Thursday, April 18, 2024

ਦੇਸ਼ ਦਾ ਭਵਿੱਖ ਬਣਨ ਵਾਲੇ ਬੱਚਿਆਂ ਨੂੰ ਵੋਟ ਦੇ ਇਸਤੇਮਾਲ ਬਾਰੇ ਜਾਗਰੂਕ ਕੀਤਾ ਜਾਵੇ -ਡੀ.ਸੀ

ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣਕਾਰ ਅਫਸ਼ਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ PUNJ0602201905ਜਿਲ੍ਹਾ ਚੋਣ ਦਫਤਰ ਵੱਲੋਂ ਚਲਾਏ ਜਾ ਰਹੇ ਜਾਗਰੁਕਤਾ ਪ੍ਰੋਗਰਾਮ ਸਵੀਪ ਵੱਲੋਂ ਵਿਸ਼ੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ।ਜਿਸ ਦੀ ਪ੍ਰਧਾਨਗੀ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਨੇ ਕੀਤੀ।ਮੀਟਿੰਗ ਵਿੱਚ ਜਿਲ੍ਹਾ ਸਵੀਪ ਕਮੇਟੀ ਦੇ ਜਿਲ੍ਹਾ ਕੋਆਰਡੀਨੇਟਰ ਨਰੇਸ਼ ਮਹਾਜਨ ਵਿਸ਼ੇਸ ਤੋਰ ਤੇ ਹਾਜ਼ਰ ਹੋਏ।ਇਸ ਤੋਂ ਇਲਾਵਾ ਰਵਿੰਦਰ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ, ਪ੍ਰਿੰਸੀਪਲ ਓਮ ਪ੍ਰਕਾਸ਼ ਅਤੇ ਹੋਰ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਹਾਜ਼ਰ ਸਨ।
    ਨਰੇਸ਼ ਮਹਾਜਨ ਨੇ ਕਿਹਾ ਕਿ ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਮੇਂ ਸਾਡੀ ਸਾਰਿਆਂ ਦੀ ਜਿੰਮੇਦਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਵੋਟਰਾਂ ਨੂੰ ਜਿਨ੍ਹਾਂ ਦੀ ਉਮਰ ਵੋਟ ਲਈ ਯੋਗ ਹੋ ਗਈ ਹੈ।ਉਨ੍ਹਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਜਾਗਰੂਕ ਕੀਤਾ ਜਾਵੇ।
    ਉਨ੍ਹਾਂ ਕਿਹਾ ਕਿ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਪਠਾਨਕੋਟ ਦੇ ਹਰੇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਫਿਊਚਰ ਵੋਟਰ ਇਲੈਕਟ੍ਰੋਲ ਲਿਟਰੇਸੀ ਕਲੱਬਾਂ ਸਥਾਪਤ ਕੀਤੀਆ ਜਾਣਗੀਆਂ।ਉਨ੍ਹਾਂ ਕਿਹਾ ਕਿ ਹਰੇਕ ਸਕੂਲ ਦੀ ਕਲੱਬ ਵਿੱਚ 9ਵੀਂ, 10ਵੀਂ, ਗਿਆਹਰਵੀਂ ਅਤੇ ਬਾਹਰਵੀਂ ਕਲਾਸਾਂ ਵਿੱਚ ਪੜਨ ਵਾਲੇ ਵਿਦਿਆਰਥੀਆਂ ਨੂੰ ਇਨ੍ਹਾਂ ਕਲੱਬਾਂ ਦਾ ਮੈਂਬਰ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਸ ਸਕੂਲ ਦੇ ਦੋ ਟੀਚਰਾਂ ਨੂੰ ਇਨ੍ਹਾਂ ਕਲੱਬਾਂ ਦੇ ਨੋਡਲ ਅਫਸ਼ਰ ਵਜੋਂ ਨਿਯੁੱਕਤ ਕੀਤੀ ਜਾਵੇਗਾ।ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲਾਂ ਵਿੱਚ ਕਲੱਬਾਂ ਬਣਾਈਆਂ ਜਾਣਗੀਆਂ ਉਨ੍ਹਾਂ ਕਲੱਬਾਂ ਨੂੰ <hhtp://ecisveep.nic.in/report/clubid_request>  ਤੇ ਆਨਲਾਈਨ ਰਜਿਸਟਰਡ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਦਾ ਉਦੇਸ ਕੱਲ ਨੂੰ ਦੇਸ਼ ਦਾ ਭਵਿੱਖ ਬਣਨ ਵਾਲੇ ਬੱਚਿਆਂ ਨੂੰ ਵੋਟ ਦਾ ਇਸਤੇਮਾਲ ਕਰਨ ਅਤੇ ਵੋਟ ਦੀ ਤਾਕਤ ਬਾਰੇ ਜਾਗਰੂਕ ਕੀਤਾ ਜਾਵੇ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …

Leave a Reply