Friday, April 19, 2024

ਭਾਰਤ ਪੈਟਰੋਲੀਅਮ ਵਲੋਂ ਮੁਹੱਈਆ ਕਰਵਾਏ ਪ੍ਰੋਜੈਕਟਰ ਡੀ.ਸੀ ਨੇ 20 ਸਕੂਲਾਂ ਦੇ ਮੁਖੀਆਂ ਨੂੰ ਸੋਂਪੇ

ਭੀਖੀ, 6 ਮਾਰਚ (ਪੰਜਾਬ ਪੋਸਟ- ਕਮਲ ਜਿੰਦਲ) – ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਪੱਧਰ ਨੂੰ ਹੋਰ ਉਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਨਾਲ PUNJ0603201924ਪੜਾਉਣ ਲਈ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਵੱਖ-ਵੱਖ 20 ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਪ੍ਰੋਜੈਕਟਰਾਂ ਦੀ ਵੰਡ ਕੀਤੀ।ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਰਾਂ ਦੀ ਸਹਾਇਤਾ ਨਾਲ ਜਿੱਥੇ ਬੱਚੇ ਨਵੇ ਢੰਗ ਨਾਲ ਵਿਦਿਆ ਗ੍ਰਹਿਣ ਕਰ ਸਕਣਗੇ, ਉਥੇ ਹੀ ਉਨ੍ਹਾਂ ਦੀ ਪੜ੍ਹਾਈ ਵਿੱਚ ਹੋਰ ਵੀ ਨਿਖ਼ਾਰ ਆਏਗਾ।
          ਡਿਪਟੀ ਕਮਿਸ਼ਨਰ ਮਿਸ ਰਿਆਤ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਮਾਨਸਾ 10ਵੀਂ ਅਤੇ 12ਵੀਂ ਜਮਾਤਾਂ ਦੇ ਨਤੀਜਿਆਂ ਦੌਰਾਨ ਪਹਿਲੀਆਂ ਪੁਜੀਸ਼ਨਾਂ ਹਾਸਲ ਕਰ ਚੁੱਕੇ ਹਨ ਅਤੇ ਹੁਣ ਇਨ੍ਹਾਂ ਪ੍ਰੋਜੈਕਟਰਾਂ ਰਾਹੀਂ ਆਧੁਨਿਕ ਤਰੀਕਿਆਂ ਨਾਲ ਹੋਰ ਵੀ ਵਧੀਆ ਨਤੀਜੇ ਸਾਹਮਣੇ ਆਉਣਗੇ।ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਭਾਰਤ ਪੈਟਰੋਲੀਅਮ ਨਾਲ ਇਕ ਐਮ.ਓ.ਯੂ ਸਾਈਨ ਕੀਤਾ ਗਿਆ ਸੀ, ਜਿਸ ਤਹਿਤ ਸਕੂਲਾਂ ਅਤੇ ਆਂਗਣਵਾੜੀ ਸਬੰਧੀ ਕੰਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਭਾਰਤ ਪੈਟਰੋਲੀਅਮ ਵਲੋਂ ਸੀ.ਐਸ.ਆਰ ਅਧੀਨ 20 ਪ੍ਰੋਜੈਕਟਰ ਮੁਹੱਈਆ ਕਰਵਾਏ ਗਏ ਹਨ।ਉਨ੍ਹਾਂ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੋਜੈਕਟਰਾਂ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾਵੇ, ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿੱਚ ਦਿਸਚਸਪੀ ਵਧਾਈ ਜਾ ਸਕੇ।
          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਮਗਨਰੇਗਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅਕਬਰਪੁਰ ਖੁਡਾਲ, ਬਹਾਦਰਪੁਰ, ਬੋੜਾਵਾਲ, ਬੁਰਜਹਰੀ, ਧਰਮਪੁਰਾ, ਗੁਰਨੇ ਕਲਾਂ, ਜੀਤਗੜ੍ਹ, ਝੰਡਾ ਕਲਾਂ, ਬਖ਼ਸ਼ੀਵਾਲਾ, ਕਲੀਪੁਰ, ਖੋਖਰ ਕਲਾਂ, ਕਿਸ਼ਨਗੜ੍ਹ, ਮਾਖਾ, ਕੋਰੀਵਾੜਾ, ਮੋਹਰ ਸਿੰੰਘ ਵਾਲਾ, ਸਹਾਰਨਾ, ਰੰਘੜਿਆਲ, ਉੱਭਾ ਬੁਰਜ ਢਿੱਲਵਾਂ, ਝੰਡੂਕੇ ਅਤੇ ਝੇਰਿਆਂਵਾਲੀ ਸਕੂਲਾਂ ਵਿੱਚ 5 ਲੱਖ 48 ਹਜ਼ਾਰ ਰੁਪਏ ਦੀ ਲਾਗਤ ਨਾਲ ਪ੍ਰੋਜੈਕਟਰ ਮੁਹੱਈਆ ਕਰਵਾਏ ਗਏ ਸਨ।ਉਨ੍ਹਾਂ ਦੱਸਿਆ ਕਿ ਪ੍ਰੋਜੈਕਟਰਾਂ ਦਾ ਇਨ੍ਹਾਂ 20 ਸਕੂਲਾਂ ਦੇ 4317 ਵਿਦਿਆਰਥੀਆਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਵਿੱਚ ਪਖਾਨਿਆਂ ਦੀ ਉਸਾਰੀ, ਸੋਕ ਪਿੱਟ ਦੀ ਉਸਾਰੀ ਮਗਨਰੇਗਾ ਅਤੇ ਭਾਰਤ ਪੈਟਰੋਲੀਅਮ (ਸੀ.ਐਸ.ਆਰ) ਦੀ ਕਨਵਰਜੈਂਸ ਨਾਲ ਕੀਤੀ ਜਾ ਰਹੀ ਹੈ।
          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਿਸ਼ਿਸ਼ਟ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀਮਤੀ ਰਾਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਗਰੂਪ ਸਿੰਘ ਭਾਰਤੀ, ਸਟੇਟ ਕੋਆਰਡੀਨੇੇਟਰ ਸਮਾਰਟ ਸਕੂਲ ਅਮਰਜੀਤ ਸਿੰਘ ਚਹਿਲ ਅਤੇ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਜਗਜੀਤ ਸਿੰਘ ਵਾਲੀਆ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਮੁਖੀ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply