Thursday, March 28, 2024

ਸ਼੍ਰੋਮਣੀ ਕਮੇਟੀ ਨੇ ਅਮਰੀਕਾ ’ਚ ਸਿੱਖ ’ਤੇ ਨਸਲੀ ਹਮਲੇ ਦੀ ਨਿਖੇਧੀ ਕੀਤੀ

ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ SGPC Logoਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਲੌਂਗੋਵਾਲ ਨੇ ਇਹ ਪ੍ਰਗਟਾਵਾ ਅਮਰੀਕਾ ਦੇ ਕੈਲੀਫੋਰਨੀਆ ਵਿਚ ਇੱਕ ਸਿੱਖ ਕਲੱਰਕ ਦੀ ਜੌਹਨ ਕਰੈਨ ਨਾਂ ਦੇ ਵਿਅਕਤੀ ਵੱਲੋਂ ਮਾਰਕੁੱਟ ਕਰਨ ਅਤੇ ਉਸ ’ਤੇ ਗਰਮ ਕੌਫੀ ਸੁੱਟਣ ਦੀ ਘਟਨਾ ਤੋਂ ਬਾਅਦ ਕੀਤਾ ਹੈ।ਕਮੇੇਟੀ ਪ੍ਰਧਾਨ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਵਰਤਾਰਾ ਠੀਕ ਨਹੀਂ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਅਤੇ ਅੱਜ ਸਿੱਖ ਵਿਦੇਸ਼ਾਂ ਅੰਦਰ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ।ਉਨ੍ਹਾਂ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply