Friday, March 29, 2024

ਸ਼ਬਦ ਗੁਰੂ ਯਾਤਰਾ ਗੁ. ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ PUNJ0203201914ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਗੁਰਦੁਆਰਾ ਸੁਖਸਾਗਰ ਸਾਹਿਬ ਖੰਨਾ ਲਈ ਰਵਾਨਾ ਹੋਈ।ਇਹ ਯਾਤਰਾ ਨੂਰਪੁਰ, ਭੱਟੋ ਬੜੋਚਾਂ, ਰਾਈਏਵਾਲ, ਬੁੱਗਾ ਕਲਾਂ, ਤੰਦਾਂ ਬੱਧਾ, ਕੋਟਲੀ, ਪਹੇੜੀ, ਚੋਬਦਾਰਾਂ, ਕਪੂਰਗੜ੍ਹ, ਭਰਭੂਰਗੜ੍ਹ, ਨੰਜਾਰੀ, ਸਮਸ਼ਪੁਰ, ਚਹਿਲਾਂ, ਖਨਿਆਣ, ਰਾਏਪੁਰ, ਰਾਮਗੜ੍ਹ, ਘੁਟੀਡ, ਸਲਾਣਾ, ਗਲਵੱਡੀ ਤੋਂ ਹੁੰਦੀ ਹੋਈ ਰਾਤ ਦੇ ਵਿਸ਼ਰਾਮ ਲਈ ਗੁਰਦੁਆਰਾ ਸੁਖਸਾਗਰ ਸਾਹਿਬ ਖੰਨਾ ਵਿਖੇ ਪੁੱਜੇਗੀ।ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸਾਹਿਬ ਵੀ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਹਾਜਰ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰੀਆ, ਗੁਰਪ੍ਰੀਤ ਸਿੰਘ ਰਾਜੂ ਖੰਨਾ ਹਲਕਾ ਇੰਚਾਰਜ, ਇੰਚਾਰਜ ਯਾਤਰਾ ਵਿਭਾਗ ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਦਰਸ਼ਨ ਸਿੰਘ ਗੁਰਦੁਆਰਾ ਮੰਡੀ ਗੋਬਿੰਦਗੜ੍ਹ, ਜਸਬੀਰ ਸਿੰਘ ਸੁਪਰਵਾਈਜ਼ਰ, ਪ੍ਰਚਾਰਕ ਭਾਈ ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply