Tuesday, April 16, 2024

ਪੰਜਾਬ `ਚ ਬਣੀ ਪਹਿਲੀ ਫਿਸ਼ ਫੀਡ ਮਿੱਲ ਦਾ ਬਲਬੀਰ ਸਿੰਘ ਸਿੱਧੂ ਨੇ ਕੀਤਾ ਉਦਘਾਟਨ

ਕਿਸਾਨਾਂ ਨੂੂੰ ਸਹਾਇਕ ਧੰਦੇ ਅਪਨਾਉਣ ਦੀ ਕੀਤੀ ਅਪੀਲ਼

PPN1202201913 ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ  ਮੰਤਰੀ ਪੰਜਾਬ ਵੱਲੋਂ ਅੱਜ ਨੀਲੀ ਕ੍ਰਾਂਤੀ ਸਕੀਮ ਅਧੀਨ ਸਥਾਪਤ ਕੀਤੀ ਗਈ ਪੰਜਾਬ ਦੀ ਪਹਿਲੀ ਫਿਸ਼ ਫੀਡ ਮਿੱਲ ਦਾ ਉਦਘਾਟਨ ਸਰਕਾਰੀ ਮੱਛੀ ਪੂੰਗ ਫਾਰਮ ਰਾਜਾਸਾਂਸੀ ਵਿਖੇ ਕੀਤਾ ਅਤੇ ਐਨ.ਐਫ.ਡੀ.ਬੀ ਹੈਦਰਾਬਾਦ ਵੱਲੋਂ ਪ੍ਰਾਪਤ ਵਿੱਤੀ ਸਹਾਇਤਾ ਨਾਲ ਮੱਛੀ ਪਾਲਕਾਂ ਨੂੰ 13 ਫਰਵਰੀ ਤੱਕ ਆਯੋਜਿਤ ਕੀਤੇ ਜਾ ਰਹੇ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਪ੍ਰੋਗਰਾਮ ਦਾ ਵੀ ਉਦਘਾਟਨ ਕੀਤਾ।ਉਨ੍ਹਾਂ ਦੱਸਿਆ ਕਿ ਇਸ ਫਿਸ਼ ਫੀਡ ਮਿੱਲ ਨਾਲ ਮੱਛੀ ਪਾਲਕਾਂ ਨੂੰ ਬਾਜ਼ਾਰ ਨਾਲੋਂ ਸਸਤੀ ਅਤੇ ਗੁਣਵੱਤਾ ਭਰਪੂਰ ਮੱਛੀਆਂ ਲਈ ਖੁਰਾਕ ਮਿਲ ਸਕੇਗੀ।
     ਸਿੱਧੂ ਨੇ ਕਿਹਾ ਕਿ ਕਿਸਾਨ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਖੇਤੀ ਦੇ ਨਾਲ ਨਾਲ ਮੱਛੀ ਪਾਲਣ, ਪਸ਼ੂ ਪਾਲਣ, ਪੋਲਟਰੀ ਫਾਰਮ ਵਰਗੇ ਸਹਾਇਕ ਧੰਦੇ ਜਰੂਰ ਅਪਣਾਉਣ ਇਹ ਧੰਦੇ ਉਨ੍ਹਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਕਾਫੀ ਲਾਹੇਵੰਦ ਸਾਬਤ ਹੋਣਗੇ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਹਾਇਕ ਧੰਦਿਆਂ ਤੋਂ ਉਪਜਿਆਂ ਉਤਪਾਦਨ ਦੀ ਮਾਰਕੀਟਿੰਗ ਖੁਦ ਕਰਨ ਜਿਸ ਨਾਲ ਉਨ੍ਹਾਂ ਨੂੰ ਕਾਫੀ ਫਾਇਦਾ ਮਿਲੇਗਾ।ਸਿੱਧੂ ਵੱਲੋਂ ਟ੍ਰੇਨਿੰਗ ਲੈਣ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨਵਾਂ ਫਿਸ਼ ਪੌਂਡ ਬਣਾਉਣ ਲਈ 40 ਫੀਸਦੀ ਸਬਸਿਡੀ ਵੀ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਫੀਡ ਮਿੱਲ ਦੇ ਚਾਲੂ ਹੋਣ ਨਾਲ ਮੱਛੀ ਪਾਲਕਾਂ ਨੂੰ ਸਰਕਾਰੀ ਤੌਰ ਤੇ ਫੀਡ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਸਹਾਇਕ ਧੰਦਿਆਂ ਨੂੰ ਸ਼ੁਰੂ ਕਰਨ ਨਾਲ ਖਰਚੇ ਘੱਟ ਹੁੰਦੇ ਹਨ ਅਤੇ ਆਮਦਨ ਵਿੱਚ ਵੀ ਚੋਖਾ ਵਾਧਾ ਹੁੰਦਾ ਹੈ। PPN1202201914
     ਸਿੱਧੂ ਵੱਲੋਂ ਨਵਾਂ ਫਿਸ਼ ਪੌਂਡ ਬਣਾਉਣ ਵਾਲੇ ਮੱਛੀ ਪਾਲਕਾਂ ਨੰੂ ਸਬਸਿਡੀ ਦੇ ਚੈਕ ਵੀ ਵੰਡੇ ਗਏ। ਟ੍ਰੇਨਿੰਗ ਕੈਂਪ ਦੌਰਾਨ ਮੱਛੀ ਪਾਲਕਾਂ ਵੱਲੋਂ ਆਪਣੀਆਂ ਕੁਝ ਮੁਸ਼ਕਲਾਂ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਅਤੇ ਸਿੱਧੂ ਵੱਲੋਂ ਮੌਕੇ ਤੇ ਹੀ ਇਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ।ਸਿੱਧੂ ਨੇ ਦੱਸਿਆ ਕਿ ਪੂਰੇ ਭਾਰਤ ਵਿੱਚ 13 ਫੀਸਦੀ ਯੋਗਦਾਨ ਪਸ਼ੂ ਧਨ ਦਾ ਪੰਜਾਬ ਵੱਲੋਂ ਪਾਇਆ ਜਾਂਦਾ ਹੈ।ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਡੇਅਰੀ ਦੇ ਧੰਦੇ ਵੱਲ ਵੀ ਖਾਸ ਧਿਆਨ ਦੇਣ ਕਿਉਂਕਿ ਇਸ ਧੰਦੇ ਨਾਲ ਵੀ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।ਸਿੱਧੂ ਵੱਲੋਂ ਮੱਛੀ ਪੂੰਗ ਫਾਰਮ ਦਾ ਨਰੀਖਣ ਵੀ ਕੀਤਾ ਗਿਆ ਅਤੇ ਇਸ ਮੌਕੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਿੱਧੂ ਨੂੰ ਸਨਮਾਨਿਤ ਵੀ ਕੀਤਾ ਗਿਆ। PPN1202201915
    ਸਿੱਧੂ ਵਲੋਂ ਮੱਛੀ ਪਾਲਣ ਵਿਭਾਗ ਵਲੋਂ ਜਾਰੀ ਕੀਤਾ ਗਿਆ ਇਕ ਫੋਲਡਰ ਵੀ ਰਿਲੀਜ਼ ਕੀਤਾ ਗਿਆ ਜਿਸ ਵਿੱਚ ਮੱਛੀ ਪਾਲਕਾਂ ਨੂੰ ਮੱਛੀ ਪਾਲਣ ਦੇ ਤਰੀਕੇ ਦੱਸੇ ਗਏ ਹਨ।    ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਮਦਨ ਮੋਹਨ ਨੇ ਦੱਸਿਆ ਕਿ ਇਥੇ ਚੱਲ ਰਹੇ ਤਿੰਨ ਦਿਨਾਂ ਟ੍ਰੇਨਿੰਗ ਕੈਂਪ ਵਿੱਚ 50 ਮੱਛੀ ਪਾਲਣ ਦੇ ਧੰਦੇ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ ਟ੍ਰੇਨਿੰਗ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਅੰਮਿ੍ਰਤਸਰ ਜਿਲੇ੍ਹ ਵਿੱਚ 2808 ਹੈਕਟੇਅਰ ਰਕਬਾ ਮੱਛੀ ਪਾਲਣ ਅਧੀਨ ਹੈ ਅਤੇ ਹੁਣ ਤੱਕ 522 ਵਿਅਕਤੀਆਂ ਨੂੰ ਟ੍ਰੇਨਿੰਗ ਵੀ ਦਿੱਤੀ ਜਾ ਚੁੱਕੀ ਹੈ।
     ਇਸ ਮੌਕੇ ਮੱਛੀ ਪਾਲਣ ਦੇ ਸਹਾਇਕ ਡਾਇਰੈਕਟਰ ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ  ਸਰਕਾਰੀ ਮੱਛੀ ਪੂੰਗ ਫਾਰਮ ਰਾਜਾਸਾਂਸੀ ਵਿਖੇ 92 ਲੱਖ ਪੂੰਗ ਮੱਛੀ ਪਾਲਕਾਂ ਨੂੰ ਸਪਲਾਈ ਕੀਤਾ ਹੈ ਅਤੇ ਹੁਣ ਤੱਕ 700 ਸਿਧੇ ਤੌਰ `ਤੇ ਅਤੇ 2800 ਵਿਅਕਤੀ ਅਸਿੱਧੇ ਤੌਰ ਤੇ ਮੱਛੀ ਪਾਲਣ ਰੁਜ਼ਗਾਰ ਅਧੀਨ ਹਨ।ਉਨ੍ਹਾਂ ਦੱਸਿਆ ਕਿ 41 ਕਿਸਾਨਾਂ ਨੂੰ 64 ਲੱਖ ਰੁਪੲੈ ਦੀ ਸਬਸਿਡੀ ਵੀ ਮੁਹੱਈਆ ਕਰਵਾਈ ਗਈ ਹੈ।
     ਇਸ ਮੌਕੇ ਡਾ. ਪਵਨ ਕੁਮਾਰ ਮਲਹੋਤਰਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਡਾ. ਸੁਖਵਿੰਦਰ ਸਿੰਘ, ਦਲਜੀਤ ਸਿੰਘ ਮੱਛੀ ਪ੍ਰਸਾਰ ਅਫਸਰ, ਰਾਕੇਸ਼ ਚੰਦ ਸ਼ਰਮਾ, ਸ਼ਲਿੰਦਰਜੀਤ ਸਿੰਘ ਸ਼ੈਲੀ, ਦਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …

Leave a Reply