Thursday, March 28, 2024

15,000 ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ

ਚੰਡੀਗੜ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਮੂਨਕ ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਮਿਠੂ ਸਿੰਘ ਨੂੰ Bribe15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਿੱਠੂ ਸਿੰਘ ਨੂੰ ਸ਼ਿਕਾਇਤਕਰਤਾ ਮਨਦੀਪ ਸਿੰਘ ਵਾਸੀ ਮੂਨਕ ਜਿਲਾ ਸੰਗਰੂਰ ਦੀ ਸ਼ਿਕਾਇਤ `ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਉਸ ਦੀ ਜਮੀਨ ਦਾ ਰਿਕਾਰਡ ਦਰੁੱਸਤ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀ ਗਈ ਹੈ।
           ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply