Friday, April 19, 2024

ਛੀਨਾ ਵਲੋਂ ਪਟਿਆਲਾ `ਚੇ ਅਧਿਆਪਕਾਂ ’ਤੇ ਹੋਏ ਲਾਠੀਚਾਰਜ਼ ਦੀ ਨਿਖੇਧੀ

Chhina RMSਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਬੀਤੇ ਦਿਨ ਪਟਿਆਲਾ ਵਿਖੇ ਅਧਿਆਪਕਾਂ ’ਤੇ ਪਾਣੀ ਦੀਆਂ ਬੌਛਾੜਾਂ ਅਤੇ ਲਾਠੀਚਾਰਜ਼ ਦੇ ਕੀਤੇ ਅਣਮਨੁੱਖੀ ਤਸ਼ੱਦਦ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਅਧਿਆਪਕਾਂ ਦੇ ਸ਼ਾਂਤਮਈ ਅਤੇ ਜਾਇਜ਼ ਪ੍ਰਦਰਸ਼ਨ ਨੂੰ ਤਾਕਤ ਨਾਲ ਦਬਾਉਣਾ ਚਾਹੁੰਦੀ ਹੈ ਜੋ ਕਿ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਹੈ।
ਉਨ੍ਹਾਂ ਜਾਰੀ ਆਪਣੇ ਪ੍ਰੈਸ ਬਿਆਨ ’ਚ ਕਿਹਾ ਕਿ ਆਪਣੇ ਹੱਕ ਮੰਗਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਜਾਂਦੇ ਅਧਿਆਪਕਾਂ ’ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਅਤੇ ਪਾਣੀ ਦੀਆਂ ਬੌਛਾੜਾਂ ਮਾਰੀਆਂ ਗਈਆਂ, ਜਿਸ ਦੌਰਾਨ 15 ਤੋਂ ਵਧੇਰੇ ਅਧਿਆਪਕਾਂ ਦੇ ਫੱਟੜ ਹੋ ਗਏ, ਬਹੁਤ ਹੀ ਮੰਦਭਾਗੀ ਘਟਨਾ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ।
ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਬਾਰ-ਬਾਰ ਬੈਠਕ ਕਰਨ ਦਾ ਭਰੋਸਾ ਦੇ ਕੇ  ਮੁੱਕਰਨ ਤੋਂ ਖ਼ਫ਼ਾ ਅਧਿਆਪਕਾਂ ਨੂੰ ਮਜ਼ਬੂਰਨ ਧਰਨੇ ਤੋਂ ਬਾਅਦ ਰੋਸ ਰੈਲੀ ਦੇ ਰੂਪ ’ਚ ਮੋਤੀ ਮਹਿਲ ਵੱਲ ਕੂਚ ਕਰਨਾ ਪਿਆ, ਜਿਸ ’ਤੇ ਪੁਲਿਸ ਪ੍ਰਸ਼ਾਸਨ ਨੇ ਵੀ ਆਪਣੀ ਜ਼ਿਆਦਤੀਆਂ ਦਾ ਮੁਜ਼ਾਹਰਾ ਕਰਦੇ ਹੋਏ ਹੱਕਾਂ ਲਈ ਉਤਰੇ ਅਧਿਆਪਕਾਂ ’ਤੇ ਲਾਠੀਚਾਰਜ ਕੀਤਾ ਜੋ ਕਿ ਬਹੁਤ ਹੀ ਮੰਦਭਾਗਾ ਕਾਰਾ ਹੈ।ਉਨ੍ਹਾਂ ਕਿਹਾ ਕਿ ਅਧਿਆਪਕ ਆਦਰਸ਼ ਸਕੂਲਾਂ, ਸਰਬ ਸਿੱਖਿਆ ਅਭਿਆਨ (ਐਸ.ਐਸ.ਏ) ਅਤੇ ਰਾਸ਼ਟਰੀ ਮਾਧਿਆਮਿਕ ਸਿੱਖਿਆ ਅਭਿਆਨ (ਰਮਸਾ) ਦੇ 8886 ਅਧਿਆਪਕਾਂ ਲਈ ਰੈਗੂਲੇਸ਼ਨ ਨੀਤੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ।
 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply