Friday, March 29, 2024

ਪੈਟ੍ਰੋਲ ਡੀਜਲ ਦੇ ਰੇਟ ਘਟਣ ਨਾਲ ਸੂਬੇ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ – ਸੁਨੀਲ ਜਾਖੜ

ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ Sunil Jakharਮੈਂਬਰ ਸੁਨੀਲ ਜਾਖੜ ਨੇ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਵਿਧਾਨ ਸਭਾ ਵਿਚ ਪੇਸ਼ ਬਜਟ ਤੇ ਪ੍ਰਤਿਕ੍ਰਿਆ ਦਿੰਦਿਆਂ ਕਿਹਾ ਹੈ ਕਿ ਇਹ ਬਜਟ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ।
    ਇੱਥੋਂ ਜਾਰੀ ਬਿਆਨ ਵਿਚ ਸੁਨੀਲ ਜਾਖੜ ਨੇ ਇਸ ਬਜਟ ਨੂੰ ਦੂਰਅੰਦੇਸ਼ੀ ਨਾਲ ਤਿਆਰ ਕੀਤਾ ਬਜਟ ਦੱਸਦਿਆਂ ਕਿਹਾ ਕਿ ਇਸ ਦੇ ਦੂਰਗਾਮੀ ਪ੍ਰਭਾਵ ਪੰਜਾਬ ਦੀ ਆਰਥਿਕਤਾ ਤੇ ਪੈਣਗੇ ਅਤੇ ਇਹ ਸਮਾਜ ਦੇ ਸਾਰੇ ਵਰਗਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੈਟੋ੍ਰਲ ਅਤੇ ਡੀਜਲ ਤੇ ਵੈਟ ਘੱਟ ਕਰਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਅੱਧੀ ਰਾਤ ਤੋਂ ਸੂਬੇ ਵਿਚ ਡੀਜਲ ਇਕ ਰੁਪਇਆ ਅਤੇ ਪੈਟੋ੍ਰਲ 5 ਰੁਪਏ ਸਸਤਾ ਹੋ ਜਾਵੇਗਾ ।
    ਇਸੇ ਤਰਾਂ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨ ਅਤੇ ਨੌਜਵਾਨ ਨੂੰ ਇਸ ਬਜਟ ਵਿਚ ਵਿਸੇਸ਼ ਤਰਜੀਹ ਦਿੱਤੀ ਹੈ। ਉਨ੍ਹਾਂ ਨੇ ਆਖਿਆ ਕਿ ਖੇਤੀ ਖੇਤਰ ਦੇ ਵਿਆਪਕ ਕਾਇਆਕਲਪ ਦੀ ਯੋਜਨਾ ਉਲੀਕੀ ਗਈ ਹੈ।ਉਨ੍ਹਾਂ ਕਿਹਾ ਕਿ ਖੇਤੀ ਖੇਤਰ ਦੇ ਵਿਕਾਸ ਲਈ 13 ਹਜਾਰ ਕਰੋੜ ਤੋਂ ਵੱਧ ਦੀ ਰਕਮ ਰੱਖੀ ਗਈ ਹੈ।ਉਨ੍ਹਾਂ ਕਿਹਾ ਕਿ ਜਦ ਸੂਬੇ ਦਾ ਖੇਤੀ ਸੈਕਟਰ ਤਰੱਕੀ ਕਰੇਗਾ ਤਾਂ ਬਾਕੀ ਸੈਕਟਰ ਆਪਣੇ ਆਪ ਹੀ ਵਿਕਾਸ ਦੀ ਰਾਹ ਤੁਰ ਪੈਣਗੇ।ਇਸੇ ਤਰਾਂ ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਅਤੇ ਪਠਾਨਕੋਟ ਸਮੇਤ 3 ਨਵੇਂ ਮੈਡੀਕਲ ਕਾਲਜ ਰਾਜ ਵਿਚ ਉਸਾਰੇ ਜਾਣਗੇ। ਪਿੰਡਾਂ ਦੇ ਵਿਕਾਸ ਲਈ 2600 ਕਰੋੜ ਦੀ ਸਮਾਰਟ ਵਿਲੇਜ ਸਕੀਮ ਸਰਕਾਰ ਨੇ ਸ਼ੁਰੂ ਕੀਤੀ ਹੈ। ਇਸੇ ਤਰਾਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸਰਕਾਰ ਨੇ ਉਦਯੋਗਾਂ ਨੂੰ ਬਿਜਲੀ ਸਬਸਿਡੀ ਲਈ 1513 ਕਰੋੜ ਰੁਪਏ ਰੱਖੇ ਹਨ। ਇਸੇ ਤਰਾਂ ਸਾਹਪੁਰ ਕੰਢੀ ਡੈਮ ਲਈ ਇਸ ਸਾਲ 207 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ 207 ਮੈਗਾਵਾਟ ਵਾਧੂ ਬਿਜਲੀ ਪੈਦਾ ਹੋਵੇਗੀ ਉਥੇ ਹੀ ਸਿੰਚਾਈ ਸਹੁਲਤਾਂ ਵਿਚ ਵੀ ਵਾਧਾ ਹੋਵੇਗਾ। ਇਸੇ ਤਰਾਂ ਸਰੱਹਦੀ ਤੇ ਕੰਢੀ ਖੇਤਰ ਦੇ ਵਿਕਾਸ ਲਈ 100 ਕਰੋੜ ਦੀ ਪੂੰਜੀ ਨਾਲ ਇਕ ਬੋਰਡ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ, ਜੋ ਮਕੌੜਾ ਪੱਤਣ ਦੀਨਾਨਗਰ ਵਿਖੇ ਇਕ ਪੁੱਲ ਦਾ ਨਿਰਮਾਣ ਵੀ ਕਰੇਗਾ।ਇਸੇ ਤਰਾਂ ਲਿੰਕ ਸੜਕਾਂ ਦੀ ਮੁਰੰਮਤ ਲਈ 2000 ਕਰੋੜ ਰੁਪਏ ਰੱਖੇ ਗਏ ਹਨ। ਇਸੇ ਤਰਾਂ ਰਾਜ ਦੇ 42 ਲੱਖ ਪਰਿਵਾਰਾਂ ਨੂੰ ਸਿਹਤ ਬੀਮੇ ਦੇ ਸਹੁਲਤ ਵੀ ਮਿਲੇਗੀ।
    ਸੁਨੀਲ ਜਾਖੜ ਨੇ ਦੁਹਰਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਮੁੱਖੀ ਵਿਕਾਸ ਲਈ ਦ੍ਰਿੜ ਸੰਕਲਪ ਹੈ ਅਤੇ ਨਵੇਂ ਪੰਜਾਬ ਦੀ ਸਿਰਜਣਾ ਦੇ ਸੁਪਨੇ ਨੂੰ ਸਾਕਾਰ ਦੇਣ ਵਿਚ ਇਹ ਬਜਟ ਅਹਿਮ ਭੁਮਿਕਾ ਨਿਭਾਏਗਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply