Friday, March 29, 2024

‘8ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਪੋਲੈਂਡ ਦੇ ਕਲਾਕਾਰਾਂ ਵਲੋਂ ਸ਼ਾਨਦਾਰ ਪੇਸ਼ਕਾਰੀ

ਪੰਜਾਬੀ ਤੇ ਪੋਲਿਸ਼ ਕਲਾਕਾਰਾਂ ਨੇ ਦਿੱਤਾ ਸੱਭਿਆਚਾਰਕ ਸਾਂਝ ਦਾ ਵਿਸ਼ਵ ਵਿਆਪੀ ਸੰਦੇਸ਼
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕੈਂਪਸ ’ਚ ਪੋਲੈਂਡ ਤੋਂ ਆਏ ਫ਼ੋਕ ਗਰੁੱਪ ‘ਪਿਉਦਗਾਸਕਾ’ PPN1802201915ਵੱਲੋਂ ਆਪਣੇ ਮੁਲਕ ਦੇ ਰਵਾਇਤੀ ਨਾਚ ਅਤੇ ਮੌਸੀਕੀ ਦੀ ਸ਼ਾਨਦਾਰ ਪੇਸ਼ਕਾਰੀ ਪ੍ਰਸਤੁਤ ਕੀਤੀ ਗਈ।ਇਸ ਦੌਰਾਨ ਪੋਲੈਂਡ ਅਤੇ ਪੰਜਾਬੀ ਸੱਭਿਆਚਾਰ ਦੇ ਸੁਮੇਲ ਦਾ ਇਕ ਵੱਖਰਾ ਨਜ਼ਾਰਾ ਵੀ ਵੇਖਣ ਨੂੰ ਮਿਲਿਆ।ਵਿਦੇਸ਼ ਤੋਂ ਆਏ ਕਲਾਕਾਰਾਂ ਨੇ ਆਪਣੇ ਦੇਸ਼ ਦੇ ਵਿਰਸੇ ਨੂੰ ਦਰਸਾਉਂਦੇ ਵੱਖ-ਵੱਖ ਨਾਚ ਪੇਸ਼ ਕਰਦਿਆਂ ਉਥੋਂ ਦੇ ਰੋਜ਼ਮਰ੍ਹਾ ਦੇ ਜੀਵਨ ਅਤੇ ਖੁਸ਼ੀਆਂ ਦੀ ਝਾਤ ਪ੍ਰਤੱਖ ਕੀਤੀ।
     ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਅਤੇ ਪੰਜਾਬ ਕਲਚਰਲ ਪ੍ਰੋਮੋਸ਼ਨ ਕੌਂਸਲ ਦੇ ਸਹਿਯੋਗ ਨਾਲ ਵੂਮੈਨ ਕਾਲਜ ਵਿਖੇ ‘8ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਮੇਲੇ ਦੌਰਾਨ ਪੋਲਸਕਾ ਦੇ ਗੱਭਰੂਆਂ ਤੇ ਮੁਟਿਆਰਾਂ ਨੇ ਰਵਾਇਤੀ ਰੰਗ-ਬਿਰੰਗੀਆਂ ਪੁਸ਼ਾਕਾਂ ’ਚ ਖਿੱਤੇ ਨਾਲ ਸਬੰਧਿਤ ਲੋਕ ਨਾਚਾਂ ਅਤੇ ਲੋਕ ਰਵਾਇਤਾਂ ਨੂੰ ਸੁਨਹਿਰੀ ਢੰਗ ਨਾਲ ਪ੍ਰਦਰਸ਼ਨ ਕਰਕੇ ਦਰਸ਼ਕਾਂ ਦੀ ਵਾਹ-ਵਾਹ ਖੱਟੀ।ਵਿਦੇਸ਼ੀ ਕਲਾਕਾਰਾਂ ਲਈ ਪੰਜਾਬੀ ਸੱਭਿਆਚਾਰ ਨਾਲ ਜੁੜੀ ਪੇਸ਼ਕਾਰੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ।ਵਿਦੇਸ਼ੀ ਕਲਾਕਾਰਾਂ ਨੇ ਜਿੱਥੇ ਆਪਣੇ ਵਿਰਾਸਤੀ ਡਾਂਸ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ, ਉੱਥੇ ਪੰਜਾਬੀ ਵਿਦਿਆਰਥੀਆਂ ਨੇ ਗਿੱਧਾ, ਭੰਗੜੇ ਨਾਲ ਸਰੋਤਿਆਂ ਨਾਲ-ਨਾਲ ਵਿਦੇਸ਼ੀ ਕਲਾਕਾਰਾਂ ਨੂੰ ਵੀ ਝੂਮਣ ’ਤੇ ਮਜ਼ਬੂਰ ਕਰ ਦਿੱਤਾ।
PPN1802201916     ਪੋਲਸਕਾ ਦਾ ਉਕਤ 17 ਵਫ਼ਦੀ ਗਰੁੱਪ ਮੈਡਮ ਐਲਜ਼ਬੀਟਾ ਅਤੇ ਮੈਡਮ ਇਮੀਸਲਾਵਾ ਦੀ ਅਗਵਾਈ ’ਚ ਅੱਜ ਇੱਥੇ ਪੁੱਜੇ, ਦੀ ਟੀਮ ’ਚ ਹੋਰ ਮੈਂਬਰਾਂ ਜਿਸ ’ਚ ਮੇਸੀਜ਼ ਪਾਓਟਰ, ਸੋਨੀਆ ਮਾਰੀਆ, ਅਗਾਤਾ ਮਾਰੀਆ, ਮੀਕਲ, ਕਾਰੋਲ, ਮਾਲਗੋਰਜਤਾ ਡੋਰਾਟ, ਐਲਜਬਾਏਟਾ, ਮਾਰਸੀਨ ਦਾਰਜਿਜ਼, ਅੰਨਾ ਐਨਟਨੀਨਾ, ਮਾਜਾ ਵਾਲੰਟੀਨਾ, ਜੇਕਬ, ਕਮਿਲ, ਪੋਰੋਟਰ, ਅਲੇਖੇਂਦਰਾ ਅਤੇ ਪੋਰਤ ਐਂਡਰੇਜ ਆਦਿ ਮੈਂਬਰ ਸ਼ਾਮਿਲ ਸਨ, ਦਾ ਕਹਿਣਾ ਸੀ ਕਿ ਉਹ ਪੰਜਾਬੀ ਸੱਭਿਆਚਾਰ ਦੀ ਦਿਲਕੱਸ਼ ਪੇਸ਼ਕਾਰੀ ਨਾਲ ਅੱਜ ਪਹਿਲੀ ਵਾਰ ਰੂ-ਬ-ਰੂ ਹੋਏ ਹਨ ਅਤੇ ਇਸ ਨੂੰ ਵੇਖ ਕੇ ਉਹ ਪੰਜਾਬੀਆਂ ਦੇ ਮਹਾਨ ਸੱਭਿਆਚਾਰ ’ਤੇ ਫ਼ਖਰ ਮਹਿਸੂਸ ਕਰ ਰਹੇ ਹਨ।
     ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਕੌਂਸਲ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ ਨੇ ਕਿਹਾ ਕਿ ਫ਼ੈਸਟੀਵਲ ਡਾਇਰੈਕਟਰ ਡਾ. ਦਵਿੰਦਰ ਸਿੰਘ ਛੀਨਾ ਦੀ ਨਿਰਦੇਸ਼ਨਾ ਹੇਠ ਕਰਵਾਏ ਗਏ ਇਸ ਫ਼ੈਸਟੀਵਲ ਦੌਰਾਨ ਉਕਤ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਦੇਸ਼-ਵਿਦੇਸ਼ ਦੇ ਸੱਭਿਆਚਾਰ ਬਾਰੇ ਪਤਾ ਲੱਗਾ ਹੈ ਅਤੇ ਪੰਜਾਬ ਦੇ ਅਮੀਰ ਵਿਰਸੇ ਦੀ ਝਲਕ ਦੂਜੇ ਦੇਸ਼ਾਂ ਤੋਂ ਆਏ ਹੋਏ ਕਲਾਕਾਰ ਆਪਣੇ ਨਾਲ ਲੈ ਕੇ ਜਾਣਗੇ, ਜਿਸ ਨਾਲ ਪੰਜਾਬ ਦੇ ਸੱਭਿਆਚਾਰ ਦੀ ਵਿਸ਼ਵ ਪੱਧਰ ’ਤੇ ਹੋਰ ਪ੍ਰਸਿੱਧੀ ਵਧੇਗੀ।
     ਉਕਤ ਵਿਦੇਸ਼ੀ ਕਲਕਾਰ ਮੁੰਡੇ-ਕੁੜੀਆਂ ਨੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨਾਲ ਭੰਗੜਾ ਪਾ ਕੇ ਚਾਅ ਲਾਇਆ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਲੁੱਡੀ ਅਤੇ ਵੂਮੈਨ ਦੀਆਂ ਵਿਦਿਆਰਥਣਾਂ ਨੇ ਗਿੱਧਾ ਤੇ ਬੋਲੀਆਂ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ।ਗੁਨਬੀਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵੱਖ-ਵੱਖ ਦੇਸ਼ਾਂ ਤੇ ਸੱਭਿਆਚਾਰਾਂ ਨੂੰ ਇਕ ਸਟੇਜ ’ਤੇ ਲਿਆਉਣ ਦਾ ਹੀਲਾ ਹੁੰਦੇ ਹਨ।ਉਨ੍ਹਾਂ ਕਿਹਾ ਕਿ ਅੱਜ ਦੁਨੀਆਂ ਇਕ ਪਿੰਡ ਦੇ ਤੌਰ ’ਤੇ ਉਭਰ ਕੇ ਸਾਹਮਣੇ ਆ ਰਹੀ ਹੈ, ਜਿਸ ’ਚ ਇਕ-ਦੂਜੇ ਦੇ ਸੱਭਿਆਚਾਰਾਂ ਨੂੰ ਸਮਝਣਾ ਅਤਿ ਜਰੂਰੀ ਹੁੰਦਾ ਹੈ।
     ਡਾ. ਦਵਿੰਦਰ ਸਿੰਘ ਛੀਨਾ ਨੇ ‘8ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫੈਸਟੀਵਲ’ ਨੂੰ ਵਿਸ਼ਵ ਸੱਭਿਆਚਾਰਾਂ ਦਾ ਸੰਗਮ ਕਰਾਰ ਦਿੱਤਾ। ਇਸ ਮੌਕੇ ਗੁਨਬੀਰ ਸਿੰਘ, ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ ਅਤੇ ਰਾਜਬੀਰ ਸਿੰਘ ਨੇ ਵੂਮੈਨ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨਾਲ ਮਿਲ ਕੇ ਉਕਤ ਵਿਦੇਸ਼ੀ ਕਲਾਕਾਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਪਹਿਲਾਂ ਪ੍ਰਿੰ: ਡਾ. ਮਨਪ੍ਰੀਤ ਕੌਰ ਨੇ ਆਏ ਮਹਿਮਾਨਾਂ ਦਾ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ।
     ਡਾ. ਦਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਇਹ ਅੰਤਰਰਾਸ਼ਟਰੀ ਮੇਲਾ ਇਸ ਕੜੀ ’ਚ ਆਯੋਜਿਤ ਹੋਣ ਵਾਲੇ ਮੇਲਿਆਂ ’ਚੋਂ 8ਵਾਂ ਸੀ, ਜਿਸ ’ਚ ਪਹਿਲਾਂ ਵੀ ਸਕਾਟਲੈਂਡ, ਹੰਗਰੀ, ਐਕਵਾਡੋਰ, ਸਲਵਾਕੀਆ, ਮੈਕਸੀਕੋ ਅਤੇ ਕੋਸਟਾ ਰਿਕਾ ਆਦਿ ਤੋਂ ਆਏ ਹੋਏ ਕਲਾਕਾਰਾਂ ਨੇ ਖ਼ਾਲਸਾ ਕਾਲਜ ਵਿਖੇ ਆਪਣੀਆਂ ਪੇਸ਼ਕਾਰੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਪੋਲਸਕਾ ਕਲਾਕਾਰਾਂ ਨੂੰ ਅੰਮ੍ਰਿਤਸਰ ’ਚ ਆ ਕੇ ਪੰਜਾਬੀ ਸੱਭਿਆਚਾਰ ਅਤੇ ਸਿੱਖ ਸੱਭਿਆਚਾਰ ਨੂੰ ਵੇਖਣ ਅਤੇ ਪ੍ਰਰਖਣ ਦਾ ਇਹ ਮੌਕਾ ਸੀ। ਉਨ੍ਹਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਫ਼ੈਸਟੀਵਲ ਦਾ ਮਕਸਦ ਖ਼ਾਲਸਾ ਕਾਲਜ ਦੀ ਅਮੀਰ ਵਿਰਾਸਤ ਨੂੰ ਦੁਨੀਆ ਭਰ ਦੀਆਂ ਕੌਮਾਂ ਅਤੇ ਸੱਭਿਆਚਾਰ ਤੱਕ ਪਹੁੰਚਾਉਣਾ ਹੈ ਅਤੇ ਵਿਸ਼ਵ ਸ਼ਾਂਤੀ, ਮਲਟੀਕਲਚਰਰਿਜ਼ਮ ਦਾ ਹੋਕਾ ਦੇਣਾ ਹੈ।
     ਇਸ ਮੌਕੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਫ਼ਾਰ ਐਜ਼ੂਕੇਸ਼ਨ ਡਾ. ਹਰਪ੍ਰੀਤ ਕੌਰ, ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਅੰਡਰ ਸੈਕਟਰੀ ਧਰਮਿੰਦਰ ਸਿੰਘ ਰਟੌਲ, ਪੰਜਾਬ ਕਲਚਰਲ ਪ੍ਰੋਮੋਸ਼ਨ ਕੌਂਸਲ ਵੱਲੋਂ ਹਰਪ੍ਰੀਤ ਸਿੰਘ ਭੱਟੀ, ਗੁਰਇੰਦਰ ਸਿੰਘ ਮਹਿਰੋਕ, ਪ੍ਰਿੰ: ਕੇਵਲ ਸਿੰਘ ਰੰਧਾਵਾ, ਸਰਬਜੀਤ ਸਿੰਘ ਬਾਬਾ, ਗੁਰਮੀਤ ਸਿੰਘ ਸੰਧੂ ਤੋਂ ਇਲਾਵਾ ਹੋਰਨਾਂ ’ਚ ਸਮੂਹ ਕਾਲਜ ਸਟਾਫ਼ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply