Oops! It appears that you have disabled your Javascript. In order for you to see this page as it is meant to appear, we ask that you please re-enable your Javascript!
Sunday, April 21, 2019
ਤਾਜ਼ੀਆਂ ਖ਼ਬਰਾਂ

ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਸੁਪਰੀਮ ਕੋਰਟ ’ਚ ਜਾਣ ਤੋਂ ਰੋਕਣ ਦੀ ਨਿੰਦਾ

ਸਿੱਖਾਂ ਨਾਲ ਅਜਿਹਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ – ਲੌਂਗੋਵਾਲ
ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੀ ਸਰਵਉੱਚ ਅਦਾਲਤ ਸੁਪਰੀਮ SGPC Logoਕੋਰਟ ਵਿਚ ਇਕ ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਦਾਖ਼ਲ ਹੋਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਮਾਮਲਾ ਅੰਮ੍ਰਿਤਪਾਲ ਸਿੰਘ ਨਾਂ ਦੇ ਗੁਰਸਿੱਖ ਵਕੀਲ ਨਾਲ ਸਬੰਧਤ ਹੈ, ਜਿਸ ਨੂੰ ਸੁਰੱਖਿਆ ਕਰਮੀਆਂ ਵੱਲੋਂ ਸੁਪਰੀਮ ਕੋਰਟ ਵਿਚ ਕਿਰਪਾਨ ਪਹਿਨ ਕੇ ਦਾਖ਼ਲ ਹੋਣ ਤੋਂ ਰੋਕਿਆ ਗਿਆ।ਅੰਮ੍ਰਿਤਪਾਲ ਸਿੰਘ ਨੇ ਇਸ ਦੀ ਸ਼ਿਕਾਇਤ ਚੀਫ਼ ਜਸਟਿਸ ਕੋਲ ਕੀਤੀ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ ਦੱਸਿਆ ਹੈ।ਉਨ੍ਹਾਂ ਆਖਿਆ ਕਿ ਭਾਰਤ ਦੀ ਅਜ਼ਾਦੀ ਲਈ 80ਫੀਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਨਾਲ ਅਜਿਹਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਇਹ ਆਪਣੇ ਹੀ ਦੇਸ਼ ਵਿਚ ਬੇਗਾਨਿਆਂ ਵਾਲਾ ਸਲੂਕ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਵਉੱਚ ਅਦਾਲਤ ਜਿਥੋਂ ਲੋਕਾਂ ਨੂੰ ਇਨਸਾਫ਼ ਮਿਲਣਾ ਹੈ ਜੇਕਰ ਉਥੇ ਤਾਇਨਾਤ ਕਰਮਚਾਰੀ ਹੀ ਮਨੁੱਖੀ ਹੱਕਾਂ ਦਾ ਘਾਣ ਕਰਨਗੇ ਤਾਂ ਫਿਰ ਹੋਰ ਕਿਥੋਂ ਉਮੀਦ ਕੀਤੀ ਜਾ ਸਕਦੀ ਹੈ।ਲੌਂਗੋਵਾਲ ਨੇ ਕਿਹਾ ਕਿ ਕਿਰਪਾਨ ਸਿੱਖਾਂ ਦਾ ਧਾਰਮਿਕ ਚਿੰਨ੍ਹ ਹੈ ਅਤੇ ਸਭ ਨੂੰ ਪਤਾ ਹੈ ਕਿ ਅੰਮ੍ਰਿਤਧਾਰੀ ਸਿੱਖ ਇਸ ਨੂੰ ਹਮੇਸ਼ਾਂ ਆਪਣੇ ਅੰਗ-ਸੰਗ ਰੱਖਦੇ ਹਨ। ਉਨ੍ਹਾਂ ਦੇਸ਼ ਦੇ ਚੀਫ਼ ਜਸਟਿਸ ਤੋਂ ਮੰਗ ਕੀਤੀ ਕਿ ਦੋਸ਼ੀ ਸੁਰੱਖਿਆ ਕਰਮੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਨਾ ਕਰੇ।
 

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>