Thursday, March 28, 2024

ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਤੋਂ ਸ਼ਬਦ ਗੁਰੂ ਯਾਤਰਾ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ PPN1802201914ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਹੋਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ, ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਡੇਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਨਾਭਾ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੁੱਖਾ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਹੈੱਡ ਗ੍ਰੰਥੀ ਭਾਈ ਬਲਜੀਤ ਸਿੰਘ ਨੇ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਸ਼ਾਨਦਾਰਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ, ਸਾਬਕਾ ਮੈਂਬਰ ਜਥੇਦਾਰ ਬਲਵੰਤ ਸਿੰਘ ਰਾਮਗੜ੍ਹ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਮੈਨੇਜਰ ਕਰਨੈਲ ਸਿੰਘ ਨਾਭਾ, ਕਮਲਜੀਤ ਸਿੰਘ ਮੈਨੇਜਰ ਗੁ: ਕੁਰਹਾਲੀ ਸਾਹਿਬ, ਪ੍ਰਿੰਸੀਪਲ ਮੈਡਮ ਰਮਨਦੀਪ ਕੌਰ, ਜਗੀਤ ਸਿੰਘ, ਸੁਰਜੀਤ ਸਿੰਘ ਚੇਅਰਮੈਨ, ਹਰਜਿੰਦਰ ਸਿੰਘ ਬੱਲ, ਸੁਪਰਵਾਈਜ਼ਰ ਸਤਵਿੰਦਰ ਸਿੰਘ, ਦੀਵਾਨ ਸਿੰਘ, ਲਖਬੀਰ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply