Saturday, April 20, 2024

ਵਿਦਿਆਰਥੀਆਂ ਨੂੰ ਵਿਸ਼ਵ ਦੇ ਬਦਲ ਰਹੇ ਹਾਲਾਤਾਂ ਮਤਾਬਿਕ ਢਾਲਣ ਦੀ ਲੋੜ – ਜਸਟਿਸ ਫਤਿਹਦੀਪ ਸਿੰਘ

PPN1002201920ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ- ਸੁਖੀਰ ਸਿੰਘ ਖੁਰਮਣੀਆਂ) – ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਫਹਿਤਦੀਪ ਸਿੰਘ ਨੇ ਕਿਹਾ ਹੈ ਕਿ ਸੰਸਾਰ ਪੱਧਰ ’ਤੇ ਬਦਲ ਰਹੇ ਹਲਾਤਾਂ ਦੀ ਲੋੜ ਅਨੁਸਾਰ ਨਵੀਆਂ ਤਕਨੀਕਾਂ ਅਪਨਾ ਕੇ ਵਿਦਿਆਰਥੀਆਂ ਨੂੰ ਅੱਜ ਦੇ ਹਾਣ ਦਾ ਬਣਾਉਣ ਦੀ ਸਖਤ ਲੋੜ ਹੈ ਤਾਂ ਹੀ ਦੇਸ਼ ਤਰੱਕੀ ਕਰ ਸਕਦਾ ਹੈ।ਉਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਆਪਣੇ ਪੜਾਈ ਦੌਰਾਨ ਬਿਤਾਏ ਦਿਨਾਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਉਹ ਅੱਜ ਜਿਸ ਵੀ ਅਹੁੱਦੇ ’ਤੇ ਪੁੱਜੇ ਹਨ।ਇਹ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਹੀ ਦੇਣ ਹੈ।ਉਨਾਂ ਨੇ ਦੇਸ਼ ਵਿਚ ਵੱਧ ਰਹੇ ਅਪਰਾਧ, ਨਸ਼ਿਆਂ ’ਚ ਵੱਧ ਰਹੇ ਰੁਝਾਨ ਅਤੇ ਵਿਦਿਆਰਥੀਆਂ ਵੱਲੋਂ ਪੜਾਈਆਂ ਅੱਧ ਵਿਚ ਛੱਡਣ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਸਾਨੂੰੂ ਸਾਰਿਆਂ ਨੂੰ ਰਲ ਮਿਲ ਕੇ ਯੂਨੀਵਰਸਿਟੀ ਦੇ ਵਿਕਾਸ ਦੇ ਨਾਲ ਨਾਲ ਦੇਸ਼ ਦੇ ਵਿਕਾਸ ਲਈ ਵੀ ਅੱਗੇ ਆਉਣਾ ਚਾਹੀਦਾ ਹੈ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply