Thursday, March 28, 2024

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਮੈਰਾਥਨ 31 ਮਾਰਚ ਨੂੰ -ਡੀ.ਸੀ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ PUNJ0603201919ਖੇਡ ਵਿਭਾਗ ਵੱਲੋਂ ਮੈਸਰਜ਼ ਡੇਲੀ ਵਰਲਡ ਕਮਿਊਨੀਕੇਸ਼ਨ ਪ੍ਰਾ. ਲਿਮ. ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਦੇ ਸਾਰੇ ਜਿਲ੍ਹਾ ਹੈਡਕੁਆਟਰਾਂ ਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 31 ਮਾਰਚ ਨੂੰ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ।
     ਇਸ ਸਬੰਧੀ ਮੀਟਿੰਗ ਕਰਦਿਆਂ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਮਾਰਚ ਨੂੰ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਕ ਮੈਰਾਥਨ ਦੌੜ ਆਯੋਜਤ ਕੀਤੀ ਜਾ ਰਹੀ ਹੈ ਜੋ ਵੱਖਰੇ ਵੱਖਰੇ ਵਰਗਾਂ ਵਿੱਚ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਦੌੜ ਵਿੱਚ 5 ਕਿਲੋਮੀਟਰ, 10 ਕਿਲੋਮੀਟਰ ਅਤੇ 21 ਕਿਲੋਮੀਟਰ ਦੇ ਮੁਕਾਬਲੇ ਵੱਖ ਵੱਖ ਵਰਗ ਜਿਵੇਂ ਲੜਕੇ/ਲੜਕੀਆਂ ਅਤੇ ਬਜੁਰਗਾਂ ਦਰਮਿਆਨ ਹੋਣਗੇ।ਢਿਲੋਂ ਨੇ ਦੱਸਿਆ ਕਿ ਮੈਰਾਥਨ ਦੌੜ ਵਿੱਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਜੇਤੂਆਂ ਨੂੰ ਨਕਦ ਇਨਾਮ ਵੀ ਪ੍ਰਦਾਨ ਕੀਤੇ ਜਾਣਗੇ।
     ਸ੍ਰ ਢਿਲੋਂ ਨੇ ਇਸ ਮੌਕੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਦੌੜ ਵਿੱਚ ਵੱਧ ਚੜ ਕੇ ਭਾਗ ਲੈਣ।ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਦੌੜ ਦਾ ਮੁੱਖ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਮੌਕੇ ਹਰੇਕ ਪਿੰਡ ਵਿੱਚ 550 ਪੌਦੇ ਲਗਾਉਣ ਦਾ ਟੀਚਾ ਅਤੇ ਨੌਜਵਾਨਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਸਬੰਧੀ ਜਾਗਰੂਕ ਕਰਨਾ ਹੈ।
     ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ: ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਮੈਰਾਥਨ ਦੌੜ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ ਸ਼ਰਟਸ, ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਦੌੜ ਨੂੰ ਕਾਮਯਾਬ ਬਣਾਉਣ ਲਈ ਵੱਖ ਵੱਖ ਵਿਭਾਗਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਦੌੜ ਵਿੱਚ ਜਿਲੇ੍ਹ ਦੇ ਸਾਰੇ ਕਾਲਜਾਂ ਦੇ ਖਿਡਾਰੀ ਅਤੇ ਉਨ੍ਹਾਂ ਦੇ ਕੋਚਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਰਾਥਨ ਦੌੜ ਵਿੱਚ ਭਾਗ ਲੈਣ ਲਈ ਯੂਥ ਕਲੱਬ, ਐਨ.ਸੀ.ਸੀ ਕੈਡਿਟ, ਬੀ.ਐਸ.ਐਫ, ਆਰਮੀ ਅਤੇ ਏਅਰ ਫੋਰਸ ਦੇ ਰੰਗਰੂਟ ਅਤੇ ਸਪੋਰਟਸ ਵਿਭਾਗ ਦੇ ਖਿਡਾਰੀ ਵੀ ਸ਼ਾਮਲ ਹੋਣਗੇ।ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਮੈਰਾਥਨ ਦੌੜ ਵਿੱਚ ਡੀ.ਪੀ.ਐਡ ਅਤੇ ਐਮ.ਪੀ.ਐਡ ਕਰ ਰਹੇ 100 ਵਿਦਿਆਰਥੀਆਂ ਦੀ ਵਲੰਟੀਅਰ ਵਜੋਂ ਡਿਊਟੀ ਵੀ ਲਗਾਈ ਗਈ ਹੈ ਅਤੇ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਦਾ ਪਬੰਧ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਰਾਥਨ ਦੌੜ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਜਾਵੇਗੀ।
     ਇਸ ਮੀਟਿੰਗ ਵਿੱਚ ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਵਿਕਾਸ ਹੀਰਾ, ਸ਼ਿਵਰਾਜ ਸਿੰਘ ਬੱਲ, ਰਜਤ ਓਬਰਾਏ, ਮੈਡਮ ਪਲਵੀ ਚੌਧਰੀ, ਅਸੋਕ ਕੁਮਾਰ ਕ੍ਰਮਵਾਰ ਐਸ.ਡੀ.ਐਮ ਅੰਮ੍ਰਿਤਸਰ-1 ਅਤੇ 2, ਅਜਨਾਲਾ, ਮਜੀਠਾ, ਬਾਬਾ ਬਕਾਲਾ, ਮੈਡਮ ਅਲਕਾ ਕਾਲੀਅਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਮੈਡਮ ਅਮਨਦੀਪ ਕੌਰ ਏ.ਈ.ਟੀ.ਸੀ, ਨਿਤਿਸ਼ ਸਿੰਗਲਾ ਜਾਇੰਟ ਕਮਿਸ਼ਨਰ ਨਗਰ ਨਿਗਮ, ਡਾ: ਹਰਦੀਪ ਸਿੰਘ ਘਈ ਸਿਵਲ ਸਰਜਨ, ਡਾ ਲਖਵਿੰਦਰ ਸਿੰਘ ਭਾਗੋਵਾਲੀਆ ਜਿਲ੍ਹਾ ਸਿਹਤ ਅਫਸਰ, ਰਾਜੇਸ਼ ਸ਼ਰਮਾ ਉਪ ਜਿਲ੍ਹਾ ਸਿਖਿਆ ਅਫਸਰ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਕਾਰੀ ਹਾਜ਼ਰ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply