Wednesday, April 24, 2024

ਧਾਰਮਿਕ ਆਗੂਆਂ ਵਿਚੋਂ ਬਹੁਤਿਆਂ ਦੇ ਜੀਵਨ `ਚ ਗਿਰਾਵਟ ਆਈ – ਦਿਲਜੀਤ ਸਿੰਘ ਬੇਦੀ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਗੁਰਮਤਿ ਸਮਾਗਮ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਪਹਿਲੇ ਪੜਾਅ ਦਾ ਗੁਰਮਤਿ ਸਮਾਗਮ ਪੰਥਕ ਕਵੀਸ਼ਰ ਜਥੇਦਾਰ ਬਲਦੇਵ ਸਿੰਘ ਬਾਠ ਦੇ ਗ੍ਰਹਿ ਵਿਖੇ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਸ਼੍ਰੋਮਣੀ PUNJ0603201921ਕਮੇਟੀ ਦੇ ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ ਸਕੱਤਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੂੰ ਸੰਗਤ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਬੇਦੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਰਾਜਸੀ ਧੜਿਆਂ ਵਿਚ ਵੰਡੀ ਜਾਣ ਕਾਰਨ ਰਾਜਭਾਗ ਦੇ ਸੰਦਰਭ ਵਿਚ ਧਰਮ ਨੂੰ ਪਿੱਠ ਵਿਖਾ ਕੇ ਰਸਾਤਲ ਵੱਲ ਜਾ ਰਹੀ ਹੈ।
ਬੇਦੀ ਨੇ ਮੌਜੂਦਾ ਪੰਥਕ ਹਾਲਾਤਾਂ ਬਾਰੇ ਕਿਹਾ ਕਿ ਆਮ ਲੋਕ ਕਹਿੰਦੇ ਹਨ ਕਿ ਧਰਮ ਦਾ ਪ੍ਰਚਾਰ ਨਹੀਂ ਹੋ ਰਿਹਾ।ਉਨ੍ਹਾਂ ਜੋਰਦਾਰ ਤਰੀਕੇ ਨਾਲ ਕਿਹਾ ਕਿ ਜਿਨ੍ਹਾਂ ਧਰਮ ਦਾ ਪ੍ਰਚਾਰ ਹੁਣ ਹੋ ਰਿਹਾ ਹੈ ਪਹਿਲਾਂ ਕਦੇ ਨਹੀਂ ਹੋਇਆ।ਉਨ੍ਹਾਂ ਕਿਹਾ ਕਿ ਅਨੇਕਾਂ ਗੁਰਮਤਿ ਸਮਾਗਮ ਹੋ ਰਹੇ ਹਨ ਹਜਾਰਾਂ ਲੋਕ ਅੰਮ੍ਰਿਤ ਛੱਕ ਰਹੇ ਹਨ, ਕਥਾ ਕੀਰਤਨ ਗੁਰਬਾਣੀ ਦੇ ਪ੍ਰਵਾਹ ਲਗਾਤਾਰ ਚਲ ਰਹੇ ਹਨ, ਪਰ ਇਸ ਸਾਰੇ ਕੁੱਝ ਦਾ ਅਸਰ ਕਿਉਂ ਨਹੀਂ ਹੋ ਰਿਹਾ।ਇਸ ਦਾ ਵੱਡਾ ਕਾਰਨ ਧਾਰਮਿਕ ਆਗੂਆਂ ਵਿਚੋਂ ਬਹੁਤਿਆਂ ਦੇ ਜੀਵਨ ਵਿਚ ਆਈ ਗਿਰਾਵਟ ਹੈ।ਉਨ੍ਹਾਂ ਕਿਹਾ ਕਿ 18ਵੀਂ ਸਦੀ ਵਿਚ ਕੌਮ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਆਗੂ ਫ਼ਖਰ-ਏ-ਕੌਮ ਨਵਾਬ ਕਪੂਰ ਸਿੰਘ, ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ, ਅਕਾਲੀ ਫੂਲਾ ਸਿੰਘ ਜੀ ਵਰਗੀਆਂ ਸਖ਼ਸ਼ੀਅਤਾਂ ਦਾ ਜੀਵਨ ਤਿਆਗ, ਬਿਬੇਕ ਤੇ ਕੌਮਪ੍ਰਸਤੀ ਦੀ ਪ੍ਰੇਰਨਾ ਦਿੰਦਾ ਹੈ।ਕੌਮ ਲਈ ਕੁਰਬਾਨੀਆਂ ਕਰਨ ਵਾਲੇ ਅਜਿਹੇ ਸੂਰਮਿਆਂ ਦੀਆਂ ਗਥਾਵਾਂ ਪੜ੍ਹਨ ਦੀ ਰੁਚੀ ਪੈਦਾ ਕਰਨੀ ਚਾਹੀਦੀ ਹੈ।
ਬੁੱਢਾ ਦਲ ਦੇ ਮੁੱਖੀ ਪ੍ਰਚਾਰਕ ਭਾਈ ਸੁਖਜੀਤ ਸਿੰਘ ਘਨੱਈਆ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ 14 ਮਾਰਚ ਨੂੰ ਸ਼ਹੀਦ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਨਿਹੰਗ ਦੀ ਬਰਸ਼ੀ ਸਬੰਧੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਮੱਲ ਅਖਾੜਾ ਪਾਤਸ਼ਾਹੀ ਛੇਵੀਂ, ਬੁਰਜ ਅਕਾਲੀ ਫੂਲਾ ਸਿੰਘ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿਚ ਹਾਜਰ ਹੋਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਭਾਈ ਭੁਪਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਜਦਕਿ ਭਾਈ ਜੋਗਿੰਦਰ ਸਿੰਘ ਗਗੜੇਵਾਲ ਦੇ ਕਵੀਸ਼ਰੀ ਜਥੇ ਵੱਲੋਂ ਮਾਤਾ ਗੰਗਾ ਜੀ ਦਾ ਜੀਵਨ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ ਗਿਆ।
ਸਮਾਗਮ ਵਿਚ ਗਿਆਨੀ ਭਗਤ ਸਿੰਘ ਜਥੇਦਾਰ ਬੁਰਜ ਅਕਾਲੀ ਫੂਲਾ ਸਿੰਘ, ਪ੍ਰਿੰਸੀਪਲ ਸੁਖਵਿੰਦਰ ਸਿੰਘ ਖੁਜਾਲਾ, ਪ੍ਰਚਾਰਕ ਭਾਈ ਦਲਜੀਤ ਸਿੰਘ ਦੁੱਲਾ ਬਠਿੰਡਾ, ਕੁਲਵਿੰਦਰ ਸਿੰਘ, ਹਰਪਾਲ ਸਿੰਘ ਕਲੇਰਾਂ, ਸੁਖਵੰਤ ਸਿੰਘ ਪ੍ਰਵਾਨਾ, ਪੰਥਜੀਤ ਸਿੰਘ, ਜਗਤਾਰ ਸਿੰਘ ਢਪੱਈ ਆਦਿ ਵਿਸ਼ੇਸ ਤੌਰ ਤੇ ਹਾਜ਼ਰ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply