Tuesday, April 16, 2024

ਅਧਿਆਪਕ ਸੰਘਰਸ਼ ਕਮੇਟੀ ਦੀ ਮੁੱਖ ਮੰਤਰੀ ਨਾਲ ਅਹਿਮ ਮੀਟਿੰਗ 5 ਨੂੰ – ਲਾਹੌਰੀਆ

ਜੰਡਿਆਲਾ ਗੁਰੂ, 2 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਅਧਿਆਪਕ ਸੰਘਰਸ਼ ਕਮੇਟੀ ਦੀ 28 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ daljit-lahoriaਹੋਈ ਸੀ ਉਹ ਮੁੱਖ ਮੰਤਰੀ ਦੇ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ।ਮੁੱਖ ਮੰਤਰੀ ਵਲੋਂ ਹੁਣ ਇਹ ਮੀਟਿੰਗ 5 ਮਾਰਚ ਨੂੰ ਹੋਵੇਗੀ।ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਦੱਸਿਆ ਕਿ ਅਧਿਆਪਕ ਸੰਘਰਸ਼ ਕਮੇਟੀ ਦੀ ਇਹ ਮੀਟਿੰਗ ਮੁੱਖ ਮੰਤਰੀ ਪੰਜਾਬ ਨਾਲ ਉਹਨਾਂ ਦੀ ਚੰਡੀਗੜ ਰਿਹਾਇਸ਼ ਵਿਖੇ ਦੁਪਿਹਰ 12:30 ਵਜੇ ਹੋਵੇਗੀ।ਜਿਸ ਦੌਰਾਨ ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਨ, ਅਧਿਆਪਕਾਂ ਦੀ ਤਨਖਾਹ `ਚ ਕਟੌਤੀ ਬੰਦ ਕਰਨੀ, ਪੇਅ ਕਮਿਸ਼ਨ ਦੀ ਰਿਪੋਰਟ ਤੁਰੰਤ ਦੇਣ, ਡੀ.ਏ ਦੀਆਂ ਸਾਰੀਆਂ ਕਿਸ਼ਤਾਂ ਲਾਗੂ ਕਰਨੀ ਤੇ ਰਹਿੰਦੇ ਬਕਾਏ ਦੇਣ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਮੰਗਾਂ ਰੱਖੀਆਂ ਜਾਣਗੀਆਂ।
ਇਸ ਮੌਕੇ ਦਵਿੰਦਰ ਸਿੰਘ ਪੂਨੀਆ, ਬਲਕਾਰ ਸਿੰਘ ਵਲਟੋਹਾ, ਸਖਵਿੰਦਰ ਸਿੰਘ ਚਾਹਲ, ਹਰਜੀਤ ਸਿੰਘ ਬਸੋਤਾ, ਜਰਮਨਜੀਤ ਸਿੰਘ ਛੱਜਲਵੱਡੀ, ਅਸ਼ਵਨੀ ਅਵਸਥੀ, ਸੁਖਰਾਜ ਸਿੰਘ ਕਾਹਲੋ, ਮਲਕੀਤ ਸਿੰਘ ਕੱਦਗਿੱਲ , ਅਮਨਦੀਪ ਸ਼ਰਮਾ , ਗੁਰਮੇਲ ਸਿੰਘ ਬਰੵੇ ਹਰਜਿੰਦਰਪਾਲ ਸਿੰਘ ਸਠਿਆਲਾ, ਸੁਰਿੰਦਰ ਸਿੰਘ ਬਾਠ, ਗੁਰਿੰਦਰ ਸਿੰਘ ਸਿੱਧੂ, ਸੁਲੱਖਣ ਸਿੰਘ ਬੇਰੀ, ਨਵਦੀਪ ਸਿੰਘ ਵਿਰਕ ਆਦਿ ਅਧਿਆਪਕ ਆਗੂ ਹਜ਼ਰ ਸਨ ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …

Leave a Reply