Saturday, April 20, 2024

ਬੇਰੁਜਗਾਰ ਈ.ਟੀ.ਟੀ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਅੱਜ

ਬੇਨਤੀਜਾ ਹੋਣ `ਤੇ `ਕਰੋ ਜਾਂ ਮਰੋ` ਦੀ ਨੀਤੀ `ਤੇ ਚੱਲਣ ਲਈ ਹੋਵਾਂਗੇ ਮਜਬੂਰ – ਅਧਿਆਪਕ ਆਗੂ

ਧੂਰੀ, 19 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਈ.ਟੀ.ਟੀ ਯੂਨੀਅਨ ਦੇ ਆਗੂਆਂ ਦੀ ਸਿੱਖਿਆ ਮੰਤਰੀ ਨਾਲ ਅੱਜ 20 ਫਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਹੋ ਰਹੀ ਹੈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਈ.ਟੀ.ਟੀ ਅਧਿਆਪਕ ਪਿਛਲੇ ਦੋ ਸਾਲ ਤੋਂ ਸਰਕਾਰ ਵੱਲੋਂ ਉਹਨਾਂ ਨੂੰ ਲਾਰੇ ਹੀ ਲਗਾਏ ਜਾ ਰਹੇ ਹਨ।25 ਜਨਵਰੀ ਨੂੰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਨੇ ਅੰਮ੍ਰਿਤਸਰ ਵਿੱਚ ਸਿੱਖਿਆ ਮੰਤਰੀ ਓ.ਪੀ ਸੋਨੀ ਦੀ ਕੋਠੀ ਦਾ ਘਿਰਾਓ ਕੀਤਾ ਸੀ ਜਿਸ `ਤੇ ਅਧਿਆਪਕਾਂ ਉੱਪਰ ਭਾਰੀ ਲਾਠੀਚਾਰਜ ਕੀਤਾ ਗਿਆ ਅਤੇ 5 ਅਧਿਆਪਕ ਜ਼ਖਮੀ ਹੋਏ ਸਨ। ਆਗੂਆਂ ਨੇ ਦੱਸਿਆ ਕਿ ਉਸ ਉਪਰੰਤ ਸਿੱਖਿਆ ਮੰਤਰੀ ਨੇ ਉਹਨਾਂ ਨਾਲ ਪੋਸਟਾਂ ਕੱਢਣ ਦਾ ਵਾਅਦਾ ਕੀਤਾ ਸੀ। ਪ੍ਰੰਤੂ ਉਸ ਨੂੰ ਅਮਲੀ ਰੂਪ ਅਜੇ ਤੱਕ ਨਹੀ ਦਿੱਤਾ ਗਿਆ। ਉਸ ਉਪਰੰਤ 17 ਫਰਵਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਦਾ ਘਿਰਾਓ ਕੀਤਾ ਗਿਆ ਜਿਸ `ਤੇ ਸਿੱਖਿਆ ਮੰਤਰੀ ਨੇ 20 ਫਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਲਈ ਸੱਦਾ ਦਿੱਤਾ ਗਿਆ।ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ 20 ਫਰਵਰੀ ਨੂੰ ਵੀ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਰੋ ਜਾਂ ਮਰੋ ਦੀ ਨੀਤੀ `ਤੇ ਚਲਦਿਆਂ ਉਹਨਾਂ ਨੂੰ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪਵੇਗਾ ਅਤੇ ਪੰਜਾਬ ਵਿੱਚ ਗੁਪਤ ਐਕਸ਼ਨ ਕਰਕੇ ਸਰਕਾਰ ਦੇ ਵੋਟ ਬੈਂਕ `ਤੇ ਭਾਰੀ ਸੱਟ ਮਾਰਣਗੇ।ਇਸ ਮੌਕੇ ਗੁਰਪ੍ਰੀਤ ਸਿੰਘ ਗੁਰਾਇਆ, ਨਵਦੀਪ, ਪਰਮਿੰਦਰ ਸਿੰਘ, ਯਾਦਵਿੰਦਰ ਸਿੰਘ, ਗੁਰਸਿਮਰਤ ਸਿੰਘ, ਜੀਵਨ ਸਿੰਘ, ਮਨਪ੍ਰੀਤ ਸਿੰਘ, ਜਰਨੈਲ, ਅਰੂਣਸ਼ੀ ਕੋਹਲੀ ਜਸਵਿੰਦਰ, ਹਰਮਨ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
 

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply