Thursday, April 25, 2024

ਸਿੱਖ ਜਥੇਬੰਦੀਆਂ ਵੱਲੋਂ ਬਰਗਾੜੀ ਮੋਰਚੇ ਦੀਆਂ ਮੰਗਾਂ ਸਬੰਧੀ ਕੇਂਦਰੀ ਜੇਲ ਦੇ ਬਾਹਰ ਸ਼ਾਂਤਮਈ ਧਰਨਾ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਬਰਗਾੜੀ ਅਤੇ ਬਹਿਬਲ ਕਲਾ ਕਾਂਡ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸਰਬਤ ਖਾਲਸਾ ਵਲੋਂ ਥਾਪੇ ਗਏ ਸ੍ਰੀ PUNJ2002201905ਅਕਾਲ ਤਖਤ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਵਲੋਂ ਸਿੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਕੇਂਦਰੀ ਜੇਲ ਅੰਮ੍ਰਿਤਸਰ ਦੇ ਬਾਹਰ ਸ਼ੜਕ ੳੁੱਪਰ ਸ਼ਾਂਤਮਈ ਧਰਨਾ ਲਗਾਇਆ ਗਿਆ।ਧਰਨੇ ਅਗਵਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਐਡਵੋਕੇਟ ਅਮਰ ਸਿੰਘ ਚਾਹਲ, ਪ੍ਰੋ. ਬਲਜਿੰਦਰ ਸਿੰਘ, ਭਾਈ ਨਰੈਣ ਸਿੰਘ ਚੌੜਾ, ਮਾਸਟਰ ਸੰਤੋਖ ਸਿੰਘ, ਜਸਪਾਲ ਸਿੰਘ ਹੇਰਾਂ ਵੱਲੋਂ ਕੀਤੀ ਗਈ।ਉਨਾਂ ਮੰਗ ਕੀਤੀ ਕਿ ਡੇਰਾ ਸਿਰਸਾ ਸਾਧ, ਸਾਬਕਾ ਡੀ.ਜੀ.ਪੀ ਅਤੇ ਬਾਦਲਾਂ ਖਿਲਾਫ ਕਨੂੰਨੀ ਕਾਰਵਾਈ ਕੀਤੀ ਜਾਵੇ।ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਤੇ ਪੰਜਾਬ ਤੋਂ ਬਾਹਰਲੀਆਂ ਜੇਲਾਂ ‘ਚ ਨਜ਼ਰਬੰਦ ਸਿੱਖ ਰਾਜਸੀ ਕੈਦੀਆਂ ਨੂੰ ਪੰਜਾਬ ਵਿੱਚ ਤਬਦੀਲ ਕੀਤਾ ਜਾਵੇ ਅਤੇ 1986 ‘ਚ ਨਕੋਦਰ ਕਾਂਡ ਦੇ ਦੋਸ਼ੀਆਂ ਖਿਲਾਫ ਕਨੂੰਨੀ ਕਾਰਵਾਈ ਹੋਵੇ।ਉਨਾਂ ਨੇ ਕਸ਼ਮੀਰੀ ਵਿਦਿਆਰਥੀਆਂ ਖਿਲਾਫ ਜਾਤੀ ਭੇਦ ਕਾਰਨ ਹੋ ਰਹੇ ਹਮਲਿਆਂ ਦੀ ਸਖਤ ਨਿੰਦਾ ਅਤੇ ਸਿੱਖ ਜੱਥੇਬੰਦੀਆਂ ਵੱਲੋਂ ਪੀੜਤ ਕਸ਼ਮੀਰੀ ਵਿਦਿਆਰਥੀਆਂ ਨੂੰ ਦਿੱਤੀ ਗਈ ਸੁਰੱਖਿਆ ਦੀ ਸ਼ਲਾਘਾ ਕੀਤੀ।ਸਿੱਖ ਆਗੂਆਂ ਨੇ ਸਮੂਹ ਸਮਾਜ ਨੂੰ ਆਪਸੀ ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ ਕੀਤੀ।
                  ਇਸ ਮੌਕੇ ਪੰਜ ਪਿਆਰਿਆਂ ਵਿਚੋਂ ਭਾਈ ਸਤਨਾਮ ਸਿੰਘ, ਭਾਈ ਤਰਲੋਕ ਸਿੰਘ, ਭਾਈ ਮੇਜ਼ਰ ਸਿੰਘ, ਬਲਦੇਵ ਸਿੰਘ ਸਿਰਸਾ, ਭਾਈ ਸੁਰਜੀਤ ਸਿੰਘ, ਭਾਈ ਸੁਖਜੀਤ ਸਿੰਘ ਖੋਸਾ, ਮਾਸਟਰ ਬਲਦੇਵ ਸਿੰਘ, ਜਥੇਦਾਰ ਨਰੈਣ ਸਿੰਘ, ਭੁਪਿੰਦਰ ਸਿੰਘ, ਭਾਈ ਪੱਪਲਪ੍ਰੀਤ ਸਿੰਘ, ਮਹਾਵੀਰ ਸਿੰਘ ਸੁਲਤਾਨਵਿੰਡ, ਪੰਜਾਬੀ ਏਕਤਾ ਪਾਰਟੀ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਦੇ ਸਿੰਘ ਵੀ ਮੌਜੂਦ ਸਨ। ਇਸ ਸਮੇਂ ਬਰਗਾੜੀ ਮੋਰਚਾ ਚਲਾਉਣ ਵਾਲੇ ਮੁਤਵਾਜ਼ੀ ਜਥੇਦਾਰ ਗੈਰ ਹਾਜਰ ਰਹੇ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply