Friday, April 19, 2024

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ ਸੀ.ਡੀ ਲੌਂਗੋਵਾਲ ਵਲੋਂ ਜਾਰੀ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ PPN1602201921ਸਮਾਗਮਾਂ ਅਤੇ ਨਗਰ ਕੀਰਤਨਾਂ ਮੌਕੇ ਚਲਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਦਾਸ ਜੀ ਦੀ ਵਾਰ ਅਧਾਰਿਤ ਸ਼ਬਦ ਕਲਿ ਤਾਰਣ ਗੁਰੁ ਨਾਨਕ ਆਇਆ ਦੀ ਸੀ.ਡੀ. ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੱਜ ਇਥੇ ਜਾਰੀ ਕੀਤੀ ਗਈ।ਇਹ ਸ਼ਬਦ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਵੱਲੋਂ ਗਾਇਆ ਗਿਆ ਹੈ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼ਬਦ ਦੀ ਸੀ.ਡੀ ਜਾਰੀ ਕਰਨ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਜਗਤ ਵੱਲੋਂ ਕੌਮਾਂਤਰੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਬਦ ਗਾਇਨ ਕਰਨ ਦੀ ਸੇਵਾ ਸ਼ਲਾਘਾਯੋਗ ਕਾਰਜ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਬਦ ਸਾਰੇ ਸਮਾਗਮਾਂ, ਨਗਰ ਕੀਰਤਨਾਂ ਆਦਿ ਦੌਰਾਨ ਚਲਾਇਆ ਜਾਵੇਗਾ।ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 300 ਸਾਲਾ ਗੁਰਤਾਗੱਦੀ ਦਿਵਸ ਮੌਕੇ ਗਾਈ ਧੁਨ 300 ਸਾਲ ਗੁਰੂ ਦੇ ਨਾਲ ਵਾਂਗ ਹੀ ਇਹ ਸ਼ਬਦ ਵੀ ਪ੍ਰਸਿੱਧੀ ਹਾਸਲ ਕਰੇਗਾ।
    ਦਲੇਰ ਮਹਿੰਦੀ ਨੇ ਆਖਿਆ ਕਿ ਗੁਰੂ ਸਾਹਿਬ ਦੀ ਕਿਰਪਾ ਦੁਆਰਾ ਉਨ੍ਹਾਂ ਨੂੰ ਇਹ ਮੌਕਾ ਮਿਲਿਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ।ਦਲੇਰ ਮਹਿੰਦੀ ਨੇ ਇਹ ਵੀ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਜੇਕਰ ਉਨ੍ਹਾਂ ਨੂੰ ਇਹ ਸ਼ਬਦ ਸੰਗਤ ਸਨਮੁੱਖ ਗਾਉਣ ਦਾ ਮੌਕਾ ਮਿਲਦਾ ਹੈ ਤਾਂ ਇਹ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੋਵੇਗੀ।ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਦਲੇਰ ਮਹਿੰਦੀ ਵੱਲੋਂ ਇਸ ਸ਼ਬਦ ਦੀ ਰਿਕਾਰਡਿੰਗ ’ਤੇ ਹੋਣ ਵਾਲੇ ਖ਼ਰਚੇ ਦੀ ਸੇਵਾ ਖ਼ੁਦ ਕੀਤੀ ਹੈ ਅਤੇ ਆਪਣੀ ਕੰਪਨੀ ਡੀ.ਐਮ ਰਿਕਾਰਡਜ਼ ਰਾਹੀਂ ਤਿਆਰ ਕਰਵਾ ਕੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਮੁੰਬਈ ਨਿਵਾਸੀ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ ਦਾ ਅਹਿਮ ਯੋਗਦਾਨ ਰਿਹਾ ਹੈ।  ਇਸ ਦੌਰਾਨ ਦਲੇਰ ਮਹਿੰਦੀ ਨੇ ਸ਼ਬਦ ਨੂੰ ਗਾ ਕੇ ਵੀ ਸੁਣਾਇਆ।ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਦਲੇਰ ਮਹਿੰਦੀ, ਉਨ੍ਹਾਂ ਦੀ ਪਤਨੀ ਬੀਬੀ ਤਰਨਪ੍ਰੀਤ ਕੌਰ ਮਹਿੰਦੀ, ਬੇਟੀ ਰਬਾਬ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਗੁਰਿੰਦਰ ਸਿੰਘ ਬਾਵਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਪਰਮਜੀਤ ਸਿੰਘ ਸਰੋਆ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਕੁਲਵਿੰਦਰ ਸਿੰਘ ਰਮਦਾਸ, ਦਰਸ਼ਨ ਸਿੰਘ ਪੀ.ਏ, ਇਕਬਾਲ ਸਿੰਘ ਮੁਖੀ, ਪਰਮਜੋਤ ਸਿੰਘ ਚਾਹਲ ਸਕੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਗੁਰਪ੍ਰਤਾਪ ਸਿੰਘ ਟਿੱਕਾ, ਜਸਵਿੰਦਰ ਸਿੰਘ ਜੱਸੀ, ਜਰਨੈਲ ਸਿੰਘ ਕੌਂਸਲਰ, ਨਵ ਬਾਜਵਾ, ਭਾਈ ਸੁਰਿੰਦਰਪਾਲ ਸਿੰਘ, ਜਗਜੀਤ ਸਿੰਘ ਜੱਗੀ, ਤੀਰਥ ਸਿੰਘ ਢਿੱਲੋਂ, ਸਤਨਾਮ ਸਿੰਘ ਸਲੂਜਾ, ਬੀਬੀ ਪਰਮਜੀਤ ਕੌਰ ਪਿੰਕੀ, ਪ੍ਰਿੰਸੀਪਲ ਮਨਜੀਤ ਕੌਰ, ਅੰਮ੍ਰਿਤਪਾਲ ਸਿੰਘ, ਹਰਿੰਦਰ ਸਿੰਘ ਰੋਮੀ, ਹਰਮੀਤ ਸਿੰਘ ਸਲੂਜਾ ਆਦਿ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply