Thursday, April 25, 2024

ਸ਼੍ਰੋਮਣੀ ਕਮੇਟੀ ਵੱਲੋਂ ਉਤਰਾਖੰਡ ਦੇ ਕਸਬਾ ਨਵਾਬ ਗੰਜ਼ ’ਚ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ PUNJ0502201916550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਉਤਰਾਖੰਡ ਦੇ ਕਸਬਾ ਨਵਾਬਗੰਜ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦਸਰ ਸਾਹਿਬ ’ਚ ਅੱਜ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸੰਗਤ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਰਬਸਾਂਝੀ ਵਿਚਾਰਧਾਰਾ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਗੁਰੂ ਸਾਹਿਬ ਜੀ ਦਾ ਆ ਰਿਹਾ 550ਵਾਂ ਪ੍ਰਕਾਸ਼ ਗੁਰਪੁਰਬ ਸਮੁੱਚੇ ਸਿੱਖ ਜਗਤ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਅਤੇ ਸੰਗਤ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯਤਨ ਕਰੇ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ 550ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਕਰਵਾਏ ਜਾ ਰਹੇ ਵੱਖ-ਵੱਖ ਗੁਰਮਤਿ ਸਮਾਗਮਾਂ ਦੀ ਸ਼ਲਾਘਾ ਵੀ ਕੀਤੀ।
ਸਮਾਗਮ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤਰਫੋਂ ਪੁੱਜੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਸੰਬੋਧਨ ਕਰਦਿਆਂ ਜਿਥੇ ਗੁਰੂ ਸਾਹਿਬ ਦੇ ਇਤਿਹਾਸ ਨਾਲ ਸੰਗਤ ਨੂੰ ਜੋੜਿਆ, ਉਥੇ ਹੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਉਤਰਾਖੰਡ ਅਤੇ ਉਤਰ ਪ੍ਰਦੇਸ਼ ਵਿਚ 4 ਫ਼ਰਵਰੀ ਤੋਂ ਲੈ ਕੇ 14 ਅਪ੍ਰੈਲ ਤੱਕ 20 ਦੇ ਕਰੀਬ ਵੱਖ-ਵੱਖ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਸਮਾਗਮ ਦੌਰਾਨ ਸਹਿਯੋਗ ਦੇਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤ ਦਾ ਧੰਨਵਾਦ ਵੀ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਗੁਰਬਾਣੀ ਦੀ ਕਥਾ ਵਿਚਾਰ ਨਾਲ ਸੰਗਤ ਨੂੰ ਜੋੜਿਆ। ਇਸ ਤੋਂ ਇਲਾਵਾ ਢਾਡੀ ਭਾਈ ਜਸਬੀਰ ਸਿੰਘ ਵਲਟੋਹਾ ਦੇ ਜਥੇ ਨੇ ਸਿੱਖ ਇਤਿਹਾਸ ਸਾਂਝਾ ਕੀਤਾ।
 ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ ਅਤੇ ਹੋਰਾਂ ਦਾ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਅਨੂਪ ਸਿੰਘ ਵੱਲੋਂ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਹੋਏ ਅੰਮ੍ਰਿਤ ਸੰਚਾਰ ਵਿਚ 16 ਪ੍ਰਾਣੀਆਂ ਨੇ ਖੰਡੇ ਬਾਟੇੇ ਦਾ ਅੰਮ੍ਰਿਤ-ਪਾਨ ਕੀਤਾ। ਇਸ ਮੌਕੇ ਗੁਰਦੁਆਰਾ ਨਾਨਕਮਤਾ ਸਾਹਿਬ ਦੇ ਮੈਂਬਰ ਪ੍ਰੀਤਮ ਸਿੰਘ, ਭਾਈ ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਯੂ.ਪੀ, ਭਾਈ ਸੁਖਵਿੰਦਰ ਸਿੰਘ, ਭਾਈ ਹਰਜਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ ਉਤਰਾਖੰਡ, ਭਾਈ ਪ੍ਰੀਤਮ ਸਿੰਘ ਚਾਵਲਾ ਅਤੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply