Friday, March 29, 2024

ਸਿੱਧੂ ਦੇ ਇਰਾਦੇ ਨੂੰ ਰਾਸ਼ਟਰ ਵਿਰੋਧੀ ਨਹੀਂ ਸਮਝਦਾ – ਕੈਪਟਨ ਅਮਰਿੰਦਰ ਸਿੰਘ

Capt Amrinderਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਆਸੀ ਲਾਹਾ ਲੈਣ ਵਾਸਤੇ ਬਜਟ ਪੇਸ਼ ਕਰਨ ਤੋਂ ਪਹਿਲਾਂ ਸਦਨ ਦੀ ਕਾਰਵਾਈ ਵਿੱਚ ਵਿਘਣ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਆਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਨੂੰ ਆਪਣੇ ਮਨ ਦੇ ਵਿਚਾਰਾਂ ਦਾ ਪ੍ਰਗਟਾਵਾ ਕਰਨ ਦਾ ਅਧਿਕਾਰ ਹੈ ਅਤੇ ਪੁਲਵਾਮਾ ਹਮਲੇ ਬਾਰੇ ਆਪਣੇ ਰੁਖ ਨੂੰ ਸਪਸ਼ਟ ਕਰਨਾ ਨਵਜੋਤ ਸਿੰਘ ਸਿੱਧੂ ’ਤੇ ਹੈ।
    ਟੀ.ਵੀ ਚੈਨਲਾਂ ਨਾਲ ਆਪਣੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਇਕ ਕ੍ਰਿਕਟਰ ਹੈ ਅਤੇ ਉਹ ਇਕ ਫੌਜੀ ਹਨ ਅਤੇ ਦੋਵਾਂ ਦਾ ਚੀਜ਼ਾਂ ਬਾਰੇ ਨਜ਼ਰੀਆ ਵੱਖਰਾ-ਵੱਖਰਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਨੂੰ ਲਾਜ਼ਮੀ ਤੌਰ ’ਤੇ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਸ ਨੇ ਪਾਕਿਸਤਾਨ ਦਾ ਦੌਰਾ ਕਰਕੇ ਠੀਕ ਨਹੀਂ ਕੀਤਾ।
    ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਫੌਜ ਦੀਆਂ ਪੇਚੀਦਗੀਆਂ ਨੂੰ ਨਹੀਂ ਸਮਝਦਾ ਅਤੇ ਸੰਭਵੀ ਤੌਰ ’ਤੇ ਉਸ ਨੇ ਮਿੱਤਰਤਾ ਦੇ ਮਨੋਰਥ ਤੋਂ ਪ੍ਰਤੀਕਿਰਿਆ ਕੀਤੀ ਹੈ।ਉਨ੍ਹਾਂ ਕਿਹਾ ਕਿ ਲਾਜ਼ਮੀ ਤੌਰ ’ਤੇ ਮੰਤਰੀ ਦਾ ਇਰਾਦਾ ਰਾਸ਼ਟਰ ਵਿਰੋਧੀ ਨਹੀਂ ਹੈ ਅਤੇ ਉਹ ਇਸ ਨੂੰ ਸਮਝ ਗਿਆ ਹੋਵੇਗਾ।
    ਮੁੱਖ ਮੰਤਰੀ ਨੇ ਸਿਆਸੀ ਲਾਹਾ ਲੈਣ ਵਾਸਤੇ ਅਕਾਲੀਆਂ ਵੱਲੋਂ ਵਿਧਾਨ ਸਭਾ ਵਿੱਚ ਹੋ ਹਲਾ ਮਚਾਉਣ ਲਈ ਆਲੋਚਨਾ ਕੀਤੀ।ਉਨ੍ਹਾਂ ਕਿਹਾ ਕਿ ਬਜਟ ਨੂੰ ਪੇਸ਼ ਕਰਨਾ ਇਕ ਅਹਿਮ ਕਾਰਜ ਹੁੰਦਾ ਹੈ ਜਿਸ ਦਾ ਹਰ ਸਾਲ ਲੋਕ ਬਹੁਤ ਉਤਸੁਕਤਾ ਨਾਲ ਇੰਤਜ਼ਾਰ ਕਰਦੇ ਹਨ।ਉਨ੍ਹਾਂ ਕਿਹਾ ਕਿ ਅਕਾਲੀਆਂ ਦਾ ਉਦੇਸ਼ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨਾ ਬਣਾ ਕੇ ਵਿਧਾਨ ਸਭਾ ਦੇ ਇਸ ਮਹੱਤਵਪੂਰਨ ਕੰਮ ਤੋਂ ਧਿਆਨ ਲਾਂਬੇ ਖਿਚਣਾ ਸੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply