Friday, March 29, 2024

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅੱਤਵਾਦ ਦੇ ਖ਼ਾਤਮੇ ਦਾ ਅਹਿਦ

ਬੇਅੰਤ ਸਿੰਘ ਮੈਮੋਰੀਅਲ `ਚ ਸਰਵ ਧਰਮ ਪ੍ਰਾਰਥਨਾ ਸਭਾ – ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਇੱਥੇ ਸੈਕਟਰ-42 ਵਿਖੇ ਬੇਅੰਤ ਸਿੰਘ ਮੈਮੋਰੀਅਲ PUNJ1902201901ਵਿੱਚ ਸਰਵ ਧਰਮ ਸਭਾ ਕਰਵਾਈ ਗਈ।ਇਸ ਰਾਜ ਪੱਧਰੀ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੇ ਉਨਾਂ ਦੀ ਸਮਾਧੀ ਉਤੇ ਫੁੱਲ ਚੜਾ ਕੇ ਸ਼ਰਧਾਂਜਲੀ ਭੇਟ ਕੀਤੀ।
ਜਿੱਥੇ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਨਸ਼ਿਆਂ, ਅੱਤਵਾਦ, ਵੱਖਵਾਦ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਹੁੰ ਚੁੱਕੀ ਗਈ, ਉਥੇ ਪੁਲਵਾਮਾ ਵਿੱਚ ਹੋਏ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ।
ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮੌਜੂਦ ਲੀਡਰਾਂ ਨੇ ਮਰਹੂਮ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਉਨਾਂ ਵੱਲੋਂ ਸੂਬੇ ਵਿੱਚ ਅਮਨ ਸ਼ਾਂਤੀ ਬਹਾਲ ਕਰਨ ਲਈ ਅਤੇ ਖਾੜਕੂਵਾਦ ਦੇ ਖਾਤਮੇ ਲਈ ਕੀਤੇ ਗਏ ਯਤਨਾਂ ਨੂੰ ਯਾਦ ਕੀਤਾ। ਇਥੇ ਇਹ ਵੀ ਯਾਦ ਕੀਤਾ ਗਿਆ ਕਿ ਪੰਜਾਬ ਦੇ ਮੁਸ਼ਕਲਾਂ ਭਰੇ ਦੌਰ ਵਿੱਚ ਬੇਅੰਤ ਸਿੰਘ ਵੱਲੋਂ ਇੱਕ ਨਿਡਰ ਮੁੱਖ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ ਗਈਆਂ ਅਤੇ ਉਹ ਹਮੇਸ਼ਾ ਸਖ਼ਤ ਅਤੇ ਸਮਰਪਿਤ ਲੀਡਰਸ਼ਿਪ ਦੇ ਧਾਰਨੀ ਲੀਡਰ ਵਜੋਂ ਯਾਦ ਕੀਤੇ ਜਾਣਗੇ।
 ਬੇਅੰਤ ਸਿੰਘ ਜੀ ਨੂੰ ਨਿੱਘੀ ਸ਼ਰਧਾਂਜਲੀ ਦਿੰਦਿਆਂ ਵਿਧਾਇਕ ਗੁਰਕੀਰਤ ਕੋਟਲੀ ਨੇ ਕਿਹਾ ਕਿ ਕਈ ਦੇਸ਼ ਵਿਰੋਧੀ ਤਾਕਤਾਂ ਪੁਲਵਾਮਾ ਵਰਗੇ ਅਤਿਵਾਦੀ ਹਮਲੇ ਕਰ ਕੇ ਏਕਤਾ ਅਤੇ ਅਖੰਡਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਲੋਕ ਅਜਿਹੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਉਨਾਂ ਕਿਹਾ ਮਰਹੂਮ ਮੁੱਖ ਮੰਤਰੀ ਨੇ ਸੂਬੇ ਦੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਬਹਾਲ ਕਰਨ ਵਿੱਚ ਅਣਥੱਕ ਯੋਗਦਾਨ ਪਾਇਆ ਸੀ ਅਤੇ ਹੁਣ ਅਸੀਂ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ।ਸਰਦਾਰ ਬੇਅੰਤ ਸਿੰਘ ਨੇ ਲੋਕਾਂ ਦੇ ਹਿੱਤਾਂ `ਤੇ ਚਾਰ ਦਹਾਕੇ ਪਹਿਰੇਦਾਰੀ ਕੀਤੀ ਅਤੇ ਅਜਿਹੀ ਮਿਸਾਲ ਘੱਟ ਹੀ ਦੇਖਣ ਨੂੰ ਮਿਲਦੀ ਹੈ। ਉਨਾਂ ਪੰਜਾਬ ਨੂੰ ਨਵੀਆਂ ਲੀਹਾਂ ਉਤੇ ਪਾਉਣ ਲਈ ਆਪਣੀ ਜਾਨ ਵੀ ਦਾਅ `ਤੇ ਲਾ ਦਿੱਤੀ ਸੀ।ਸਾਨੂੰ ਅੱਜ ਉਨਾਂ ਵੱਲੋਂ ਦਿਖਾਏ ਰਾਹ ਉਤੇ ਚੱਲਣ ਦੀ ਲੋੜ ਹੈ।
ਪ੍ਰਾਰਥਨਾ ਸਭਾ ਵਿੱਚ ਬੇਅੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਗੁਰਇਕਬਾਲ ਸਿੰਘ ਤੇ ਬਿਕਰਮ ਸਿੰਘ ਮੋਫਰ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਵਿਧਾਇਕ ਸੰਜੇ ਤਲਵਾੜ, ਵਿਧਾਇਕ ਅੰਗਦ ਸੈਣੀ, ਵਿਧਾਇਕ ਸੁਰਿੰਦਰ ਡਾਬਰ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ, ਬਠਿੰਡਾ ਦੇ ਜ਼ਿਲਾ ਪ੍ਰਧਾਨ ਖ਼ੁਸ਼ਬਾਜ਼ ਸਿੰਘ ਜਟਾਣਾ, ਲੁਧਿਆਣਾ ਦਿਹਾਤੀ ਦੇ ਪ੍ਰਧਾਨ ਸੋਨੀ ਗਾਲਿਬ, ਬੰਤ ਸਿੰਘ ਦੋਰਾਹਾ, ਖੰਨਾ ਦੇ ਜ਼ਿਲਾ ਪ੍ਰਧਾਨ ਸੁਖਦੀਪ ਸਿੰਘ, ਲੁਧਿਆਣਾ ਦੇ ਮੇਅਰ ਬਲਕਾਰ ਸਿੰਘ, ਪੀ.ਪੀ.ਸੀ.ਸੀ ਦੇ ਜਨਰਲ ਸਕੱਤਰ ਕਮਲਜੀਤ ਸਿੰਘ ਢਿੱਲੋਂ, ਕੇ.ਕੇ. ਬਾਵਾ, ਅਮਰਜੀਤ ਉਬਰਾਏ, ਰੇਸ਼ਮ ਸਿੰਘ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਤਨਾਮ ਸਿੰਘ ਆਹੂਜਾ, ਜਰਨੈਲ ਸਿੰਘ ਸ਼ਿਮਲਾਪੁਰੀ, ਐਡਵੋਕੇਟ ਹਰਪ੍ਰੀਤ ਸਿੰਘ ਘੜੂੰਆਂ ਅਤੇ ਅਸ਼ਵਨੀ ਸ਼ਰਮਾ ਪ੍ਰਧਾਨ ਹਾਜ਼ਰ ਸਨ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply