Thursday, March 28, 2024

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਯੂਸ਼ ਵਿਭਾਗ ਵਲੋਂ ਮੁਫ਼ਤ ਮੈਡੀਕਲ ਕੈਂਪ

ਅੰਮ੍ਰਿਤਸਰ 20 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਰਕਾਰੀ ਆਯੂਰਵੈਦਿਕ ਹਸਪਤਾਲ ਵੇਰਕਾ ਅੰਮ੍ਰਿਤਸਰ ਵਿਖੇ ਆਯੁਰਵੈਦਿਕ ਅਤੇ ਹੋਮਿਓਪੈਥਿਕ PUNJ2002201908ਵਿਭਾਗ ਵਵੋਂ ਸਾਂਝੇ ਤੌਰ ਤੇ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਪੰਜਵਾ ਆਯੂਸ਼ ਆਊਟਰੀਚ ਮੈਡੀਕਲ ਅਤੇ ਜਾਗਰੂਕ ਕੈਂਪ ਲਗਾਇਆ ਗਿਆ।ਕੈਂਪ ਦਾ ਉਦਘਾਟਨ ਵੇਰਕਾ ਕੌਂਸਲਰ ਨਵਦੀਪ ਸਿੰਘ ਹੁੰਦਲ ਅਤੇ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਅੰਮ੍ਰਿਤਸਰ ਡਾ. ਆਤਮਜੀਤ ਸਿੰਘ ਬਸਰਾ ਵਲੋਂ ਕੀਤਾ ਗਿਆ।
 ਇਸ ਕੈਂਪ ਦੌਰਾਨ ਆਯੁਰਵੈਦਿਕ ਅਤੇ ਹੋਮਿਓਪੈਥਿਕ ਡਾਕਟਰਾਂ ਵਲੋਂ 470 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਅਤੇ ਆਏ ਹੋਏ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।ਕੈਂਪ ਦੌਰਾਨ ਡਾ. ਆਤਮਜੀਤ ਸਿੰਘ ਬਸਰਾ ਨੇ ਦੱਸਿਆ ਕਿ ਆਯੁਰਵੇਦ ਇਲਾਜ ਪ੍ਰਣਾਲੀ ਭਾਰਤ ਦੀ ਬਹੁਤ ਪੁਰਾਣੀ ਪ੍ਰਣਾਲੀ ਹੈ ਜਿਸ ਨਾਲ ਕਈ ਪੁਰਾਣੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾ ਸਕਦਾ ਹੈ। ਆਯੂਸ਼ ਵਿਭਾਗ ਵੱਲੋਂ ਆਯੁਰਵੇਦ ਅਤੇ ਹੋਮਿਓਪੈਥੀ ਇਲਾਜ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਇਨ੍ਹਾਂ ਪ੍ਰਣਾਲੀਆਂ ਤੋਂ ਲਾਭ ਲੈ ਸਕਣ।ਡਾਕਟਰਾਂ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਅਤੇ ਜਾਗਰੂਕ ਕਰਨ ਲਈ ਲੈਕਚਰ ਵੀ ਦਿੱਤੇ ਗਏ।ਪਿੰਡ ਵਾਸੀਆਂ ਨੂੰ ਸਵਾਇਨ ਫਲੂ ਤੋਂ ਬਚਣ ਲਈ ਅਤੇ ਇਸ ਦੇ ਇਲਾਜ ਬਾਰੇ ਜਾਗਰੂਕ ਕੀਤਾ ਗਿਆ।ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਅਸਰਾਂ ਬਾਰੇ, ਆਲੇ ਦੁਆਲੇ ਦੀ ਸਫ਼ਾਈ ਬਾਰੇ ਅਤੇ ਰੁੱਖਾਂ ਨੂੰ ਲਗਾਉਣ ਬਾਰੇ ਅਤੇ ਬਚਾਉਣ ਬਾਰੇ ਜਾਗਰੂਕ ਕੀਤਾ ਗਿਆ।
ਡਾ. ਬਸਰਾ ਨੇ ਸਿਹਤ ਮੰਦ ਜੀਵਨ ਲਈ ਯੋਗ ਅਤੇ ਧਿਆਨ ਬਾਰੇ ਵੀ ਦੱਸਿਆ ਅਤੇ ਯੋਗ ਦੇ ਮਾਹਰ ਡਾਕਟਰਾਂ ਵੱਲੋਂ ਮਰੀਜਾਂ ਨੂੰ ਯੋਗ ਕ੍ਰਿਆਵਾਂ ਵੀ ਸਿਖਾਈਆਂ ਗਈਆਂ।ਇਸ ਮੌਕੇ ਡਾ. ਸੁਰਿੰਦਰਪਾਲ ਸਿੰਘ ਕੋਆਰਡੀਨੇਟਰ, ਡਾ. ਸੰਦੀਪ ਸ਼੍ਰੀਧਰ ਕੋਆਰਡੀਨੇਟਰ, ਡਾ. ਅਮਿਤ ਮਹਾਜਨ, ਡਾ. ਵਿਵੇਕ ਸ਼ੋਰੀ, ਡਾ. ਨਵਜੀਤ ਕੌਰ, ਡਾ. ਅਰਪਨ ਕੌਰ, ਸ੍ਰੀਮਤੀ ਮੀਨਾ, ਸ੍ਰੀਮਤੀ ਰਮਾ ਕੁਮਾਰੀ, ਸੁਰਿੰਦਰ ਕੁਮਾਰ ਆਦਿ ਨੇ ਹਿੱਸਾ ਲਿਆ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply