Thursday, March 28, 2024

ਕੈਪਟਨ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਦੀ ਸ਼ੁਭ ਆਰੰਭਤਾ

ਮੰਦਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ, ਹੋਰ ਜ਼ਮੀਨ ਦੇਣ ਦਾ ਵੀ ਦਿੱਤਾ ਭਰੋਸਾ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ਉਤੇ ਸਮੂਹ PUNJ0403201912ਪੰਜਾਬੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਭਾਈਚਾਰਕ ਸਾਂਝ ਤੇ ਧਾਰਮਿਕ ਸਦਭਾਵਨਾ ਨਾਲ ਤਿਉਹਾਰ ਮਨਾਉਣੇ ਪੰਜਾਬ ਦੀ ਰਿਵਾਇਤ ਹੈ ਅਤੇ ਇਸ ਮੌਕੇ ਸ੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਦਾ ਸ਼ੁਭ ਆਰੰਭ ਕਰਨ ਦਾ  ਸੁਭਾਗ ਮੈਨੂੰ ਪ੍ਰਾਪਤ ਹੋ ਰਿਹਾ ਹੈ।ਉਨਾਂ ਇਸ ਮੌਕੇ ਸਰੋਵਰ ਵਿਚ ਟੱਪ ਲਗਾ ਕੇ ਕਾਰ ਸੇਵਾ ਦੀ ਆਰੰਭਤਾ ਕੀਤੀ।
          ਦੱਸਣਯੋਗ ਹੈ ਕਿ ਸਰੋਵਰ ਦੀ ਇਹ ਤੀਸਰੀ ਕਾਰ ਸੇਵਾ ਹੈ, ਇਸ ਤੋਂ ਪਹਿਲਾਂ 1975 ਅਤੇ 1999 ਵਿਚ ਇਹ ਸੇਵਾ ਕੀਤੀ ਜਾ ਚੁੱਕੀ ਹੈ।ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਆਸ ਕੀਤੀ ਜਾ ਰਹੀ ਹੈ।
          ਉਨਾਂ ਸੰਗਤ ਨੂੰ ਸੰਬੋਧਨ ਕਰਦੇ ਮੰਦਰ ਦੇ ਵਿਕਾਸ ਲਈ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕਰਦੇ ਮੰਦਰ ਦੀਆਂ ਲੋੜਾਂ ਲਈ ਟਰੱਸਟ ਦੀ ਮੰਗ ਉਤੇ ਹੋਰ ਜ਼ਮੀਨ ਦੇਣ ਦਾ ਭਰੋਸਾ ਵੀ ਸਰਕਾਰ ਵੱਲੋਂ ਦਿੱਤਾ।ਮੁੱਖ ਮੰਤਰੀ ਨੇ ਇਸ ਮੌਕੇ ਖੁਸ਼ੀ ਦਾ ਇਜਹਾਰ ਕਰਦੇ ਦੱਸਿਆ ਕਿ ਸਾਡੀ ਸਰਕਾਰ ਨੇ ਲੰਗਰ ਉਤੇ ਲੱਗਦੇ ਜੀ.ਐਸ.ਟੀ ਨੂੰ ਮੁਆਫ ਕੀਤਾ ਸੀ, ਜਿਸ ਕਾਰਨ ਕੇਂਦਰ ਸਰਕਾਰ ਨੂੰ ਵੀ ਇਹ ਟੈਕਸ ਮੁਆਫ ਕਰਨਾ ਪਿਆ ਅਤੇ ਅੱਜ ਇਹ ਲੰਗਰ ਲੋਕਾਂ ਦੀਆਂ ਖੁਰਾਕੀ ਲੋੜਾਂ ਪੂਰੀਆਂ ਕਰ ਰਿਹਾ ਹੈ।ਉਨਾਂ ਰਾਜ ਦੀ ਸਾਂਤੀ ਤੇ ਸਦਭਾਵਨਾ ਨੂੰ ਖਤਮ ਕਰਨ ਦੀਆਂ ਚੱਲ ਰਹੀਆਂ ਚਾਲਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਰਾਜ ਸਰਕਾਰ ਇਹ ਕਦਾਚਿਤ ਬਰਦਾਸ਼ਤ ਨਹੀਂ ਕਰੇਗੀ ਅਤੇ ਅਜਿਹੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
    ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ੍ਰੀ ਦੁਰਗਿਆਣਾ ਮੰਦਰ ਵਿਚ ਮੱਥਾ ਟੇਕਿਆ ਅਤੇ ਰਾਜ ਦੀ ਸਾਂਤੀ, ਸਦਭਾਵਨਾ ਤੇ ਸਮੁੱਚੇ ਵਿਕਾਸ ਲਈ ਅਰਦਾਸ ਕੀਤੀ। ਮੰਦਰ ਕਮੇਟੀ ਵੱਲੋਂ ਪ੍ਰਧਾਨ ਰਮੇਸ਼ ਚੰਦਰ ਸ਼ਰਮਾ ਦੀ ਅਗਵਾਈ ਹੇਠ ਮੁੱਖ ਮੰਤਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
          ਇਸ ਮੌਕੇ ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਦੱਸਿਆ ਕਿ ਅੱਜ 20 ਸਾਲ ਦੇ ਅਰਸੇ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਕਾਰ ਸੇਵਾ ਸ਼ੁਰੂ ਕਰਨ ਦਾ ਸੁਭਾਗ ਮਿਲਿਆ ਹੈ ਅਤੇ ਇਸ ਮੰਦਰ ਦੀ ਸਥਾਪਨਾ 1925 ਵਿਚ ਦੁਸਿਹਰੇ ਵਾਲੇ ਦਿਨ ਪੰਡਿਤ ਮਦਨ ਮੋਹਨ ਮਾਲਵੀਆ ਦੁਆਰਾ ਨੀਂਹ ਪੱਥਰ ਰੱਖ ਕੇ ਕੀਤੀ ਗਈ ਸੀ ਅਤੇ ਇੱਥੇ ਦੁਰਗਾ ਮਾਤਾ, ਸੀਤਾ ਮਾਤਾ ਅਤੇ ਸ੍ਰੀ ਹੰਨੂਮਾਨ ਜੀ ਦਾ ਮੰਦਰ ਹੈ।
         ਹੋਰਨਾਂ ਤੋਂ ਇਲਾਵਾ ਇਸ ਮੌਕੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮਾਲ ਤੇ ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਮੇਅਰ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ, ਕਮਿਸ਼ਨਰ ਪੁਲਿਸ ਸ੍ਰੀ ਐਸ ਸ੍ਰੀਵਾਸਤਵਾ, ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸੁਨੀਲ ਦੱਤੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ, ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂ ਅਗਰਵਾਲ, ਐਸ.ਡੀ.ਐਮ ਵਿਕਾਸ ਹੀਰਾ, ਯੂਥ ਆਗੂ ਗੁਰਦੇਵ ਸਿੰਘ ਝੀਤਾ ਵੀ ਹਾਜ਼ਰ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply