Thursday, April 18, 2024

ਫਲਿੱਪਕਾਰਟ ਕੰਪਨੀ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਨੂੰਨੀ ਕਾਰਵਾਈ- ਲੌਂਗੋਵਾਲ

ਫਲਿੱਪਕਾਰਟ ਨੇ ਮੈਟ ’ਤੇ ਛਾਪੀ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਸਤਾਂ ਦੀ ਆਨਲਾਈਨ ਵਿਕਰੀ ਕਰਨ ਵਾਲੀ ਕੰਪਨੀ ਫਲਿੱਪਕਾਰਟ ਵੱਲੋਂ ਮੈਟ ਉਤੇ ਸੱਚਖੰਡ ਸ੍ਰੀ SGPC Logoਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਜਾਰੀ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਫਲਿੱਪਕਾਰਟ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਮੈਟ ’ਤੇ ਛਾਪਣ ਨਾਲ ਸੰਗਤ ਵਿਚ ਭਾਰੀ ਰੋਸ ਦੀ ਲਹਿਰ ਹੈ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਧਿਆਤਮਕਾ ਸ਼ਕਤੀ ਦਾ ਅਮੁੱਕ ਸੋਮਾ ਹੈ, ਜਿਥੇ ਰੋਜ਼ਾਨਾ ਲੱਖਾਂ ਸ਼ਰਧਾਲੂ-ਯਾਤਰੂ ਆਪਣੀ ਆਤਮਿਕ-ਸੰਸਾਰਿਕ ਮਨੋਕਾਮਨਾਵਾਂ ਦੀ ਪੂਰਤੀ ਕਰਦੀਆਂ ਹਨ। ਫਲਿੱਪਕਾਰਟ ਕੰਪਨੀ ਦੀ ਇਸ ਘਨਾਉਣੀ ਹਰਕਤ ਨਾਲ ਵਿਸ਼ਵ ਭਰ ਵਿਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਫਲਿੱਪਕਾਰਟ ਵਿਰੁੱਧ ਸਖ਼ਤ ਕਾਰਵਾਈ ਕਰੇਗੀ।ਉਨ੍ਹਾਂ ਇਹ ਵੀ ਮੰਗ ਕੀਤੀ ਕਿ ਅਜਿਹਾ ਕਰਨ ਵਾਲੇ ਲੋਕਾਂ ਅਤੇ ਕੰਪਨੀਆਂ ਵਿਰੁੱਧ ਸਰਕਾਰਾਂ ਨੂੰ ਵੀ ਸਖ਼ਤ ਹੋਣਾ ਚਾਹੀਦਾ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਆਪਣੇ ਆਪ ਹੀ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।  
    ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਫਲਿੱਪਕਾਰਟ ਕੰਪਨੀ ਦੀ ਇਹ ਹਰਕਤ ਸਿੱਖ ਹਿਰਦਿਆਂ ਨੂੰ ਸੱਟ ਮਾਰਨ ਵਾਲੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ ਅਤੇ ਜੇਕਰ ਲੋੜ ਪਈ ਤਾਂ ਕੰਪਨੀ ਖ਼ਿਲਾਸ ਪਰਚਾ ਵੀ ਦਰਜ਼ ਕਰਵਾਇਆ ਜਾਵੇਗਾ।ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਐਮਾਜੋਨ ਨਾਂ ਦੀ ਕੰਪਨੀ ਨੇ ਵੀ ਅਜਿਹੀ ਹੀ ਘਟੀਆ ਹਰਕਤ ਕੀਤੀ ਸੀ, ਜਿਸ ਵੱਲੋਂ ਮੁਆਫ਼ੀ ਮੰਗਣ ਬਾਅਦ ਸੰਗਤ ਦਾ ਰੋਸ ਸ਼ਾਂਤ ਹੋਇਆ ਸੀ।ਹੁਣ ਫਿਰ ਜੇਕਰ ਸੰਗਤ ਦੇ ਰੋਹ ਕਾਰਨ ਕੰਪਨੀ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ੁੰਮੇਵਾਰ ਖ਼ੁਦ ਕੰਪਨੀ ਹੋਵੇਗੀ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …

Leave a Reply