Tuesday, March 19, 2024

ਹਿੰਦੂ ਸਭਾ ਕਾਲਜ ਬਣਿਆ ਇੰਟਰ-ਕਾਲਜ ਕ੍ਰਿਕੇਟ ਚੈਂਪੀਅਨ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ PUNJ2102201911ਡਾਇਰੈਕਟਰ ਸਪੋਰਟਸ ਪ੍ਰੋਫੈਸਰ. ਡਾ. ਸੁਖਦੇਵ ਸਿੰਘ ਦੀ ਅਗਵਾਈ ਤੇ ਸਹਾਇਕ ਡਿਪਟੀ ਡਇਰੈਕਟਰ ਕੰਵਰ ਮਨਦੀਪ ਸਿੰਘ ਦੇ ਬੇਮਿਸਾਲ ਪ੍ਰਬੰਧਾਂ ਹੇਠ ਆਯੋਜਿਤ ਪੁਰਸ਼ਾਂ ਦੀ ਦੋ ਦਿਨਾਂ ਇੰਟਰ ਕਾਲਜ ਕ੍ਰਿਕੇਟ ਚੈਂਪੀਅਨਸ਼ਿਪ ਦੌਰਾਨ 9 ਸਾਲ ਦੇ ਲੰਬੇ ਅਰਸੇ ਬਾਅਦ ਹਿੰਦੂ ਸਭਾ ਕਾਲਜ ਅੰਮ੍ਰਿਤਸਰ ਦੀ ਟੀਮ ਚੈਂਪੀਅਨ ਰਹੀ ਤੇ ਟੀਮ ਨੇ ਅੰਤਰਰਾਸ਼ਟਰੀ ਕੋਚ ਰਣਜੀਤ ਸਿੰਘ ਸੰਧੂ ਦੀ ਅਗੁਵਾਈ ਵਿੱਚ ਬੇਹਤਰ ਪ੍ਰਦਰਸ਼ਨ ਕਰਦੇ ਹੋਏ ਚੈਂਪੀਅਨ ਟਰਾਫੀ `ਤੇ ਕਬਜ਼ਾ ਕੀਤਾ।
ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਕੋਚ ਰਣਜੀਤ ਸਿੰਘ ਸੰਧੂ ਨੇ ਕਈ ਨਾਮਵਰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮਹਿਲਾ-ਪੁਰਸ਼ ਖਿਡਾਰੀ ਪੈਦਾ ਕੀਤੇ ਹਨ।ਜੋ ਵੱਖ-ਵੱਖ ਸਰਕਾਰੀ ਤੇ ਗ਼ੈਰ-ਸਰਕਾਰੀ ਵਿਭਾਗਾਂ ਵਿੱਚ ਉੱਚ ਅਹੁੱਦਿਆਂ `ਤੇ ਬਿਰਾਜ਼ਮਾਨ ਹਨ।ਉਨ੍ਹਾਂ ਦੀ ਸ਼ਾਨਦਾਰ ਸੇਵਾਵਾਂ ਦੇ ਬਦਲੇ ਹਿੰਦੂ ਸਭਾ ਕਾਲਜ ਦੀ ਪ੍ਰਬੰਧਕੀ ਕਮੇਟੀ ਨੇ ਉਨ੍ਹਾਂ ਨੂੰ ਸ਼ਰੀਰਕ ਸਿੱਖਿਆ ਵਿਭਾਗ ਦੇ ਮੁੱਖੀ ਦਾ ਅਹੁੱਦਾ ਦੇ ਕੇ ਨਿਵਾਜ਼ਿਆ ਹੈ। ਉਨ੍ਹਾਂ ਦੱਸਿਆ ਕਿ ਇੰਟਰ-ਕਾਲਜ ਕ੍ਰਿਕੇਟ ਚੈਂਪੀਅਨਸ਼ਿਪ ਦੇ ਦੌਰਾਨ ਜਿੱਥੇ ਉਨ੍ਹਾਂ ਦੇ ਕਾਲਜ ਦੀ ਟੀਮ ਮੋਹਰੀ ਰਹਿ ਕੇ ਚੈਂਪੀਅਨ ਬਣੀ। ਉਥੇ ਡੀ.ਏ.ਵੀ ਕਾਲਜ ਜਲੰਧਰ ਦੀ ਟੀਮ ਦੂਸਰੇ ਸਥਾਨ ਤੇ ਰਹਿੰਦੇ ਹੋਏ ਫਰਸਟ ਰਨਰਜ਼ਅੱਪ ਜਦੋਂਕਿ ਡੀ.ਏ.ਵੀ ਕਾਲਜ ਅੰਮ੍ਰਿਤਸਰ ਦੀ ਟੀਮ ਤੀਸਰੇ ਸਥਾਨ ਤੇ ਰਹਿੰਦੇ ਹੋਏ ਸੈਕੰਡ ਰਨਰਜ਼ਅੱਪ ਬਣੀ।
 ਜੇਤੂਆਂ ਨੂੰ ਇਨਾਮ ਤਕਸੀਮ ਕਰਨ ਦੀ ਰਸਮ ਅਦਾ ਕਰਦਿਆਂ ਸਹਾਇਕ ਡਿਪਟੀ ਡਾਇਰੈਕਟਰ ਸਪੋਰਟਸ ਕੰਵਰਮਨਦੀਪ ਸਿੰਘ ਨੇ ਕਿਹਾ ਕਿ ਖਿਡਾਰੀਆਂ ਦੀ ਹੱਬ ਵਜੋਂ ਜਾਣੀ ਜਾਂਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਹਨ। ਹੁਣ ਹਿੰਦੂ ਸਭਾ ਕਾਲਜ ਦੀ ਕ੍ਰਿਕੇਟ ਟੀਮ ਰਾਸ਼ਟਰੀ ਤੇ ਇੰਟਰਵਰਸਟੀ ਪੱਧਰ ਦੇ ਮੁਕਾਬਲਿਆਂ ਦੇ ਵਿੱਚ ਹਿੱਸਾ ਲੈ ਕੇ ਅਗਲੇਰੀਆਂ ਪ੍ਰਤੀਯੋਗਤਾਵਾਂ ਲਈ ਰਾਹ ਪੱਧਰਾ ਕਰੇਗੀ ਤੇ ਉਹ ਦਿਨ ਦੂਰ ਨਹੀਂ।ਜਦੋਂ ਟੀ-20, ਟੈਸਟ ਤੇ ਹੋਰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਕ੍ਰਿਕੇਟ ਮੈਚਾਂ ਵਿੱਚ ਆਪਣੀ ਕਲਾ ਦਾ ਲੋਹਾ ਮਨਵਾਵੇਗੀ।ਉਨ੍ਹਾਂ ਨੇ ਕਾਲਜ ਦੇ ਪ੍ਰਿੰਸੀਪਲ ਪੀ.ਕੇ ਸ਼ਰਮਾ ਤੇ ਸ਼ਰੀਰਿਕ ਸਿੱਖਿਆ ਵਿਭਾਗ ਮੁੱਖੀ ਕੌਮਾਂਤਰੀ ਕ੍ਰਿਕੇਟ ਕੋਚ ਰਣਜੀਤ ਸਿੰਘ ਸੰਧੂ ਨੂੰ ਵਧਾਈ ਦਿੱਤੀ।

Check Also

ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 1.56 ਕਰੋੜ ਦੀ ਰਾਸ਼ੀ ਕੀਤੀ ਜਾਰੀ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਯੋਜਨਾਬੰਦੀ ਵਿਭਾਗ ਪੰਜਾਬ ਸਰਕਾਰ ਵਲੋਂ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ …

Leave a Reply