Thursday, March 28, 2024

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਦੁੱਖਨਿਆਲੀ ਵਿਖੇ ਲੀਗਲ ਲਿਟਰੇਸੀ ਸੈਮੀਨਾਰ

PPN0902201915ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਦੁਖਨਿਆਲੀ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਮੌਜੂਦ ਲੋਕਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪ੍ਰਦਾਨ ਕੀਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਗਰੂਕ ਕੀਤਾ ਅਤੇ ਨਾਲ ਹੀ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕ ਹਿੱਤ ਵਿਚ ਚਲਾਈਆਂ ਜਾਣ ਵਾਲੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ।ਸੈਮੀਨਾਰ ਵਿੱਚ ਦੋ ਪੈਰਾ ਲੀਗਲ ਵੰਲਟੀਅਰ ਰਾਜੇਸ ਨਵਲ ਅਤੇ ਨੀਰਜ ਮੋਕੇ `ਤੇ ਹਾਜਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply