Friday, April 26, 2024

ਮੁੱਖ ਮੰਤਰੀ ਦੇ ਹੁਕਮਾਂ `ਤੇ ਗੜੇਮਾਰੀ ਦੀ ਗਿਰਦਾਵਰੀ ਜਾਰੀ, ਮੁਆਵਜ਼ਾ ਜਲਦ – ਸਰਕਾਰੀਆ

ਚੰਡੀਗੜ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਲ ਅਤੇ ਕੁਦਰਤੀ ਆਫਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਹੈ ਕਿ Sukh Sarkariaਪਿਛਲੇ ਦਿਨੀਂ ਸੂਬੇ ਦੇ ਕੁੱਝ ਹਿਸਿਆਂ ਵਿਚ ਗੜੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਜਾਰੀ ਕਰ ਦਿੱਤਾ ਜਾਵੇਗਾ।
     ਇੱਥੋਂ ਜਾਰੀ ਇਕ ਬਿਆਨ ਵਿਚ ਮਾਲ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਦੇ ਚੱਲਦਿਆਂ ਕੁੱਝ ਕਿਸਾਨਾਂ ਦੀਆਂ ਫਸਲਾਂ ਨੂੰ ਗੜੇਮਾਰੀ ਕਾਰਨ ਨੁਕਸਾਨ ਪੁੱਜਾ ਸੀ।ਇਸ ਦੀ ਸੂਚਨਾ ਮਿਲਦੇ ਸਾਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਜਾਰੀ ਕਰ ਦਿੱਤੇ ਸਨ। ਸਰਕਾਰੀਆ ਨੇ ਦੱਸਿਆ ਕਿ ਫਸਲਾਂ ਨੂੰ ਪੁੱਜੇ ਨੁਕਸਾਨ ਦੀਆਂ ਰਿਪੋਰਟਾਂ ਹਾਲੇ ਪ੍ਰਾਪਤ ਹੋ ਰਹੀਆਂ ਹਨ ਅਤੇ ਜਿਉਂ ਹੀ ਮੁਕੰਮਲ ਰਿਪੋਰਟ ਪ੍ਰਾਪਤ ਹੋ ਜਾਵੇਗੀ, ਮਾਲ ਵਿਭਾਗ ਵਲੋਂ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ ਅਤੇ ਇਸ ਤੋਂ ਪਹਿਲਾਂ ਵੀ ਜਦ ਮਈ 2018 ਵਿਚ ਝੱਖੜ-ਤੂਫਾਨ ਕਾਰਨ ਖਰਬੂਜ਼ਾ ਉਤਪਾਦਕ ਕਿਸਾਨਾਂ ਦੀ ਫਸਲ ਖਰਾਬ ਹੋਈ ਸੀ ਤਾਂ ਮੁੱਖ ਮੰਤਰੀ ਵੱਲੋਂ 5254 ਏਕੜ ਦੀ ਗਿਰਦਾਵਰੀ ਕਰਵਾ ਕੇ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਸੀ। ਉਨਾਂ ਦੱਸਿਆ ਕਿ ਉਸ ਸਮੇਂ ਮੱਕੀ ਕਾਸ਼ਤਕਾਰਾਂ ਦੀ ਫਸਲ ਨੂੰ ਵੀ ਨੁਕਸਾਨ ਪੁੱਜਾ ਸੀ ਅਤੇ ਸਰਕਾਰ ਵਲੋਂ ਉਨਾਂ ਨੂੰ ਵੀ ਮੁਆਵਜ਼ਾ ਦਿੱਤਾ ਗਿਆ ਸੀ।
ਸਰਕਾਰੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨ ਪੱਖੀ ਹੈ ਅਤੇ ਕਿਸਾਨਾਂ ਦੀ ਖੁਸ਼ਹਾਲੀ ਤੇ ਕਰਜ਼ਾ ਮੁਕਤੀ ਲਈ ਸਾਰਥਕ ਯੋਜਨਾਵਾਂ `ਤੇ ਕੰਮ ਕਰ ਰਹੀ ਹੈ।ਉਨਾਂ ਦੱਸਿਆ ਕਿ ਕਿਸਾਨ ਕਰਜ਼ਾ ਮੁਆਫੀ ਤਹਿਤ ਤਿੰਨ ਵੱਖ-ਵੱਖ ਗੇੜਾਂ ਵਿਚ 5.63 ਲੱਖ ਤੋਂ ਵੀ ਜ਼ਿਆਦਾ ਲਾਭਪਾਤਰੀਆਂ ਦੀ 4513 ਕਰੋੜ ਰੁਪਏ ਦੀ ਰਾਸ਼ੀ ਮੁਆਫ ਕੀਤੀ ਗਈ ਹੈ। ਸਰਕਾਰੀਆ ਨੇ ਦੱਸਿਆ ਕਿ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵੀ 8000 ਤੋਂ ਵਧਾ ਕੇ 12000 ਰੁਪਏ ਦਿੱਤੀ ਜਾ ਰਹੀ ਹੈ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply