲੇ ਦੇ ਕਸਬੇ ਝਿੱਕੀ-ਪਿੱਲੀ ਨਾਲ ਸਬੰਧਿਤ 40 ਸਾਲਾ ਸਤਨਾਮ ਸਿੰਘ ਪੁੱਤਰ ਗੁਰਚਰਨ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੇਰ ਸ਼ਾਮ ਪੁੱਜੀ ਦੱਸਣਯੋਗ ਹੈ ਕਿ ਸਤਨਾਮ ਸਿੰਘ ਕਰੀਬ 3 ਸਾਲ ਪਹਿਲਾਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ `ਚ ਲੈ ਕੇ ਦੁਬਈ ਗਿਆ ਸੀ ਕੇ ਅਚਾਨਕ ਬੀਤੀ 3 ਜਨਵਰੀ ਨੂੰ ਕੰਮ ਦੌਰਾਨ ਹੋਏ ਇੱਕ ਹਾਦਸੇ `ਚ ਉਸ ਦੀ ਮੌਤ ਹੋ ਗਈ ਸੀ।ਜਦ ਭਾਰਤ ਰਹਿੰਦੇ ਉਸ ਦੇ ਪਰਿਵਾਰਕ ਮੈਂਬਰ ਨੂੰ ਦੁਬਈ ਤੋਂ ਆਏ ਫ਼ੌਨ ਰਾਹੀਂ ਆਪਣੇ ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨਾਂ ਨੇ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਨਾਲ ਸੰਪਰਕ ਕਰ ਕੇ ਸਤਨਾਮ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸ `ਤੇ ਕਾਰਵਾਈ ਕਰਦਿਆਂ ਓਬਰਾਏ ਤੇ ਉਨਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ।
ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ ਤੇ ਸ਼ਿਸ਼ਪਾਲ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 83 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਉਨਾਂ ਇਹ ਵੀ ਦੱਸਿਆ ਕਿ ਸਤਨਾਮ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ `ਚ ਭਾਰਤੀ ਦੂਤਾਵਾਸ ਤੋਂ ਇਲਾਵਾ ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜ਼ਿਕਰਯੋਗ ਭੂਮਿਕਾ ਨਿਭਾਈ ਹੈ।
ਏਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਸਤਨਾਮ ਸਿੰਘ ਦੇ ਭਰਾ ਰੇਸ਼ਮ ਸਿੰਘ ਤੋਂ ਇਲਾਵਾ ਹਵਾਈ ਅੱਡੇ ਮਿਤਕ ਦੇਹ ਲੈਣ ਪਹੁੰਚੇ ਮ੍ਰਿਤਕ ਦੇ ਸਾਲੇ ਪਰਮਿੰਦਰ ਸਿੰਘ, ਭਤੀਜੇ ਜਤਿੰਦਰ ਸਿੰਘ ਤੇ ਇੰਦਰਜੀਤ ਸਿੰਘ ਆਦਿ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਵੇਖਿਆ ਹੈ, ਜੋ ਬਿਨਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦਾ ਹੈ, ਉਨਾਂ ਨਮ ਅੱਖਾਂ ਨਾਲ ਦੱਸਿਆ ਕਿ ਓਬਰਾਏ ਤਾਂ ਉਨਾਂ ਲਈ ਰੱਬ ਬਣ ਬਹੁੜੇ ਹਨ ਅਤੇ ਜੇਕਰ ਉਹ ਉਨਾਂ ਦੀ ਮਦਦ ਨਾ ਕਰਦੇ ਤਾਂ ਉਹ ਕਦੇ ਵੀ ਸਤਨਾਮ ਸਿੰਘ ਦੇ ਅੰਤਿਮ ਦਰਸ਼ਨ ਨਹੀਂ ਕਰ ਸਕਦੇ ਸਨ।ਉਨਾਂ ਇਹ ਵੀ ਕਿਹਾ ਕਿ ਉਨਾਂ ਦਾ ਪਰਿਵਾਰ ਡਾ. ਓਬਰਾਏ ਦੇ ਇਸ ਪਰਉਪਕਾਰ ਲਈ ਉਨਾਂ ਦਾ ਪੂਰੀ ਜ਼ਿੰਦਗੀ ਰਿਣੀ ਰਹੇਗਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply