Wednesday, March 27, 2024

ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਸਦਮਾ, ਭਰਾਤਾ ਭਾਈ ਅਜੀਤ ਸਿੰਘ ਦਾ ਦਿਹਾਂਤ

ਰਾਜਪੁਰਾ ਦੇ ਪਿੰਡ ਧੁੰਮਾ `ਚ ਅੰਤਿਮ ਸੰਸਕਾਰ ਅੱਜ 8 ਫਰਵਰੀ ਨੂੰ
ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ 7 Bhai Ajit singh 2ਉਹਨਾਂ ਦੇ ਵਡੇ ਭਰਾਤਾ ਭਾਈ ਅਜੀਤ ਸਿੰਘ ਜੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ। ਜਿਨਾਂ ਦਾ ਅੰਤਿਮ ਸੰਸਕਾਰ ਉਹਨਾਂ ਦੇ ਨਗਰ ਪਿੰਡ ਧੰਮਾ, ਨੇੜੇ ਰਾਜਪੁਰਾ ਜਿਲਾ ਪਟਿਆਲਾ ਵਿਖੇ 8 ਫਰਵਰੀ ਨੂੰ ਦੁਪਹਿਰ 12 ਵਜੇ ਕੀਤਾ ਜਾਵੇਗਾ।
ਭਾਈ ਅਜੀਤ ਸਿੰਘ ਜੀ ਨੇ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਜਥੇ ਤੋਂ ਅੰਮ੍ਰਿਤਪਾਣ ਕੀਤਾ ਸੀ।ਉਹਨਾਂ ਨੇ ਸੰਤ ਬਾਬਾ ਹਰੀ ਸਿੰਘ ਕਾਰਸੇਵਾ ਤਰਨ ਤਾਰਨ ਸਾਹਿਬ, ਬਾਬਾ ਅਮਰੀਕ ਸਿੰਘ ਪਟਿਆਲੇ ਵਾਲੇ ਅਤੇ ਕਾਰਸੇਵਾ ਸੰਤ ਬਾਬਾ ਸ਼ੀਸ਼ਾ ਸਿੰਘ ਹਜੂਰ ਸਾਹਿਬ ਵਾਲੇ ਮਹਾਪੁਰਸ਼ਾਂ ਨਾਲ ਗੁਰਧਾਮਾਂ ਦੀਆਂ ਉਸਾਰੀਆਂ ’ਚ ਅਹਿਮ ਸੇਵਾਵਾਂ ਨਿਭਾਈਆਂ।
ਭਾਈ ਅਜੀਤ ਸਿੰਘ ਦੀ ਦੇ ਸਦੀਵੀ ਵਿਛੋੜੇ ’ਤੇ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਗਿਆਨੀ ਹਰਪ੍ਰੀਤ ਸਿੰਘ ਜ਼ਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਜਗਤਾਰ ਸਿੰਘ, ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਗੋਵਾਲ, ਸਿੰਘ ਸਾਹਿਬ ਜਸਬੀਰ ਸਿੰਘ ਖਾਲਸਾ, ਭਾਈ ਈਸ਼ਰ ਸਿੰਘ, ਬਾਬਾ ਬੁੱਧ ਸਿੰਘ ਨਿਕੇ ਘੁੰਮਣ ਵਾਲੇ, ਬਾਬਾ ਅਮਰੀਕ ਸਿੰਘ ਪਟਿਆਲੇ ਵਾਲੇ, ਬਾਬਾ ਮਨਜੀਤ ਸਿੰਘ ਹਰਖਵੋਲ, ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ, ਬਾਬਾ ਹਰਜਿੰਦਰ ਸਿੰਘ ਨਾਨਕਸਰ, ਬਾਬਾ ਗੁਰਭੇਜ ਸਿੰਘ ਖਾਲਸਾ, ਬਾਬਾ ਸੁੱਖਵੰਤ ਸਿੰਘ ਚੰਨਣਕੇ, ਬਾਬਾ ਸਜਨ ਸਿੰਘ ਬੇਰ ਸਾਹਿਬ, ਬਾਬਾ ਸੁਖਦੇਵ ਸਿੰਘ ਭੁੱਚੋ, ਬਾਬਾ ਦਰਸਨ ਸਿੰਘ ਟਾਹਲਾ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਰਾਜਿੰਦਰ ਸਿੰਘ ਮਹਿਤਾ, ਬਾਬਾ ਗੁਰਮੇਲ ਸਿੰਘ ਨਾਨਕਸਰ, ਬਾਬਾ ਲੱਖਾ ਸਿੰਘ ਨਾਨਕਸਰ, ਬਾਬਾ ਗੁਰਚਰਨ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਗੁਰਦੇਵ ਸਿੰਘ ਨਾਨਕਸਰ ਭਾਈ ਕੀ ਸਮਾਧਵਾਲਿਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਹਨਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅਰਦਾਸ ਮਿਤੀ 15 ਫਰਵਰੀ ਸ਼ੁਕਰਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਧੰੁਮਾ ਵਿਖੇ ਹੋਵੇਗੀ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply